12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਦੇਸ਼ ਭਗਤ ਗਲੋਬਲ ਸਕੂਲ ਵਿਚ ਉਦਯਮਿਤਾ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ

Ad Position 21
No active advertisement
ਅਜੀਤ ਡੈਸਕ 18-07-2026
ਅਮਲੋਹ, 17 ਜੁਲਾਈ (ਕੇਵਲ ਸਿੰਘ)-ਦੇਸ਼ ਭਗਤ ਗਲੋਬਲ ਸਕੂਲ ਵਲੋਂ 11ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਵਿਚ ਨਵੀਨਤਾ, ਰਚਨਾਤਮਿਕ ਸੋਚ ਤੇ ‘ਉਦਯਮਿਤਾ’ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ‘ਉਦਮਤਾ’ ਵਿਸ਼ੇ ’ਤੇ ਇਕ ਵਿਸ਼ੇਸ਼ ਲੈਕਚਰ ਕਰਵਾਇਆ, ਜਿਸ ਵਿਚ ਡਾ. ਰੁਪਿੰਦਰ ਕੌਰ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ। ਡਾ. ਰੁਪਿੰਦਰ ਕੌਰ ਨੇ ਵਿਦਿਆਰਥੀਆਂ ਨੂੰ ‘ਉਦਯਮਿਤਾ’ ਦੇ ਬੁਨਿਆਦੀ ਸਿਧਾਂਤਾਂ, ਨਵੀਨਤਾ ਦੀ ਮਹੱਤਤਾ ਤੇ ਕਾਰੋਬਾਰੀ ਲੀਡਰਸ਼ਿਪ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਦੀ ਭਾਲ ਕਰਨ ਦੀ ਬਜਾਏ ਨਵੇਂ ਵਿਚਾਰਾਂ ਨੂੰ ਅਮਲ ਵਿਚ ਲਿਆ ਕੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਜ਼ੋਮਾਟੋ, ਬਾਇਜੂਜ਼ ਤੇ ਨਾਇਕਾ ਵਰਗੇ ਸਫਲ ਸਟਾਰਟਅੱਪਾਂ ਦੀਆਂ ਉਦਾਹਰਨਾਂ ਸਾਂਝੀਆਂ ਕਰਦਿਆਂ ਵਿਦਿਆਰਥੀਆਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਬੁਟੀਕ, ਕੈਫ਼ੇ ਅਤੇ ਤਕਨੀਕੀ ਸੇਵਾਵਾਂ ਨਾਲ ਜੁੜੇ ਛੋਟੇ ਕਾਰੋਬਾਰਾਂ ਅਤੇ ਸਮਾਜਿਕ ਉਦਯਮਾਂ ਦੀਆਂ ਸੰਭਾਵਨਾਵਾਂ ਬਾਰੇ ਵੀ ਚਰਚਾ ਕੀਤੀ। ਸਕੂਲ ਦੀ ਪ੍ਰਿੰਸੀਪਲ ਇੰਦੂ ਸ਼ਰਮਾ ਨੇ ਡਾ. ਰੁਪਿੰਦਰ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਵਿਚ ਲੀਡਰਸ਼ਿਪ, ਆਤਮ-ਵਿਸ਼ਵਾਸ ਅਤੇ ਸਵੈ-ਰੁਜ਼ਗਾਰ ਪ੍ਰਤੀ ਸਕਾਰਾਤਮਿਕ ਸੋਚ ਵਿਕਸਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲੇ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਨੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਕਰਦੇ ਹਨ। ਸਕੂਲ ਦੇ ਚੇਅਰਮੈਨ ਡਾ. ਜ਼ੋਰਾ ਸਿੰਘ ਅਤੇ ਜਨਰਲ ਸਕੱਤਰ ਡਾ.ਤਜਿੰਦਰ ਕੌਰ ਨੇ ਕਿਹਾ ਕਿ ਸੰਸਥਾ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਅਤੇ ਵਿਹਾਰਕ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ।
Ad Position 22
No active advertisement
ਪਿਛਲੀ ਖ਼ਬਰ ਭਾਰਤ ਚੋਣ ਕਮਿਸ਼ਨ ਵਲੋਂ ਸਪੈਸ਼ਲ ਇੰਟੈਸਿਵ ਰਿਵੀਜ਼ਨ-2026 ਦਾ ਸੋਧਿਆ ਹੋਇਆ ਸ਼ਡਿਊਲ ਜਾਰੀ ਅਗਲੀ ਖ਼ਬਰ ਹਲਕਾ ਅਮਲੋਹ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ-ਵਿਧਾਇਕ ਗੈਰੀ ਬੜਿੰਗ
Ad Position 24