10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਵਾਰਡ ਨੰ. 7 ਤੋਂ ਰੇਣੂ ਸ਼ਰਮਾ ਦੀ ਜਿੱਤ ’ਤੇ ਕੈਪਟਨ ਸੰਦੀਪ ਸੰਧੂ ਨੇ ਦਿੱਤੀ ਵਧਾਈ

Ad Position 21
No active advertisement
ਅਜੀਤ ਡੈਸਕ 19-07-2026
ਮੰਡੀ ਗੋਬਿੰਦਗੜ੍ਹ, 18 ਜੁਲਾਈ (ਰਾਜੇਸ਼ ਸ਼ਰਮਾ)-ਨਗਰ ਕੌਂਸਲ ਚੋਣਾਂ ਵਿਚ ਵਾਰਡ ਨੰ. 7 ਤੋਂ ਬਲਾਕ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਡਿੰਪਲ ਸ਼ਰਮਾ ਦੀ ਪਤਨੀ ਰੇਣੂ ਸ਼ਰਮਾ ਦੇ ਕੌਂਸਲਰ ਚੁਣੇ ਜਾਣ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਦਾਖਾ ਹਲਕੇ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਨੇ ਡਿੰਪਲ ਸ਼ਰਮਾ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਰੇਣੂ ਸ਼ਰਮਾ ਦੇ ਸਫਲ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਕੈਪਟਨ ਸੰਧੂ ਨੇ ਕਿਹਾ ਕਿ ਰੇਣੂ ਸ਼ਰਮਾ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉੱਤਰਦਿਆਂ ਵਾਰਡ ਦੇ ਵਿਕਾਸ, ਸਫ਼ਾਈ, ਪੀਣ ਵਾਲੇ ਪਾਣੀ, ਸੀਵਰੇਜ ਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਪਹਿਲ ਦੇਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਲੋਕਾਂ ਦੇ ਹੱਕਾਂ ਦੀ ਆਵਾਜ਼ ਬਣੀ ਹੈ ਅਤੇ ਅੱਗੇ ਵੀ ਜਨਹਿਤ ਦੇ ਮੁੱਦਿਆਂ ਨੂੰ ਪੂਰੀ ਤਾਕਤ ਨਾਲ ਉਠਾਉਂਦੀ ਰਹੇਗੀ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਰਣਜੀਤ ਸਿੰਘ ਘੋਲਾ, ਗੁਰਿੰਦਰਪਾਲ ਸਿੰਘ ਹੈਪੀ, ਹਰਜੋਤ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਰਜਿਸਟਰਾਰ ਵਲੋਂ ਪੋਹਲੋਮਾਜਰਾ ਸਹਿਕਾਰੀ ਸਭਾ ਦਾ ਅਚਨਚੇਤ ਦੌਰਾ ਅਗਲੀ ਖ਼ਬਰ ਮਾਨ ਸਰਕਾਰ ਵਲੋਂ ਪ੍ਰਾਈਵੇਟ ਸਕੂਲਾਂ ਦੀ ਫ਼ੀਸ ’ਤੇ 5 ਫ਼ੀਸਦੀ ਤੋਂ ਵੱਧ ’ਤੇ ਲਗਾਈ ਰੋਕ ਲੱਖਾਂ ਮਾਪਿਆਂ ਲਈ ਵੱਡੀ ਰਾਹਤ-ਲਖਬ...
Ad Position 24