11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ (ਫੈਡਰੇਸ਼ਨ) ਦੀ ਸੂਬਾ ਪੱਧਰੀ ਕਾਨਫ਼ਰੰਸ 25 ਨੂੰ ਬਸੀ ਪਠਾਣਾਂ ’ਚ ਹੋਵੇਗੀ-ਢੀਂਡਸਾ

Ad Position 21
No active advertisement
ਅਜੀਤ ਡੈਸਕ 17-07-2026
ਬਸੀ ਪਠਾਣਾਂ, 16 ਜੁਲਾਈ (ਰਾਜਿੰਦਰ ਸ਼ਰਮਾ)-ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ (ਫੈਡਰੇਸ਼ਨ) ਦੀ ਸੂਬਾ ਪੱਧਰੀ ਕਾਨਫ਼ਰੰਸ 25 ਜੁਲਾਈ ਨੂੰ ਬਸੀ ਪਠਾਣਾਂ ਵਿਖੇ ਹੋਣ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਇੰਟਕ ਫੈਡਰੇਸ਼ਨ ਦੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਕਰਮਜੀਤ ਸਿੰਘ ਢੀਂਡਸਾ ਨੇ ਦੱਸਿਆ ਕਿ ਇਹ ਸੂਬਾ ਪੱਧਰੀ ਕਾਨਫਰੰਸ ਇੰਟਕ (ਫੈਡਰੇਸ਼ਨ) ਦੇ ਸੂਬਾ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਡਾ. ਮਨੋਹਰ ਸਿੰਘ ਦੀ ਪ੍ਰਧਾਨਗੀ ਹੇਠ ਹੋਵੇਗੀ, ਜਿਸ ’ਚ ਇੰਟਕ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਹੌਸ਼ਿਲਾ ਪ੍ਰਸ਼ਾਦ ਸ਼ਰਮਾ ਯੋਗੀ ਅਤੇ ਕੌਮੀ ਕਾਰਜਕਾਰੀ ਪ੍ਰਧਾਨ ਸ਼ੈਤਾਨ ਸਿੰਘ ਸੋਲੰਕੀ ਮੁੱਖ ਮਹਿਮਾਨ ਵਜੋਂ ਪਹੁੰਚਣਗੇ। ਉਨ੍ਹਾਂ ਕਿਹਾ ਕਿ ਕਾਨਫ਼ਰੰਸ ’ਚ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ, ਸੂਬੇ ਦੇ ਸਾਰੇ ਜ਼ਿਲ੍ਹਾ ਪ੍ਰਧਾਨ, ਮੀਤ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੇ ਨਾਲ ਵੱਖ-ਵੱਖ ਮਜ਼ਦੂਰ ਜਥੇਬੰਦੀਆਂ, ਕਿਸਾਨ ਆਗੂਆਂ ਸਮੇਤ ਕਾਂਗਰਸੀ ਆਗੂ ਤੇ ਪਾਰਟੀ ਵਰਕਰ ਸ਼ਾਮਲ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਸਮੁੱਚੇ ਠੇਕਾ ਕਾਮਿਆਂ ਨੂੰ ਰੈਗੂਲਰ ਕਰਨ ਦੀ ਮੰਗ ਅਗਲੀ ਖ਼ਬਰ ਨਗਰ ਪੰਚਾਇਤ ਖਮਾਣੋਂ ਦੀ ਪ੍ਰਧਾਨ ਸੁਨੀਤਾ ਰਾਣੀ ਦਾ ਤਾਜਪੋਸ਼ੀ ਸਮਾਗਮ ਕਰਵਾਇਆ
Ad Position 24