11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਮਨਰੇਗਾ ਵਰਕਰਾਂ ’ਤੇ ਹੋਏ ਲਾਠੀਚਾਰਜ ਦੀ ਕਾਂਗਰਸੀ ਆਗੂ ਮਨਜੀਤ ਸ਼ਰਮਾ ਨੇ ਕੀਤੀ ਨਿੰਦਾ

Ad Position 21
No active advertisement
ਅਜੀਤ ਡੈਸਕ 17-07-2026
ਫ਼ਤਹਿਗੜ੍ਹ ਸਾਹਿਬ, 16 ਜੁਲਾਈ (ਬਲਜਿੰਦਰ ਸਿੰਘ)-ਸੀਨੀਅਰ ਕਾਂਗਰਸੀ ਆਗੂ ਤੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਪਾਰਟੀ ਟਿਕਟ ਦੇ ਦਾਅਵੇਦਾਰ ਮਨਜੀਤ ਸ਼ਰਮਾ ਸਰਹਿੰਦ ਨੇ ਬੀਤੇ ਕੱਲ੍ਹ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਰਿਹਾਇਸ਼ ਅੱਗੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਮਨਰੇਗਾ ਕਰਮਚਾਰੀਆਂ ਤੇ ਮਜ਼ਦੂਰਾਂ ’ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਹਰੇਕ ਨਾਗਰਿਕ ਨੂੰ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨ ਅਤੇ ਆਪਣੀਆਂ ਹੱਕੀ ਮੰਗਾਂ ਲਈ ਆਵਾਜ਼ ਉਠਾਉਣ ਦਾ ਸੰਵਿਧਾਨਕ ਅਧਿਕਾਰ ਹੈ। ਪਰ ਸਰਕਾਰ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਕਰਮਚਾਰੀਆਂ ਅਤੇ ਮਜ਼ਦੂਰਾਂ ਦੀ ਗੱਲ ਸੁਣਨ ਦੀ ਬਜਾਏ ਉਨ੍ਹਾਂ ’ਤੇ ਲਾਠੀਆਂ ਵਰ੍ਹਾ ਰਹੀ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਤੇ ਗੈਰ-ਲੋਕਤੰਤਰੀ ਵਰਤਾਰਾ ਹੈ। ਮਨਜੀਤ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਦਾ ਹੱਲ ਗੱਲਬਾਤ ਰਾਹੀਂ ਕਰਨਾ ਚਾਹੀਦਾ ਹੈ, ਨਾ ਕਿ ਪੁਲਿਸ ਬਲ ਦੀ ਵਰਤੋਂ ਕਰਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ ਲੋਕ ਇਸ ਦਾ ਢੁਕਵਾਂ ਜਵਾਬ ਦੇਣਗੇ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮਨਰੇਗਾ ਕਰਮਚਾਰੀਆਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ ਤੇ ਲਾਠੀਚਾਰਜ ਦੀ ਘਟਨਾ ਦੀ ਨਿਰਪੱਖ ਜਾਂਚ ਕਰਵਾ ਕੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਮਨਜੀਤ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੇ ਖ਼ੁਦ ਸਿਵਲ ਹਸਪਤਾਲ ਖੰਨਾ ਵਿਖੇ ਜਾ ਕੇ ਦਾਖਲ ਜ਼ਖਮੀ ਹੋਏ ਵਰਕਰਾਂ ਦਾ ਹਾਲ-ਚਾਲ ਜਾਣਿਆ ਹੈ। ਉਨ੍ਹਾਂ ਨੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਵੀ ਦਿਵਾਇਆ। ਇਸ ਮੌਕੇ ਹਰਮੇਸ਼ ਕੁਮਾਰ, ਰੁਲਦਾ ਰਾਮ, ਜਸਪ੍ਰੀਤ, ਹਰਸ਼ ਸ਼ਰਮਾ, ਅਮਨਦੀਪ ਕੁਮਾਰ, ਮੋਹਿਤ ਭਾਰਦਵਾਜ, ਜੋਬਨ ਸ਼ਰਮਾ, ਲਖਵੀਰ ਸਿੰਘ, ਏਕਮ ਸ਼ਰਮਾ, ਪ੍ਰਭਕਿਰਤ ਸਿੰਘ, ਗੁਰਕੀਰਤ ਸਿੰਘ, ਸੋਹਣਾ ਸਿੰਘ, ਰਾਜ ਰਾਣੀ, ਰਾਣੀ, ਮਨਪ੍ਰੀਤ, ਕਮਲਜੀਤ, ਹਰਦੀਪ, ਸੋਨੂੰ ਅਤੇ ਪਵਨਦੀਪ ਕੁਮਾਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇਤਿਹਾਸ ਰਚਣ ਵਾਲੇ ਪੰਜਾਬੀ ਵਿਨਾਇਕਾ ਮਹਾਜਨ ਦਾ ਪੰਜਾਬ ਸਰਕਾਰ ਕਰੇ ਵਿਸ਼ੇਸ਼ ਸਨਮਾਨ-ਦਵਿੰਦਰ ਸਿੰਘ ਮਾਜਰੀ ਅਗਲੀ ਖ਼ਬਰ ਮਨਰੇਗਾ ਵਰਕਰਾਂ ’ਤੇ ਪੁਲਿਸ ਵਲੋਂ ਕੀਤਾ ਲਾਠੀਚਾਰਜ ਲੋਕਤੰਤਰ ਲਈ ਸ਼ਰਮਨਾਕ-ਕੁਲਜੀਤ ਸਿੰਘ ਨਾਗਰਾ
Ad Position 24