11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਫ਼ਤਹਿਗੜ੍ਹ ਸਾਹਿਬ ਵਿਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਸੂਬਾ ਪੱਧਰੀ ਮੀਟਿੰਗ

Ad Position 21
No active advertisement
ਅਜੀਤ ਡੈਸਕ 18-07-2026
ਫ਼ਤਹਿਗੜ੍ਹ ਸਾਹਿਬ, 17 ਜੁਲਾਈ (ਬਲਜਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਸੂਬਾ ਪੱਧਰੀ ਮੀਟਿੰਗ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਦੇ ਮਾਤਾ ਗੁਜਰੀ ਨਿਵਾਸ ਵਿਖੇ ਸੂਬਾ ਪ੍ਰਧਾਨ ਦਲਵੀਰ ਸਿੰਘ ਸਿੱਧੂਪੁਰ ਦੀ ਪ੍ਰਧਾਨਗੀ ਵਿਚ ਹੋਈ। ਮੀਟਿੰਗ ਵਿਚ ਸਰਬਸੰਮਤੀ ਨਾਲ ਲਏ ਗਏ ਫ਼ੈਸਲੇ ਅਨੁਸਾਰ ਕੇਂਦਰ ਸਰਕਾਰ ਦੁਆਰਾ ਕੀਤੇ ਮੁਕਤ ਵਪਾਰ ਸਮਝੌਤੇ ਨੂੰ ਦੇਸ਼ ਦੇ ਕਿਸਾਨ ਅਤੇ ਸਾਰੇ ਵਰਗਾਂ ਦੇ ਵਿਰੁੱਧ ਕਰਾਰ ਦਿੱਤਾ ਗਿਆ, ਜਿਸ ਨਾਲ ਭਾਰਤ ਦੀ ਆਰਥਿਕਤਾ ਨੂੰ ਸੱਟ ਵੱਜੇਗੀ। ਮੀਟਿੰਗ ਉਪਰੰਤ ਆਗੂਆਂ ਨੇ ਦੱਸਿਆ ਕਿ ਭਾਰਤ ਸਰਕਾਰ ਪਾਸੋਂ ਖੇਤੀ ਸੈਕਟਰ, ਡੇਅਰੀ, ਪੋਲਟਰੀ, ਛੋਟੇ ਉਦਯੋਗ ਤੇ ਛੋਟੇ ਵਪਾਰੀਆਂ ਨੂੰ ਇਸ ਮੁਕਤ ਵਪਾਰ ਸਮਝੌਤੇ ਤੋਂ ਬਾਹਰ ਰੱਖੇ ਜਾਣ ਦੀ ਮੰਗ ਸੰਬੰਧੀ 20 ਜੁਲਾਈ ਨੂੰ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਰਾਹੀਂ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ ਭੇਜੇ ਜਾਣਗੇ। ਇਸ ਤੋਂ ਇਲਾਵਾ ਇਕ ਵੱਖਰੇ ਮਤੇ ਰਾਹੀਂ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਰਾਹੀਂ ਮੁੱਖ ਮੰਤਰੀ ਦੇ ਨਾਂਅ ਮੰਗ-ਪੱਤਰ ਦੇ ਕੇ ਇਸ ਨੀਤੀ ਨੂੰ ਵਾਪਸ ਲੈਣ ਦੀ ਸਰਕਾਰ ਪਾਸੋਂ ਮੰਗ ਕੀਤੀ ਜਾਵੇਗੀ। ਮੀਟਿੰਗ ਦੌਰਾਨ ਪੈਟਰੋਲ ਵਿਚ ਈਥੋਨੌਲ ਮਿਲਾ ਕੇ ਮਸ਼ੀਨਰੀ ਨੂੰ ਖ਼ਰਾਬ ਕਰਨ ਤੇ ਲਗਾਤਾਰ ਰੇਟ ਵਧਾਉਣ ਦੀ ਵੀ ਨਿਖੇਧੀ ਕੀਤੀ ਗਈ, ਜਿਸ ਨਾਲ ਆਮ ਲੋਕਾਂ ਦੀ ਲੁੱਟ ਕੀਤੀ ਜਾ ਰਹੀ ਹੈ। ਮੀਟਿੰਗ ਵਿਚ ਸਰਕਾਰ ਦੀ ਇਸ ਗੱਲ ਦੀ ਨਿਖੇਧੀ ਕੀਤੀ ਗਈ ਕਿ ਪੰਜਾਬ ਦੀਆਂ ਜ਼ਮੀਨਾਂ ਲੈ ਕੇ ਕਿਸਾਨਾਂ ਨੂੰ ਤਾਂ ਉਜਾੜਿਆ ਜਾ ਰਿਹਾ ਹੈ, ਪਰ ਨੌਕਰੀਆਂ ਬਾਹਰ ਦੇ ਸੂਬਿਆਂ ਤੋਂ ਆਏ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ, ਜਥੇਬੰਦੀ ਨੇ ਕਿਹਾ ਕਿ ਟੋਲ ਪਲਾਜਿਆਂ ਤੇ ਡਿਜੀਟਲ ਕੈਮਰੇ ਲਗਾਉਣੇ ਬੰਦ ਕੀਤੇ ਜਾਣ ਅਤੇ ਦੇਸ਼ ਵਿਰੋਧੀ ਨੀਤੀਆਂ ਜਿਵੇਂ ਕਿ ਲੈਂਡ ਪੂਲਿੰਗ, ਐਫ. ਟੀ. ਏ. ਦੇ ਵਿਰੋਧ ਲਈ ਸੰਘਰਸ਼ ਕਰ ਰਹੇ ਲੋਕਾਂ ਤੇ ਸਥਾਨਕ ਵਾਸੀਆਂ ਨੂੰ ਇਸ ਤੋਂ ਛੋਟ ਦਿੱਤੀ ਜਾਵੇ। ਜਥੇਬੰਦੀ ਵਲੋਂ ਫ਼ੈਸਲਾ ਕੀਤਾ ਗਿਆ ਕਿ ਜੋ ਪਿੰਡਾਂ ਵਿਚ ਕਿਸਾਨਾਂ ਨੂੰ ਬੀਜ, ਖਾਦ ਆਦਿ ਮੁਹੱਈਆ ਕਰਵਾਉਣ ਲਈ ਕਿਸਾਨ ਆਈ.ਡੀ ਬਣਾਈ ਜਾ ਰਹੀ ਹੈ, ਉਹ ਕਿਸਾਨ ਵਿਰੋਧੀ ਸਾਬਤ ਹੋਵੇਗੀ ਕਿਉਂਕਿ ਇਸ ਰਾਹੀਂ ਕਿਸਾਨ ਦੀ ਖੇਤੀ ਵਿਚ ਵਰਤੇ ਜਾਣ ਵਾਲੇ ਖਾਦ, ਬੀਜ ਆਦਿ ਆਧਾਰ ਕਾਰਡ ਦੇ ਕੰਟਰੋਲ ਵਿਚ ਆ ਜਾਵੇਗਾ ਤੇ ਇਸ ਨਾਲ ਕਿਸਾਨਾਂ ਨੂੰ ਮੁਸ਼ਕਿਲ ਪੇਸ਼ ਆਵੇਗੀ। ਮੀਟਿੰਗ ’ਚ ਸੂਬਾ ਜਨਰਲ ਸਕੱਤਰ ਬੋਘ ਸਿੰਘ ਮਾਨਸਾ, ਸਕੱਤਰ ਬੇਅੰਤ ਸਿੰਘ ਮਹਿਮਾ ਸਰਜਾ ਪ੍ਰੈੱਸ ਸਕੱਤਰ, ਮਿਹਰ ਖੇੜੀ, ਸੂਬਾ ਮੀਤ ਪ੍ਰਧਾਨ ਸੁਖਦੇਵ ਸਿੰਘ ਲੇਹਲ ਕਲਾਂ, ਮੀਤ ਪ੍ਰਧਾਨ ਜ਼ੋਰਾਵਰ ਸਿੰਘ ਬਲਬੇੜ੍ਹਾ, ਗਿਆਨ ਸਿੰਘ ਪਟਿਆਲਾ, ਰਵਿੰਦਰ ਸਿੰਘ ਦੇਹ ਕਲਾਂ, ਗੁਰਮੀਤ ਸਿੰਘ ਰੁੜਕੀ, ਗੁਰਪ੍ਰੀਤ ਸਿੰਘ ਬਰਨਾਲਾ, ਸੁਰਜੀਤ ਸਿੰਘ ਸੰਗਰੂਰ, ਜਸਵਿੰਦਰ ਸਿੰਘ ਵਿਰਕ, ਗਮਦੂਰ ਸਿੰਘ ਫ਼ਰੀਦਕੋਟ ਤੋਂ ਇਲਾਵਾ ਹੋਰ ਸੀਨੀਅਰ ਆਗੂ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 22 ਜੁਲਾਈ ਨੂੰ ਟੋਲ ਪਲਾਜ਼ੇ ਫ਼੍ਰੀ ਕੀਤੇ ਜਾਣਗੇ-ਕਿਸਾਨ ਆਗੂ ਅਗਲੀ ਖ਼ਬਰ ਸਰਕਾਰੀ ਹਾਈ ਸਮਾਰਟ ਸਕੂਲ ਡਡਹੇੜੀ ਵਿਖੇ ਵਿਦਿਆਰਥਣਾਂ ਨੂੰ ਕੀਤਾ ਜਾਗਰੂਕ
Ad Position 24