12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਗੁਰਦੁਆਰਾ ਸਾਹਿਬ ਸਿੰਘ ਸਭਾ ਅਮਲੋਹ ਦੀ ਕਮੇਟੀ ਵਲੋਂ ਸਰਕਾਰੀ ਸਕੂਲ ਨੂੰ ਐਲ. ਈ. ਡੀ. ਭੇਟ

Ad Position 21
No active advertisement
ਅਜੀਤ ਡੈਸਕ 18-07-2026
ਅਮਲੋਹ, 17 ਜੁਲਾਈ (ਕੇਵਲ ਸਿੰਘ)-ਗੁਰਦੁਆਰਾ ਸਾਹਿਬ ਸਿੰਘ ਸਭਾ ਅਮਲੋਹ ਦੀ ਪ੍ਰਬੰਧਕ ਕਮੇਟੀ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਮਾਨੀ ਵਿਹੜਾ ਦੇ ਵਿਦਿਆਰਥੀਆਂ ਦੀ ਡਿਜੀਟਲ ਸਿੱਖਿਆ ਲਈ ਸਕੂਲ ਨੂੰ ਇਕ ਐਲ. ਈ. ਡੀ. ਭੇਟ ਕੀਤੀ। ਕਮੇਟੀ ਵਲੋਂ ਭਵਿੱਖ ਵਿਚ ਵੀ ਸਕੂਲ ਦੀਆਂ ਲੋੜਾਂ ਅਨੁਸਾਰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਉਪਰਾਲੇ ਲਈ ਸਕੂਲ ਦੇ ਮੁਖੀ ਤੇ ਸਮੂਹ ਸਟਾਫ਼ ਨੇ ਗੁਰਦੁਆਰਾ ਸਾਹਿਬ ਸਿੰਘ ਸਭਾ ਅਮਲੋਹ ਦੀ ਸਮੂਹ ਕਮੇਟੀ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਸੁਪਰ ਕਮੇਟੀ ਮੈਂਬਰ ਦਰਸ਼ਨ ਸਿੰਘ ਚੀਮਾ ਨੇ ਦੱਸਿਆ ਕਿ ਸਕੂਲ ਸਟਾਫ਼ ਵਲੋਂ ਐਲ. ਈ. ਡੀ. ਦੀ ਲੋੜ ਬਾਰੇ ਜਾਣਕਾਰੀ ਦਿੱਤੀ ਗਈ ਸੀ। ਵਿਦਿਆਰਥੀਆਂ ਨੂੰ ਡਿਜੀਟਲ ਢੰਗ ਨਾਲ ਪੜ੍ਹਾਈ ਕਰਵਾਉਣ ਲਈ ਇਹ ਸਹੂਲਤ ਬਹੁਤ ਜ਼ਰੂਰੀ ਸੀ। ਇਸ ਲੋੜ ਨੂੰ ਧਿਆਨ ਵਿਚ ਰੱਖਦਿਆਂ ਕਮੇਟੀ ਵਲੋਂ ਤੁਰੰਤ ਐਲ. ਈ. ਡੀ. ਖਰੀਦ ਕੇ ਸਕੂਲ ਨੂੰ ਸੌਂਪੀ ਗਈ, ਜਿਸ ਦੀ ਕੀਮਤ 35 ਹਜ਼ਾਰ ਰੁਪਏ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਸਮਾਜ ਦੀ ਤਰੱਕੀ ਦਾ ਮਜ਼ਬੂਤ ਆਧਾਰ ਹੈ ਅਤੇ ਹਰ ਸਮਾਜਿਕ, ਧਾਰਮਿਕ ਤੇ ਸੇਵਾ ਭਾਵਨਾ ਵਾਲੀ ਸੰਸਥਾ ਨੂੰ ਸਕੂਲਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਹੋਰਨਾਂ ਦਾਨੀ ਸੱਜਣਾਂ ਅਤੇ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਿੱਖਿਆ ਦੇ ਖੇਤਰ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣ। ਇਸ ਮੌਕੇ ਮਾਨ ਸਿੰਘ ਬੈਣਾ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਕਰਮਜੀਤ ਸਿੰਘ ਰੰਧਾਵਾ, ਖ਼ਜ਼ਾਨਚੀ ਗੁਰਲਾਲ ਸਿੰਘ, ਸਕੱਤਰ ਮਨਜੀਤ ਸਿੰਘ, ਸਕੂਲ ਸਟਾਫ਼ ਤੇ ਬੱਚੇ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗਿਆਨੀ ਦਿੱਤ ਸਿੰਘ ਪ੍ਰਤੀਨਿਧ ਖ਼ਾਲਸਾ ਦੀਵਾਨ ਪੰਜਾਬ ਦੀ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਪੰਜਾਬ ਰਾਜਪੂਤ ਸਮਾਜ ਵੈੱਲਫੇਅਰ ਬੋਰਡ ਦੇ ਮੈਂਬਰ ਬਣੇ ਸਤਿਆਪਾਲ ਲੋਧੀ
Ad Position 24