11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਭਗੜਾਣਾ ਵਿਖੇ ਸੰਗਰਾਂਦ ਮੌਕੇ ਧਾਰਮਿਕ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 18-07-2026
ਫ਼ਤਹਿਗੜ੍ਹ ਸਾਹਿਬ, 17 ਜੁਲਾਈ (ਬਲਜਿੰਦਰ ਸਿੰਘ)-ਨਜ਼ਦੀਕੀ ਪਿੰਡ ਭਗੜਾਣਾ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਵਿਖੇ ਸਾਉਣ ਮਹੀਨੇ ਦੀ ਸੰਗਰਾਂਦ ਮੌਕੇ ਧਾਰਮਿਕ ਸਮਾਗਮ ਕਰਵਾਇਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਜਥੇਦਾਰ ਜਸਮੇਰ ਸਿੰਘ ਬਲਸੂਆਂ ਨੇ ਦੱਸਿਆ ਕਿ ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ। ਉਪਰੰਤ ਕੀਰਤਨ ਦਰਬਾਰ ਵਿਚ ਹਜ਼ੂਰੀ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਸ਼ਬਦ ਕੀਰਤਨ ਸਰਵਣ ਕਰਵਾਉਣ ਦੇ ਨਾਲ-ਨਾਲ ਸਾਵਣ ਮਹੀਨੇ ਦੀ ਮਹੱਤਤਾ ਬਾਰੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਸਮਾਗਮ ਦੇ ਅੰਤ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਤੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ। ਇਸ ਮੌਕੇ ਗੁਰਦੁਆਰਾ ਪ੍ਰਬੰਧ ਵਲੋਂ ਜਥੇਦਾਰ ਜਸਮੇਰ ਸਿੰਘ ਬਲਸੂਆਂ ਨੇ ਵੱਖ-ਵੱਖ ਰਾਗੀ ਜਥਿਆਂ ਦਾ ਵਿਸ਼ੇਸ਼ ਸਨਮਾਨ ਕੀਤਾ। ਉਨ੍ਹਾਂ ਕਿਹਾ ਕਿ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਇਸ ਅਸਥਾਨ ’ਤੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਹਿਤ ਸਾਰੇ ਦਿਹਾੜੇ ਗੁਰਮਤਿ ਦੀ ਰੌਸ਼ਨੀ ਵਿਚ ਸ਼ਰਧਾ ਨਾਲ ਮਨਾਏ ਜਾਂਦੇ ਹਨ। ਜਿਸ ਵਿਚ ਸੰਗਤਾਂ ਵੱਧ ਚੜ੍ਹ ਕੇ ਯੋਗਦਾਨ ਪਾਉਂਦੀਆਂ ਹਨ। ਜਥੇਦਾਰ ਬਲਸੂਆਂ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿੱਖੀ ਸਿਧਾਂਤਾਂ ਨਾਲ ਜੁੜਨ ਅਤੇ ਗੁਰੂ ਸਾਹਿਬਾਨ ਦੇ ਦੱਸੇ ਮਾਰਗ ’ਤੇ ਚੱਲਣ ਦੀ ਅਪੀਲ ਵੀ ਕੀਤੀ। ਇਸ ਮੌਕੇ ਭਾਈ ਗੁਰਪ੍ਰੀਤ ਸਿੰਘ, ਜੀਤ ਸਿੰਘ, ਪ੍ਰੀਤਮ ਸਿੰਘ, ਗੁਰਨਾਮ ਸਿੰਘ, ਜਸਵਿੰਦਰ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਬਲਜਿੰਦਰ ਸਿੰਘ, ਨਸੀਬ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਆਗੂਆਂ ਵਲੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨਾਲ ਮੁਲਾਕਾਤ ਅਗਲੀ ਖ਼ਬਰ ਗੋਬਿੰਦਗੜ੍ਹ ਪਬਲਿਕ ਸਕੂਲ ਵਿਚ ਅੰਗਰੇਜ਼ੀ ਵਾਦ ਵਿਵਾਦ ਮੁਕਾਬਲਾ ਸਮਾਪਤ
Ad Position 24