10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਬੀ. ਜ਼ੈੱਡ. ਐਫ. ਐਸ. ਖ਼ਾਲਸਾ ਹਾਈ ਸਕੂਲ ਨੇ ਪੇਸ਼ ਕੀਤੀ ਮਿਸਾਲ-ਦੀਦਾਰ ਸਿੰਘ ਭੱਟੀ

Ad Position 21
No active advertisement
ਅਜੀਤ ਡੈਸਕ 19-07-2026
ਫ਼ਤਹਿਗੜ੍ਹ ਸਾਹਿਬ, 18 ਜੁਲਾਈ (ਬਲਜਿੰਦਰ ਸਿੰਘ)-ਸਥਾਨਕ ਸ਼ਹਿਰ ਦਾ ਸਰਕਾਰੀ ਐਡਿਟ ਬੀ. ਜ਼ੈੱਡ. ਐਫ. ਐਸ. ਖ਼ਾਲਸਾ ਹਾਈ ਸਕੂਲ ਅੱਜਕੱਲ੍ਹ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਕਾਰਨ ਵਿਸ਼ੇਸ਼ ਪਹਿਚਾਣ ਬਣਾ ਰਿਹਾ ਹੈ। ਇਸ ਮੌਕੇ ਸਕੂਲ ਦੇ ਉੱਪ ਪ੍ਰਿੰਸੀਪਲ ਮਲਕੀਤ ਸਿੰਘ ਤੇ ਪ੍ਰਾਇਮਰੀ ਵਿੰਗ ਦੀ ਪ੍ਰਿੰਸੀਪਲ ਵੰਦਨਾ ਸ਼ਰਮਾ ਨੇ ਦੱਸਿਆ ਕਿ ਸਕੂਲ ਦਾ ਮੁੱਖ ਉਦੇਸ਼ ਸਿਰਫ਼ ਕਿਤਾਬੀ ਗਿਆਨ ਦੇਣਾ ਨਹੀਂ, ਸਗੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ, ਸਭਿਆਚਾਰਕ ਤੇ ਰਚਨਾਤਮਿਕ ਗਤੀਵਿਧੀਆਂ ਵਿਚ ਵੀ ਲਗਾਤਾਰ ਪ੍ਰੇਰਿਤ ਕੀਤਾ ਜਾਂਦਾ ਹੈ, ਇਸੇ ਕੜੀ ਤਹਿਤ ਸਕੂਲ ’ਚ ਅੱਜ ਪ੍ਰਾਇਮਰੀ ਵਿੰਗ ਵਲੋਂ ’ਵੇਸਟ ਤੋਂ ਬੈੱਸਟ’ ਦੀ ਸੋਚ ਨੂੰ ਉਤਸ਼ਾਹਿਤ ਕਰਦੇ ਹੋਏ ਬਚੇ-ਖੁਚੇ ਮੈਟੀਰੀਅਲ ਨਾਲ ਤਿਆਰ ਕੀਤੇ ਵੱਖ-ਵੱਖ ਮਾਡਲਾਂ ਦੀ ਸ਼ਾਨਦਾਰ ਪ੍ਰਦਰਸ਼ਨੀ ਲਗਾਈ ਗਈ। ਵਿਦਿਆਰਥੀਆਂ ਵਲੋਂ ਤਿਆਰ ਕੀਤੇ ਮਾਡਲਾਂ ਨੇ ਨਾ ਸਿਰਫ਼ ਉਨ੍ਹਾਂ ਦੀ ਕਲਪਨਾ-ਸ਼ਕਤੀ ਅਤੇ ਰਚਨਾਤਮਿਕਤਾ ਨੂੰ ਦਰਸਾਇਆ, ਸਗੋਂ ਵਾਤਾਵਰਨ ਸੰਭਾਲ ਦਾ ਸੰਦੇਸ਼ ਵੀ ਦਿੱਤਾ। ਸਕੂਲ ਵਿਚ ਪੁੱਜੇ ਮੁੱਖ ਮਹਿਮਾਨਾਂ ਵਿਚ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਨੇ ਪ੍ਰਦਰਸ਼ਨੀ ਦਾ ਨਿਰੀਖਣ ਕੀਤਾ ਅਤੇ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਲਈ ਦਸਤਾਰ ਸਜਾਉਣ ਦੇ ਮੁਕਾਬਲੇ ਵੀ ਕਰਵਾਏ ਗਏ।
