12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਮੰਡੀ ਗੋਬਿੰਦਗੜ੍ਹ ’ਚ ਨਸ਼ਾ ਤਸਕਰੀ ਰੋਕਣ ’ਚ ਸਰਕਾਰ ਨਾਕਾਮ-ਰਾਜੂ ਖੰਨਾ

Ad Position 21
No active advertisement
ਅਜੀਤ ਡੈਸਕ 18-07-2026
ਮੰਡੀ ਗੋਬਿੰਦਗੜ੍ਹ, 17 ਜੁਲਾਈ (ਰਾਜੇਸ਼ ਸ਼ਰਮਾ, ਇਕਬਾਲਦੀਪ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨਸ਼ਾ ਤਸਕਰੀ ਨੂੰ ਰੋਕਣ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵੀ ਪ੍ਰਭਾਵਸ਼ਾਲੀ ਸਾਬਤ ਨਹੀਂ ਹੋਈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਡੀ ਗੋਬਿੰਦਗੜ੍ਹ ਵਿਚ ਨਸ਼ਾ ਤਸਕਰੀ ’ਤੇ ਜਲਦ ਕਾਬੂ ਨਾ ਪਾਇਆ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਸ਼ਾਮਿਲ ਹੋਣਗੇ। ਗੁਰਦੁਆਰਾ ਸਾਹਿਬ ਕੁੱਕੜ ਮਾਜਰਾ ਵਿਖੇ ਪਾਰਟੀ ਆਗੂਆਂ, ਵਰਕਰਾਂ ਤੇ ਸੀਨੀਅਰ ਲੀਡਰਸ਼ਿਪ ਦੀ ਵਿਸ਼ੇਸ਼ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜੂ ਖੰਨਾ ਨੇ ਕਿਹਾ ਕਿ ਜੋ ਮੰਡੀ ਗੋਬਿੰਦਗੜ੍ਹ ਕਦੇ ਲੋਹਾ ਉਦਯੋਗ ਲਈ ਦੇਸ਼-ਵਿਦੇਸ਼ ਵਿਚ ਜਾਣਿਆ ਜਾਂਦਾ ਸੀ, ਅੱਜ ਉਹ ਨਸ਼ਾ ਤਸਕਰੀ ਕਾਰਨ ਬਦਨਾਮ ਹੋ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਾਲ ਹੀ ਵਿਚ ਨਸ਼ਿਆਂ ਕਾਰਨ ਕਈ ਨੌਜਵਾਨਾਂ ਦੀਆਂ ਮੌਤਾਂ ਹੋਈਆਂ ਹਨ, ਜੋ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਛਾਪੇਮਾਰੀਆਂ ਕਰਨ ਜਾਂ ਕੁਝ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਨਾਲ ਸਮੱਸਿਆ ਦਾ ਹੱਲ ਨਹੀਂ ਨਿਕਲ ਸਕਦਾ।ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਨਸ਼ਾ ਤਸਕਰੀ ਸੰਬੰਧੀ ਸ਼ਿਕਾਇਤਾਂ ਦੇ ਬਾਵਜੂਦ ਕਈ ਵਾਰ ਪੁਲਿਸ ਵਲੋਂ ਢੁਕਵੀਂ ਕਾਰਵਾਈ ਨਹੀਂ ਕੀਤੀ ਜਾਂਦੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ, ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ, ਜਥੇਦਾਰ ਜਰਨੈਲ ਸਿੰਘ ਮਾਜਰੀ, ਨਾਜ਼ਰ ਸਿੰਘ ਸੰਤ ਨਗਰ, ਫੋਰਮੈਨ ਬਲਵੀਰ ਸਿੰਘ ਸਿੱਧੂ, ਬਾਬਾ ਨਿਸ਼ਾਨ ਸਿੰਘ, ਸੋਮਨਾਥ ਸਿੰਘ ਅਜਨਾਲੀ, ਗੁਰਕੀਰਤ ਸਿੰਘ ਪਨਾਗ, ਬਹਾਦਰ ਸਿੰਘ ਹੈਬਤਪੁਰ, ਸਿਮਰਨਜੀਤ ਸਿੰਘ ਧਾਲੀਵਾਲ, ਭਿੰਦਰ ਸਿੰਘ, ਸੁਖਦੇਵ ਸਿੰਘ ਅਤਲੀ, ਪ੍ਰਦੀਪ ਕੁਮਾਰ ਮਿੰਟੂ, ਸਹਿਜਪ੍ਰੀਤ ਸਿੰਘ ਧਾਲੀਵਾਲ, ਅੰਗਰੇਜ਼ ਸਿੰਘ, ਜਤਿੰਦਰਪਾਲ ਸਿੰਘ, ਅਮਰਜੀਤ ਸਿੰਘ ਅੰਬੀ, ਰੌਸ਼ਨ ਸਿੰਘ, ਕਰਮਜੀਤ ਸਿੰਘ ਗਾਂਧੀ, ਸਤਪਾਲ ਸਿੰਘ ਸੱਤਾ, ਜਗਤਾਰ ਸਿੰਘ ਗਿੱਲ, ਗੁਰਪ੍ਰੀਤ ਸਿੰਘ ਨੋਨੀ, ਦੀਦਾਰ ਸਿੰਘ ਅਜਨਾਲੀ, ਬਲਜੀਤ ਸਿੰਘ ਅੰਬੇਮਾਜਰਾ, ਬਲਜਿੰਦਰ ਸਿੰਘ ਭੰਗੂ, ਹਰਤੇਜਪਾਲ ਸਿੰਘ ਅੰਬੇਮਾਜਰਾ, ਰਾਜੇਸ਼ ਕੁਮਾਰ ਸ਼ਾਹੀ, ਹਰਜੀਤ ਸਿੰਘ ਅਜਨਾਲੀ, ਬੰਟੀ ਜੱਸੜਾਂ, ਹਰਪਾਲ ਸਿੰਘ ਮੱਗੋ, ਨਿਰਮਲ ਸਿੰਘ, ਬਲਜੀਤ ਸਿੰਘ ਬੰਟੀ ਰਹਿਲ, ਬੀਬੀ ਹਰਜੀਤ ਕੌਰ, ਰੁਪਿੰਦਰ ਕੌਰ, ਸੁਖਵਿੰਦਰ ਕੌਰ ਸੁੱਖੀ ਅਤੇ ਬੀਬੀ ਪਿੰਕੀ ਰਾਣੀ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰਾਜਪੂਤ ਸਮਾਜ ਵੈੱਲਫੇਅਰ ਬੋਰਡ ਦੇ ਮੈਂਬਰ ਬਣੇ ਸਤਿਆਪਾਲ ਲੋਧੀ ਅਗਲੀ ਖ਼ਬਰ ਵਿਧਾਇਕ ਗੈਰੀ ਬੜਿੰਗ ਨੇ ਦੀਵਾ ਗੰਢੂਆਂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਬੱਸ ਨੂੰ ਦਿਖਾਈ ਹਰੀ ਝੰਡੀ
Ad Position 24