11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਮਨਰੇਗਾ ਵਰਕਰਾਂ ’ਤੇ ਪੁਲਿਸ ਵਲੋਂ ਕੀਤਾ ਲਾਠੀਚਾਰਜ ਲੋਕਤੰਤਰ ਲਈ ਸ਼ਰਮਨਾਕ-ਕੁਲਜੀਤ ਸਿੰਘ ਨਾਗਰਾ

Ad Position 21
No active advertisement
ਅਜੀਤ ਡੈਸਕ 17-07-2026
ਨਾਗਰਾ ਨੇ ਜ਼ਖ਼ਮੀ ਵਰਕਰਾਂ ਦਾ ਸਿਵਲ ਹਸਪਤਾਲ ਖੰਨਾ ਪਹੁੰਚ ਕੇ ਜਾਣਿਆ ਹਾਲ-ਚਾਲ
ਫ਼ਤਹਿਗੜ੍ਹ ਸਾਹਿਬ, 16 ਜੁਲਾਈ (ਬਲਜਿੰਦਰ ਸਿੰਘ)-ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਖੰਨਾ ਦੇ ਸਿਵਲ ਹਸਪਤਾਲ ਪਹੁੰਚ ਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਰਿਹਾਇਸ਼ ਦੇ ਬਾਹਰ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਮਨਰੇਗਾ ਵਰਕਰਾਂ ’ਤੇ ਪੁਲਿਸ ਵਲੋਂ ਕੀਤੀ ਗਈ ਕਾਰਵਾਈ ਦੌਰਾਨ ਜ਼ਖ਼ਮੀ ਹੋਏ ਵਰਕਰਾਂ ਦਾ ਹਾਲ-ਚਾਲ ਜਾਣਿਆ।
ਉਨ੍ਹਾਂ ਜ਼ਖ਼ਮੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਅਤੇ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ ਇਸ ਸੰਘਰਸ਼ ਵਿਚ ਮਨਰੇਗਾ ਵਰਕਰਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਨਾਗਰਾ ਨੇ ਮਨਰੇਗਾ ਦੇ ਜੀ. ਆਰ. ਐਸ. ਸੁਦਾਗਰ ਸਿੰਘ ਨਾਲ ਮੁਲਾਕਾਤ ਕੀਤੀ, ਜੋ ਪੁਲਿਸ ਵਲੋਂ ਛੱਡੇ ਗਏ ਗੋਲੇ ਦੀ ਲਪੇਟ ਵਿਚ ਆ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਹਨ। ਇਸ ਹਾਦਸੇ ਵਿਚ ਉਨ੍ਹਾਂ ਦੀ ਲੱਤ ਦੋ ਥਾਵਾਂ ਤੋਂ ਟੁੱਟ ਗਈ ਹੈ। ਉਪਰੰਤ ਗੱਲਬਾਤ ਕਰਦਿਆਂ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਮਨਰੇਗਾ ਵਰਕਰ ਪਿਛਲੇ ਕਰੀਬ 18 ਸਾਲਾਂ ਤੋਂ ਪਿੰਡਾਂ ਦੇ ਵਿਕਾਸ ਲਈ ਨਿਰੰਤਰ ਸੇਵਾਵਾਂ ਨਿਭਾ ਰਹੇ ਹਨ। ਪੇਂਡੂ ਵਿਕਾਸ ਯੋਜਨਾਵਾਂ ਨੂੰ ਸਫਲ ਬਣਾਉਣ ਵਿਚ ਉਨ੍ਹਾਂ ਦਾ ਯੋਗਦਾਨ ਬੇਹੱਦ ਮਹੱਤਵਪੂਰਨ ਹੈ, ਪਰ ਇਸ ਦੇ ਬਾਵਜੂਦ ਸਰਕਾਰ ਵਲੋਂ ਉਨ੍ਹਾਂ ਨਾਲ ਬੇਇਨਸਾਫ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਨਰੇਗਾ ਵਰਕਰਾਂ ਨੂੰ ਪਿਛਲੇ ਅੱਠ ਮਹੀਨਿਆਂ ਤੋਂ ਤਨਖ਼ਾਹਾਂ ਨਹੀਂ ਮਿਲੀਆਂ, ਜਿਸ ਕਾਰਨ ਉਨ੍ਹਾਂ ਦੇ ਪਰਿਵਾਰਾਂ ਨੂੰ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਰੋਜ਼ਾਨਾ ਦੇ ਖ਼ਰਚੇ ਚਲਾਉਣਾ ਵੀ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮਨਰੇਗਾ ਵਰਕਰਾਂ ਦੀਆਂ ਮੰਗਾਂ ਪੂਰੀ ਤਰ੍ਹਾਂ ਜਾਇਜ਼ ਹਨ, ਪਰ ਸਰਕਾਰ ਦੁਆਰਾ ਇਨ੍ਹਾਂ ਕਰਮਚਾਰੀਆਂ ਨੂੰ ਪੱਕਾ ਕਰਨ, ਬਕਾਇਆ ਤਨਖ਼ਾਹਾਂ ਜਾਰੀ ਕਰਨ ਅਤੇ ਉਨ੍ਹਾਂ ਦੀ ਨੌਕਰੀ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਨਿਭਾਉਣ ਦੀ ਬਜਾਏ ਉਨ੍ਹਾਂ ਵਰਕਰਾਂ ’ਤੇ ਪੁਲਿਸ ਰਾਹੀਂ ਲਾਠੀਚਾਰਜ ਤੇ ਗੋਲੇ ਵਰਤ ਕੇ ਤਸ਼ੱਦਦ ਢਾਹਿਆ ਜਾ ਰਿਹਾ ਹੈ, ਜੋ ਬਹੁਤ ਹੀ ਨਿੰਦਣਯੋਗ ਤੇ ਲੋਕਤੰਤਰਿਕ ਕਦਰਾਂ-ਕੀਮਤਾਂ ਦੇ ਖ਼ਿਲਾਫ਼ ਹੈ। ਨਾਗਰਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਨਰੇਗਾ ਵਰਕਰਾਂ ਦੀਆਂ ਪਿਛਲੇ ਅੱਠ ਮਹੀਨਿਆਂ ਤੋਂ ਬਕਾਇਆ ਤਨਖ਼ਾਹਾਂ ਤੁਰੰਤ ਜਾਰੀ ਕੀਤੀਆਂ ਜਾਣ, ਵਰਕਰਾਂ ਨੂੰ ਬਿਨਾਂ ਦੇਰੀ ਪੱਕਾ ਕੀਤਾ ਜਾਵੇ, ਜ਼ਖ਼ਮੀ ਵਰਕਰਾਂ ਦਾ ਸਰਕਾਰੀ ਖ਼ਰਚੇ ’ਤੇ ਵਧੀਆ ਇਲਾਜ ਕਰਵਾਇਆ ਜਾਵੇ ਅਤੇ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ। ਇਸ ਘਟਨਾ ਲਈ ਜ਼ਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਕੇ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਦਵਿੰਦਰ ਸਿੰਘ ਜੱਲ੍ਹਾ, ਸਾਬਕਾ ਸਰਪੰਚ ਧਰਮਿੰਦਰ ਸਿੰਘ ਨਬੀਪੁਰ, ਹਰਦੀਪ ਸਿੰਘ ਹੈਪੀ, ਪਰਮਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਨਰੇਗਾ ਕਰਮਚਾਰੀ ਯੂਨੀਅਨ, ਸਤਨਾਮ ਸਿੰਘ, ਮਨਦੀਪ ਸਿੰਘ, ਚਰਨਜੀਤ ਸਿੰਘ, ਸਵਰਨ ਸਿੰਘ, ਕਰਨਵੀਰ ਸਿੰਘ, ਹਰਜੀਤ ਸਿੰਘ, ਸੁਖਚੈਨ ਸਿੰਘ, ਜਗਨ ਨਾਥ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਵਰਕਰਾਂ ’ਤੇ ਹੋਏ ਲਾਠੀਚਾਰਜ ਦੀ ਕਾਂਗਰਸੀ ਆਗੂ ਮਨਜੀਤ ਸ਼ਰਮਾ ਨੇ ਕੀਤੀ ਨਿੰਦਾ ਅਗਲੀ ਖ਼ਬਰ ਨਗਰ ਕੌਂਸਲ ਸਰਹਿੰਦ ਵਿਖੇ ਆਸ਼ਾ ਰਾਣੀ ਨੇ ਪ੍ਰਧਾਨ ਤੇ ਜਤਿੰਦਰ ਕੌਰ ਬਾਤਿਸ਼ ਨੇ ਮੀਤ ਪ੍ਰਧਾਨ ਵਜੋਂ ਕਾਰਜਭਾਰ ਸੰਭਾਲਿਆ
Ad Position 24