ਮੁਕਾਬਲੇ ਵਿਚ ਵਿਦਿਆਰਥੀਆਂ ਨੇ ਸਿੱਖੀ ਰਿਵਾਇਤ ਤੇ ਦਸਤਾਰ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਨ੍ਹਾਂ ਦਸਤਾਰ ਮੁਕਾਬਲਿਆਂ ’ਚ 150 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਆਪਣੇ ਵਿਰਸੇ ਤੇ ਸੱਭਿਆਚਾਰ ਪ੍ਰਤੀ ਮਾਣ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ। ਜਿਸ ਦੇ ਨਤੀਜੇ ਵਜੋਂ ਸਕੂਲ ਦੇ ਵਿਦਿਆਰਥੀ ਹਰ ਖੇਤਰ ਵਿਚ ਨਵੀਆਂ ਉਪਲਬਧੀਆਂ ਹਾਸਿਲ ਕਰ ਰਹੇ ਹਨ। ਸਮਾਗਮ ਦੌਰਾਨ ਛੋਟੇ-ਛੋਟੇ ਵਿਦਿਆਰਥੀਆਂ ਨੇ ਆਪਣੇ ਹੱਥਾਂ ਨਾਲ ਤਿਆਰ ਕੀਤੇ ਮਾਡਲਾਂ ਬਾਰੇ ਮਹਿਮਾਨਾਂ ਨੂੰ ਬਹੁਤ ਹੀ ਆਤਮ-ਵਿਸ਼ਵਾਸ ਅਤੇ ਸੁਚੱਜੇ ਢੰਗ ਨਾਲ ਜਾਣਕਾਰੀ ਦਿੱਤੀ। ਵਿਦਿਆਰਥੀਆਂ ਦੀ ਪੇਸ਼ਕਾਰੀ ਤੋਂ ਪ੍ਰਭਾਵਿਤ ਹੋ ਕੇ ਹਾਜ਼ਰ ਮਹਿਮਾਨਾਂ ਨੇ ਉਨ੍ਹਾਂ ਦੀ ਭਰਪੂਰ ਹੌਸਲਾ ਅਫ਼ਜਾਈ ਕੀਤੀ ਅਤੇ ਸਕੂਲ ਦੇ ਅਧਿਆਪਕਾਂ ਦੀ ਮਿਹਨਤ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਪ੍ਰਬਧਕਾਂ ਵਿਚ ਧਰਮ ਸਿੰਘ, ਇੰਦਰਪਾਲ ਬੇਦੀ, ਸਤਨਾਮ ਸਿੰਘ, ਜਸਵੀਰ ਸਿੰਘ, ਸਿਮਰਨਜੀਤ, ਬਿਕਰਮਜੀਤ ਸਿੰਘ, ਅਧਿਆਪਕ ਗੁਰਮੀਤ ਕੌਰ, ਸਰਬਜੀਤ ਕੌਰ, ਕੁਲਦੀਪ ਕੌਰ, ਬਲਵਿੰਦਰ ਕੌਰ, ਮਮਤਾ, ਹੇਮਾ ਤੇ ਸਮੂਹ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਕਮਲਜੀਤ ਸਿੰਘ ਨੇ ਪੁਲਿਸ ਚੌਕੀ ਬਸੀ ਪਠਾਣਾਂ ਦੇ ਇੰਚਾਰਜ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਮੈਮੋਰੀਅਲ ਕਲੱਬ ਦੇ ਅਹੁਦੇਦਾਰਾਂ ਵਲੋਂ ਨਵ-ਨਿਯੁਕਤ ਪ੍ਰਧਾਨ ਆਸ਼ਾ ਰਾਣੀ ਦਾ ਸਨਮਾਨ
Ad Position 24