10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਖਮਾਣੋਂ ਸ਼ਹਿਰ ਵਿਖੇ ਬਿਜਲੀ ਦੀ ਨਾਕਸ ਸਪਲਾਈ ਕਾਰਨ ਲੋਕ ਪ੍ਰੇਸ਼ਾਨ, ਸੁਧਾਰ ਦੀ ਮੰਗ

Ad Position 21
No active advertisement
ਅਜੀਤ ਡੈਸਕ 19-07-2026
ਖਮਾਣੋਂ, 18 ਜੁਲਾਈ (ਜੋਗਿੰਦਰ ਪਾਲ)-ਸ਼ਹਿਰ ਵਿਚ ਪਿਛਲੇ ਕੁਝ ਦਿਨਾਂ ਤੋਂ ਬਿਜਲੀ ਦੀ ਨਾਕਸ ਸਪਲਾਈ ਤੇ ਵਾਰ-ਵਾਰ ਲੱਗ ਰਹੇ ਬਿਜਲੀ ਕੱਟਾਂ ਕਾਰਨ ਲੋਕਾਂ ਅਤੇ ਦੁਕਾਨਦਾਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸੰਬੰਧੀ ਕੌਂਸਲਰ ਸੁਖਵਿੰਦਰ ਸਿੰਘ ਨਿੱਕੂ, ਕੌਂਸਲਰ ਗੁਰਿੰਦਰ ਸਿੰਘ ਸੋਨੀ, ਕੁਲਦੀਪ ਮਦਾਨ, ਦਿਲਬਾਰਾ ਸਿੰਘ ਪ੍ਰਧਾਨ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਖਮਾਣੋਂ, ਜਸਵੰਤ ਸਿੰਘ ਚੜ੍ਹੀ ਤੇ ਹੋਰ ਪਤਵੰਤਿਆਂ ਨੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅਣਐਲਾਨੇ ਬਿਜਲੀ ਕੱਟਾਂ ਨੇ ਆਮ ਜਨਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਦੀ ਅੱਖ-ਮਿਚੌਲੀ ਕਾਰਨ ਦੁਕਾਨਦਾਰਾਂ ਦਾ ਕਾਰੋਬਾਰ ਪ੍ਰਭਾਵਿਤ ਹੋ ਰਿਹਾ ਹੈ, ਜਦਕਿ ਘਰੇਲੂ ਖਪਤਕਾਰਾਂ ਨੂੰ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗਰਮੀ ਦੇ ਮੌਸਮ ਵਿਚ ਵਾਰ-ਵਾਰ ਬਿਜਲੀ ਬੰਦ ਹੋਣ ਕਾਰਨ ਲੋਕਾਂ ਦਾ ਜੀਵਨ ਮੁਸ਼ਕਿਲ ਬਣਿਆ ਹੋਇਆ ਹੈ। ਆਗੂਆਂ ਨੇ ਪਾਵਰਕਾਮ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਸ਼ਹਿਰ ਵਿਚ ਬਿਜਲੀ ਸਪਲਾਈ ਨੂੰ ਤੁਰੰਤ ਸੁਚਾਰੂ ਬਣਾਇਆ ਜਾਵੇ ਅਤੇ ਬਿਨਾਂ ਕਿਸੇ ਐਲਾਨ ਤੋਂ ਲੱਗ ਰਹੇ ਬਿਜਲੀ ਕੱਟਾਂ ’ਤੇ ਰੋਕ ਲਗਾਈ ਜਾਵੇ ਤਾਂ ਜੋ ਲੋਕਾਂ ਅਤੇ ਵਪਾਰੀਆਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਹਾਲਾਤ ਵਿਚ ਜਲਦੀ ਸੁਧਾਰ ਨਾ ਕੀਤਾ ਗਿਆ ਤਾਂ ਲੋਕਾਂ ਦੇ ਸਹਿਯੋਗ ਨਾਲ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਵੇਗਾ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਮੈਮੋਰੀਅਲ ਕਲੱਬ ਦੇ ਅਹੁਦੇਦਾਰਾਂ ਵਲੋਂ ਨਵ-ਨਿਯੁਕਤ ਪ੍ਰਧਾਨ ਆਸ਼ਾ ਰਾਣੀ ਦਾ ਸਨਮਾਨ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ‘ਆਪ’ ਸਰਕਾਰ ਵਚਨਬੱਧ-ਵਿਧਾਇਕ ਗੈਰੀ ਬੜਿੰਗ
Ad Position 24