11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਆਗੂਆਂ ਵਲੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 18-07-2026
ਬਸੀ ਪਠਾਣਾਂ, 17 ਜੁਲਾਈ (ਰਾਜਿੰਦਰ ਸ਼ਰਮਾ)-ਕਾਂਗਰਸ ਦੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਦੀ ਕੋ-ਕਨਵੀਨਰ ਡਾ. ਅਮਨਦੀਪ ਕੌਰ ਢੋਲੇਵਾਲ ਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸੰਗਠਨ ਪ੍ਰਧਾਨ ਕਮਲਪ੍ਰੀਤ ਸਿੰਘ ਸ਼ਾਹੀ ਦੀ ਅਗਵਾਈ ਹੇਠ ਇਕ ਵਫ਼ਦ ’ਚ ਸ਼ਾਮਿਲ ਜ਼ਿਲ੍ਹਾ ਸਕੱਤਰ ਗੁਰਮੇਲ ਸਿੰਘ ਅਤੇ ਬਲਾਕ ਬਸੀ ਪਠਾਣਾਂ ਦੇ ਪ੍ਰਧਾਨ ਅਮੀ ਚੰਦ ਭਟੇੜੀ ਵਲੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਦੌਰਾਨ ਆਗੂਆਂ ਵਲੋਂ ਹਲਕੇ ਦੇ ਵਿਕਾਸ, ਪੇਂਡੂ ਖੇਤਰਾਂ ਨਾਲ ਜੁੜੀਆਂ ਸਮੱਸਿਆਵਾਂ, ਪੰਚਾਇਤੀ ਰਾਜ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕ ਭਲਾਈ ਨਾਲ ਸੰਬੰਧਿਤ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਡਾ. ਢੋਲੇਵਾਲ ਨੇ ਹਲਕੇ ਦੇ ਲੋਕਾਂ ਦੀਆਂ ਮੁੱਖ ਸਮੱਸਿਆਵਾਂ ਤੇ ਮੰਗਾਂ ਨੂੰ ਸੰਸਦ ਮੈਂਬਰ ਡਾ. ਅਮਰ ਸਿੰਘ ਦੇ ਧਿਆਨ ’ਚ ਲਿਆਂਦਾ ਅਤੇ ਸਮੱਸਿਆਵਾਂ ਦੇ ਜਲਦੀ ਹੱਲ ਲਈ ਪ੍ਰਾਰਥਨਾ ਕੀਤੀ। ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਹ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ, ਲੋਕ ਭਲਾਈ ਦੇ ਕੰਮਾਂ ਤੇ ਲੋਕ ਹਿਤ ਨਾਲ ਜੁੜੇ ਹਰ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਸਾਉਣ ਮਹੀਨੇ ਦੀ ਸੰਗਰਾਂਦ ਮੌਕੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਭਗੜਾਣਾ ਵਿਖੇ ਸੰਗਰਾਂਦ ਮੌਕੇ ਧਾਰਮਿਕ ਸਮਾਗਮ ਕਰਵਾਇਆ
Ad Position 24