10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਸ਼ਹੀਦ ਭਗਤ ਸਿੰਘ ਮੈਮੋਰੀਅਲ ਕਲੱਬ ਦੇ ਅਹੁਦੇਦਾਰਾਂ ਵਲੋਂ ਨਵ-ਨਿਯੁਕਤ ਪ੍ਰਧਾਨ ਆਸ਼ਾ ਰਾਣੀ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 19-07-2026
ਫ਼ਤਹਿਗੜ੍ਹ ਸਾਹਿਬ, 18 ਜੁਲਾਈ (ਮਨਪ੍ਰੀਤ ਸਿੰਘ)-ਸ਼ਹੀਦ ਭਗਤ ਸਿੰਘ ਮੈਮੋਰੀਅਲ ਕਲੱਬ ਸਰਹਿੰਦ ਦੇ ਪ੍ਰਧਾਨ ਲਖਵਿੰਦਰ ਸਿੰਘ ਨੰਬਰਦਾਰ ਤੇ ਸਮੂਹ ਅਹੁਦੇਦਾਰਾਂ ਵਲੋਂ ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੀ ਨਵਨਿਯੁਕਤ ਪ੍ਰਧਾਨ ਆਸ਼ਾ ਰਾਣੀ ਤੇ ਮੀਤ ਪ੍ਰਧਾਨ ਜਤਿੰਦਰ ਕੌਰ ਬਾਤਿਸ਼ ਦਾ ਬੁੱਕੇ ਦੇ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। ਇਸ ਮੌਕੇ ਕਲੱਬ ਦੇ ਸਰਪ੍ਰਸਤ ਐਡਵੋਕੇਟ ਗੁਰਪ੍ਰੀਤ ਸਿੰਘ ਸੈਣੀ, ਜਨਰਲ ਸਕੱਤਰ ਸੰਦੀਪ ਸਿੰਘ ਗੁਰਾਇਆ, ਪ੍ਰਾਜੈਕਟ ਚੇਅਰਮੈਨ ਰਾਮ ਸਿੰਘ ਜੇ. ਈ., ਸੀਨੀਅਰ ਆਗੂ ਲਖਵਿੰਦਰ ਸਿੰਘ ਹਨੀ ਨੇ ਕਿਹਾ ਕਿ ਆਸ਼ਾ ਰਾਣੀ ਪੜ੍ਹੇ ਲਿਖੇ ਤੇ ਨਿੱਘੇ ਸੁਭਾਅ ਦੇ ਮਾਲਕ ਹਨ, ਜਿਨ੍ਹਾਂ ਦੁਆਰਾ ਪਿਛਲੇ ਲੰਮੇ ਸਮੇਂ ਤੋਂ ਸ਼ਹਿਰ ਦੇ ਵਿਕਾਸ ਕਾਰਜਾਂ ਵਿਚ ਹਿੱਸਾ ਪਾਇਆ ਜਾ ਰਿਹਾ ਹੈ ਤੇ ਉਹ ਹੁਣ ਵੀ ਉਮੀਦ ਕਰਦੇ ਹਨ, ਕਿ ਉਨ੍ਹਾਂ ਦੁਆਰਾ ਸ਼ਹਿਰ ਦੇ ਅਧੂਰੇ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਪਵਿੱਤਰ ਧਰਤੀ ਫ਼ਤਹਿਗੜ੍ਹ ਸਾਹਿਬ ਤੋਂ ਕਿਸੇ ਔਰਤ ਦਾ ਪਹਿਲੀ ਵਾਰ ਨਗਰ ਕੌਂਸਲ ਦਾ ਪ੍ਰਧਾਨ ਬਣਨਾ, ਔਰਤਾਂ ਤੇ ਸ਼ਹਿਰ ਵਾਸੀਆਂ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਆਸ਼ਾ ਰਾਣੀ ਨੇ ਕਿਹਾ ਕਿ ਉਹ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਦਾ ਵਿਕਾਸ ਕਰਾਉਣ ਲਈ ਵਚਨਬੱਧ ਹਨ ਤੇ ਉਨ੍ਹਾਂ ਦੁਆਰਾ ਸ਼ਹਿਰ ਦੇ ਰਹਿੰਦੇ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਇਆ ਜਾਵੇਗਾ ਤਾਂ ਜੋ ਸ਼ਹਿਰ ਦੀ ਨੁਹਾਰ ਨੂੰ ਬਦਲਿਆ ਜਾ ਸਕੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਮੇਸ਼ ਕੁਮਾਰ ਸੋਨੂੰ, ਜਗਪਾਲ ਸਿੰਘ, ਦੀਪਕ ਬਾਤਿਸ, ਸਿਮਰਨ ਬੱਤਰਾ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੀ. ਜ਼ੈੱਡ. ਐਫ. ਐਸ. ਖ਼ਾਲਸਾ ਹਾਈ ਸਕੂਲ ਨੇ ਪੇਸ਼ ਕੀਤੀ ਮਿਸਾਲ-ਦੀਦਾਰ ਸਿੰਘ ਭੱਟੀ ਅਗਲੀ ਖ਼ਬਰ ਖਮਾਣੋਂ ਸ਼ਹਿਰ ਵਿਖੇ ਬਿਜਲੀ ਦੀ ਨਾਕਸ ਸਪਲਾਈ ਕਾਰਨ ਲੋਕ ਪ੍ਰੇਸ਼ਾਨ, ਸੁਧਾਰ ਦੀ ਮੰਗ
Ad Position 24