ਅਮਲੋਹ, 17 ਜੁਲਾਈ (ਕੇਵਲ ਸਿੰਘ/ਅੰਮ੍ਰਿਤ ਸ਼ੇਰਗਿੱਲ)-ਹਲਕਾ ਅਮਲੋਹ ਦੇ ਪਿੰਡ ਮਾਨਗੜ੍ਹ ਵਿਖੇ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਪ੍ਰਧਾਨ ਯਾਦਵਿੰਦਰ ਸਿੰਘ ਤੇ ਸਰਪੰਚ ਜਸਮੇਲ ਸਿੰਘ ਵਲੋਂ ਪਿੰਡ ਦੀਆਂ ਸਮੱਸਿਆਵਾਂ ਤੇ ਮੰਗਾਂ ਵਿਧਾਇਕ ਦੇ ਧਿਆਨ ਵਿਚ ਲਿਆਂਦੀਆਂ ਗਈਆਂ। ਵਿਧਾਇਕ ਨੇ ਪਿੰਡ ਦੇ ਵਿਕਾਸ ਕਾਰਜਾਂ ਲਈ 20 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ। ਬੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਵਿਧਾਇਕ ਨੇ ਕਿਹਾ ਕਿ ਪਿੰਡ ਮਾਨਗੜ੍ਹ ਨੂੰ ਵਿਕਾਸ ਪੱਖੋਂ ਮੋਹਰੀ ਪਿੰਡ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਹੋਰ ਬੁਨਿਆਦੀ ਸਹੂਲਤਾਂ ਨੂੰ ਪੂਰਾ ਕਰਨ ਲਈ ਲੋੜੀਂਦੇ ਵਿਕਾਸ ਕਾਰਜ ਤਰਜੀਹ ਦੇ ਆਧਾਰ ’ਤੇ ਕਰਵਾਏ ਜਾਣਗੇ। ਇਸ ਮੌਕੇ ਵਿਧਾਇਕ ਸਮੇਤ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ ਅਤੇ ਹਲਕਾ ਕੁਆਰਡੀਨੇਟਰ ਇਕਬਾਲ ਸਿੰਘ ਰਾਏ ਦਾ ਪ੍ਰਧਾਨ ਯਾਦਵਿੰਦਰ ਸਿੰਘ, ਸਰਪੰਚ ਤੇ ਪਿੰਡ ਵਾਸੀਆਂ ਵਲੋਂ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਹਰਜਿੰਦਰ ਸਿੰਘ ਸਾਹੀ, ਸਰਬਜੀਤ ਸਿੰਘ ਪੰਚ, ਹਰਵਿੰਦਰ ਸਿੰਘ ਪੰਚ, ਰਾਜਿੰਦਰ ਸਿੰਘ ਬੌਬੀ, ਸਕੀਆਂ ਰਜਨੀ, ਸੀਮਾ, ਨਿਸ਼ੀ ਸ਼ਰਮਾ, ਨਰਿੰਦਰ ਕੌਰ, ਅਮਨ ਤੇ ਵੱਡੀ ਗਿਣਤੀ ਪਿੰਡ ਵਾਸੀ ਮੌਜੂਦ ਸਨ।