11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਸਮੁੱਚੇ ਠੇਕਾ ਕਾਮਿਆਂ ਨੂੰ ਰੈਗੂਲਰ ਕਰਨ ਦੀ ਮੰਗ

Ad Position 21
No active advertisement
ਅਜੀਤ ਡੈਸਕ 17-07-2026
ਖਮਾਣੋਂ, 16 ਜੁਲਾਈ (ਜੋਗਿੰਦਰ ਪਾਲ)-ਪੀ. ਡਬਲਿਊ. ਡੀ. ਜਲ ਸਪਲਾਈ ਤੇ ਸੈਨੀਟੇਸ਼ਨ, ਭਵਨ ਤੇ ਮਾਰਗ, ਸਿੰਚਾਈ ਤੇ ਸੀਵਰੇਜ ਬੋਰਡ ਦੇ ਫ਼ੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦੇ ਸੂਬਾ ਪ੍ਰਧਾਨ ਮਲਾਗਰ ਖਮਾਣੋਂ, ਜਨਰਲ ਸਕੱਤਰ ਜਸਵਿੰਦਰ ਕਾਲਝਰਾਣੀ, ਪ੍ਰੈੱਸ ਸਕੱਤਰ ਅਸ਼ੋਕ ਕੁਮਾਰ, ਵਿੱਤ ਸਕੱਤਰ ਭੂਸ਼ਣ ਗੋਇਲ, ਸੀਨੀਅਰ ਮੀਤ ਪ੍ਰਧਾਨ ਉਪਕਾਰ ਯਾਦਵ ਨੇ ਪ੍ਰੈੱਸ ਦੇ ਨਾਂਅ ਜਾਰੀ ਬਿਆਨ ਵਿਚ ਕਿਹਾ ਕਿ ਨਰੇਗਾ ਮੁਲਾਜ਼ਮ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸ਼ਾਂਤਮਈ ਅਤੇ ਲੋਕਤੰਤਰੀ ਢੰਗ ਨਾਲ ਸੰਘਰਸ਼ ਕਰ ਰਹੇ ਸਨ, ਪਰ ਉਨ੍ਹਾਂ ਦੀ ਆਵਾਜ਼ ਸੁਣਨ ਦੀ ਬਜਾਏ ਉਨ੍ਹਾਂ ’ਤੇ ਲਾਠੀਚਾਰਜ ਕਰਨਾ ਬਹੁਤ ਹੀ ਨਿੰਦਣਯੋਗ ਅਤੇ ਲੋਕਤੰਤਰ ਵਿਰੋਧੀ ਕਾਰਵਾਈ ਹੈ। ਉਨ੍ਹਾਂ ਕਿਹਾ ਇਹ ਜਦੋਂ ਕੇਂਦਰ ਸਰਕਾਰ ਵਲੋਂ ਮਨਰੇਗਾ ਸਕੀਮ ਵਿਚ ਬੁਨਿਆਦੀ ਤਬਦੀਲੀਆਂ ਕੀਤੀਆਂ ਗਈਆਂ ਹਨ ਤਾਂ ਇਨ੍ਹਾਂ ਤਬਦੀਲੀਆਂ ਦਾ ਲੰਮੇ ਸਮੇਂ ਤੋਂ ਪੰਜਾਬ ਸਰਕਾਰ ਅਧੀਨ ਕੰਮ ਕਰਦੇ ਨਰੇਗਾ ਮੁਲਾਜ਼ਮਾਂ ਦਾ ਰੁਜ਼ਗਾਰ ਉਜਾੜਾ ਹੋਵੇਗਾ, ਜਿਸ ਕਾਰਨ ਨਰੇਗਾ ਮੁਲਾਜ਼ਮਾਂ ਦਾ ਸੰਘਰਸ਼ ਕਰਨਾ ਜਾਇਜ਼ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੀਆਂ ਮੰਗਾਂ ਦਾ ਹੱਲ ਪੰਜਾਬ ਸਰਕਾਰ ਨੂੰ ਗੱਲਬਾਤ ਰਾਹੀਂ ਹੱਲ ਕਰਨਾ ਚਾਹੀਦਾ ਹੈ, ਨਾ ਕਿ ਦਮਨਕਾਰੀ ਤਰੀਕੇ ਅਪਣਾਉਣੇ ਚਾਹੀਦੇ ਹਨ। ਆਗੂਆਂ ਨੇ ਮੰਗ ਕੀਤੀ ਕਿ ਜ਼ਖ਼ਮੀ ਮਜ਼ਦੂਰਾਂ, ਮੁਲਾਜ਼ਮਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਨਰੇਗਾ ਮਜ਼ਦੂਰਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਦੇ ਕੂੜਾ ਰੀਸਾਈਕਲਿੰਗ ਗੁਦਾਮ ’ਚ ਭਿਆਨਕ ਅੱਗ, ਲੱਖਾਂ ਦੇ ਨੁਕਸਾਨ ਦਾ ਖ਼ਦਸ਼ਾx ਅਗਲੀ ਖ਼ਬਰ ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ (ਫੈਡਰੇਸ਼ਨ) ਦੀ ਸੂਬਾ ਪੱਧਰੀ ਕਾਨਫ਼ਰੰਸ 25 ਨੂੰ ਬਸੀ ਪਠਾਣਾਂ ’ਚ ਹੋਵੇਗੀ-ਢੀਂਡਸਾ
Ad Position 24