10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ‘ਆਪ’ ਸਰਕਾਰ ਵਚਨਬੱਧ-ਵਿਧਾਇਕ ਗੈਰੀ ਬੜਿੰਗ

Ad Position 21
No active advertisement
ਅਜੀਤ ਡੈਸਕ 19-07-2026
ਅਮਲੋਹ, 18 ਜੁਲਾਈ (ਕੇਵਲ ਸਿੰਘ/ ਅੰਮ੍ਰਿਤ ਸ਼ੇਰਗਿੱਲ)-ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਦਰਵਾਜ਼ੇ ’ਤੇ ਜਾ ਕੇ ਹੱਲ ਕਰਨ ਤੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਦੇ ਉਦੇਸ਼ ਨਾਲ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਵੱਖ-ਵੱਖ ਪਿੰਡਾਂ ਵਿਚ ‘ਲੋਕ ਮਿਲਣੀ’ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ। ਇਸ ਮੁਹਿੰਮ ਤਹਿਤ ਉਨ੍ਹਾਂ ਨੇ ਅੱਜ ਪਿੰਡ ਟਿੱਬੀ, ਕਪੂਰਗੜ੍ਹ, ਤੰਦਾਬੱਧਾ ਕਲਾਂ ਤੇ ਪਹੇੜੀ ਵਿਖੇ ਪਿੰਡ ਵਾਸੀਆਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਇਲਾਕੇ ਦੇ ਅਹਿਮ ਮਸਲਿਆਂ ਬਾਰੇ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ। ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਅੱਜ ਪੂਰੇ ਸੂਬੇ ਵਿਚ ਪੰਜਾਬ ਦਾ ਇਕੋ ਨਾਅਰਾ ‘ਭਗਵੰਤ ਮਾਨ ਦੁਬਾਰਾ’ ਦੀ ਗੂੰਜ ਹੈ, ਜੋ ਕਿ ਸਰਕਾਰ ਦੀਆਂ ਇਮਾਨਦਾਰ ਨੀਤੀਆਂ ਤੇ ਲੋਕ-ਪੱਖੀ ਫ਼ੈਸਲਿਆਂ ਦਾ ਨਤੀਜਾ ਹੈ। ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੇਰਾ ਇਹ ਦ੍ਰਿੜ੍ਹ ਵਿਸ਼ਵਾਸ ਹੈ ਕਿ ਕਿਸੇ ਵੀ ਪਿੰਡ ਜਾਂ ਇਲਾਕੇ ਦੀ ਅਸਲ ਤਰੱਕੀ ਲੋਕਾਂ ਦੀ ਸਰਗਰਮ ਭਾਗੀਦਾਰੀ ਅਤੇ ਆਪਸੀ ਵਿਸ਼ਵਾਸ ਨਾਲ ਹੀ ਸੰਭਵ ਹੈ। ਉਨ੍ਹਾਂ ਪਿੰਡ ਵਾਸੀਆਂ ਤੋਂ ਵਿਕਾਸ ਕਾਰਜਾਂ ਸੰਬੰਧੀ ਸੁਝਾਅ ਲਏ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ, ਹਲਕਾ ਪ੍ਰਧਾਨ ਅਵਤਾਰ ਮੁਹੰਮਦ ਟੈਣੀ ਤੋਂ ਇਲਾਵਾ ਵੱਡੀ ਗਿਣਤੀ ਪਿੰਡਾਂ ਦੇ ਲੋਕ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਖਮਾਣੋਂ ਸ਼ਹਿਰ ਵਿਖੇ ਬਿਜਲੀ ਦੀ ਨਾਕਸ ਸਪਲਾਈ ਕਾਰਨ ਲੋਕ ਪ੍ਰੇਸ਼ਾਨ, ਸੁਧਾਰ ਦੀ ਮੰਗ ਅਗਲੀ ਖ਼ਬਰ ਨਸ਼ਾ ਛੁਡਾਊ ਕੇਂਦਰ ਸਰਹਿੰਦ ਵਿਚ ਦਾਖ਼ਲ ਮਰੀਜ਼ਾਂ ਵਲੋਂ ਪੁਲਿਸ ਮੁਲਾਜ਼ਮ ਤੇ ਸਿਹਤ ਕਰਮਚਾਰੀਆਂ ਨਾਲ ਬਦਸਲੂਕੀ ਤੇ ਹੱਥੋਪਾਈx
Ad Position 24