14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਮੱਛੀ ਪਾਲਣ ਕਿੱਤੇ ਨੂੰ ਅਪਣਾ ਕੇ ਕਿਸਾਨ ਆਪਣਾ ਆਰਥਿਕ ਪੱਧਰ ਉੱਚਾ ਚੁੱਕ ਸਕਦੇ ਹਨ-ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 16-07-2026
ਫ਼ਤਹਿਗੜ੍ਹ ਸਾਹਿਬ, 15 ਜੁਲਾਈ (ਬਲਜਿੰਦਰ ਸਿੰਘ)-ਪ੍ਰਧਾਨ ਮੰਤਰੀ ਮਤੱਸਯ ਸੰਪਦਾ ਯੋਜਨਾ ਅਧੀਨ ਮੱਛੀ ਪਾਲਣ ਦੇ ਕਿੱਤੇ ਲਈ ਜਨਰਲ ਵਰਗ ਦੇ ਲਾਭਪਾਤਰੀਆਂ ਨੂੰ 40 ਫ਼ੀਸਦੀ ਅਤੇ ਅਨੁਸੂਚਿਤ ਜਾਤੀ/ਅਨੁਸੂਚਿਤ ਜਨ ਜਾਤੀ ਅਤੇ ਮਹਿਲਾ ਲਾਭਪਾਤਰੀਆਂ ਨੂੰ 60 ਫ਼ੀਸਦੀ ਸਬਸਿਡੀ ਸਰਕਾਰੀ ਨਿਯਮਾਂ ਅਨੁਸਾਰ ਦਿੱਤੀ ਜਾਂਦੀ ਹੈ, ਇਸ ਲਈ ਮੱਛੀ ਪਾਲਕ ਕਿੱਤੇ ਨੂੰ ਅਪਣਾ ਕੇ ਆਪਣਾ ਆਰਥਿਕ ਪੱਧਰ ਉੱਚਾ ਚੁੱਕ ਸਕਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਪ੍ਰਧਾਨ ਮੰਤਰੀ ਮਤੱਸਯ ਸੰਪਦਾ ਯੋਜਨਾ ਅਧੀਨ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਕਮੇਟੀ ਵਲੋਂ ਪੇਸ਼ ਕੀਤੇ ਗਏ ਸਾਰੇ ਪ੍ਰੋਜੈਕਟਾਂ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਡੀ.ਸੀ ਨੇ ਦੱਸਿਆ ਕਿ ਮੱਛੀ ਪਾਲਣ ਵਿਕਾਸ ਪ੍ਰੋਜੈਕਟਾਂ ਵਿਚ ਨਵੇਂ ਮੱਛੀ ਪਾਲਣ ਦੇ ਤਲਾਬਾਂ ਦੀ ਪੁਟਾਈ, ਮੱਛੀ ਅਤੇ ਮੱਛੀ ਉਤਪਾਦਾਂ ਦੀ ਢੋਆ-ਢੁਆਈ ਲਈ ਮੋਟਰਸਾਈਕਲਾਂ, ਤਿੰਨ ਪਹੀਆ ਵਾਹਨ ਅਤੇ ਇੰਸੂਲੇਟਿਡ ਵੈਨਾਂ ਦੀ ਖ਼ਰੀਦ ਅਤੇ ਫਿਸ਼ ਕਿਓਸਕਾਂ, ਮੱਛੀ ਉਤਪਾਦਾਂ ਦੀ ਵੇਚ ਲਈ ਦੁਕਾਨਾਂ ਦੀ ਸਥਾਪਨਾ ਕੀਤੀ ਜਾਵੇ। ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਧਾਨ ਮੰਤਰੀ ਮਤੱਸਯ ਸੰਪਦਾ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਂਦੇ ਹੋਏ ਹੋਏ ਮੱਛੀ ਪਾਲਣ ਦੇ ਖੇਤਰ ਨਾਲ ਜੁੜਨ। ਉਨ੍ਹਾਂ ਕਿਹਾ ਕਿ ਮੱਛੀ ਪਾਲਣ ਇਕ ਉੱਭਰਦਾ ਹੋਇਆ ਖੇਤਰ ਹੈ, ਜਿਸ ਰਾਹੀਂ ਰੋਜ਼ਗਾਰ ਅਤੇ ਆਮਦਨ ਵਿਚ ਵਾਧਾ ਕੀਤਾ ਜਾ ਸਕਦਾ ਹੈ ਅਤੇ ਸਰਕਾਰ ਵਲੋਂ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਮੀਟਿੰਗ ਦੌਰਾਨ ਸਹਾਇਕ ਡਾਇਰੈਕਟਰ ਮੱਛੀ ਪਾਲਣ ਰਾਸ਼ੂ ਮਹਿੰਦੀਰੱਤਾ ਨੇ ਦੱਸਿਆ ਕਿ ਪੰਜਾਬ ਦਾ ਕੋਈ ਵੀ ਵਸਨੀਕ ਇਸ ਸਕੀਮ ਦਾ ਲਾਭ ਲੈ ਸਕਦਾ ਹੈ। ਇਸ ਮੰਤਵ ਲਈ ਬਿਨੈਕਾਰ ਸਹਾਇਕ ਡਾਇਰੈਕਟਰ ਮੱਛੀ ਪਾਲਣ .ਫਤਹਿਗੜ੍ਹ ਸਾਹਿਬ ਦੇ ਦਫ਼ਤਰ ਵਿਚ ਅਰਜ਼ੀ ਦੇ ਸਕਦੇ ਹਨ। ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਰਿੰਦਰ ਸਿੰਘ ਧਾਲੀਵਾਲ ਤੋਂ ਇਲਾਵਾ ਖੇਤੀਬਾੜੀ, ਮੱਛੀ ਪਾਲਣ ਅਫ਼ਸਰ ਸੁਖਵਿੰਦਰ ਕੌਰ, ਸਿੰਚਾਈ, ਜਲ ਸਪਲਾਈ ਅਤੇ ਸੈਨੀਟੇਸ਼ਨ, ਲੀਡ ਬੈਂਕ ਸਮੇਤ ਹੋਰ ਸਬੰਧਿਤ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਡਡਹੇੜੀ ਵਿਚ ਸਾਲਾਨਾ ਤੀਜ ਪ੍ਰੋਗਰਾਮ 19 ਨੂੰ-ਸੇਖੋਂ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਅਕਾਦਮਿਕ ਕੌਂਸਲ ਦੀ ਮੀਟਿੰਗ ਹੋਈ
Ad Position 24