09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

‘ਆਪ’ ਵਲੋਂ ਸਰਹਿੰਦ ਸ਼ਹਿਰ ਵਿਖੇ ਅੱਖਾਂ ਦੀ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 19-07-2026
ਫ਼ਤਹਿਗੜ੍ਹ ਸਾਹਿਬ, 18 ਜੁਲਾਈ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੀ ਸਰਹਿੰਦ ਸ਼ਹਿਰ ਇਕਾਈ ਵਲੋਂ ਸ਼ਹਿਰੀ ਪ੍ਰਧਾਨ ਤੇ ਰਿਟਾਇਰ ਥਾਣੇਦਾਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਮਾਤਾ ਨੈਣਾਂ ਦੇਵੀ ਮੰਦਰ ਦੇ ਹਾਲ ਵਿਚ ਅੱਖਾਂ ਦੀ ਜਾਂਚ ਦਾ ਕੈਂਪ ਲਗਾਇਆ, ਜਿਸ ਦੀ ਸ਼ੁਰੂਆਤ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਕੀਤੀ ਗਈ। ਇਸ ਮੌਕੇ ਸ਼ਹਿਰ ਵਾਸੀਆਂ ਨੇ ਵੱਡੀ ਗਿਣਤੀ ’ਚ ਪਹੁੰਚ ਕੇ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਤੋਂ ਡਾ. ਜਸਪ੍ਰੀਤ ਸਿੰਘ ਬੇਦੀ ਦੀ ਅਗਵਾਈ ਵਿਚ ਆਈ ਟੀਮ ਦੀਆਂ ਸੇਵਾਵਾਂ ਲਈਆਂ। ਇਸ ਮੌਕੇ ਵਿਧਾਇਕ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਲਜਿੰਦਰ ਸਿੰਘ ਦੀ ਟੀਮ ਵਲੋਂ ਕੀਤਾ ਗਿਆ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਅਜਿਹੇ ਯਤਨ ਕਰਦੇ ਰਹਿਣਾ ਚਾਹੀਦਾ ਹੈ, ਜਿਸ ਦੇ ਨਾਲ ਜਨਤਾ ਦੀ ਸੇਵਾ ਕੀਤੀ ਜਾ ਸਕੇ। ਇਸ ਚੈੱਕਅਪ ਕੈਂਪ ’ਚ 400 ਦੇ ਕਰੀਬ ਮਰੀਜ਼ਾਂ ਨੇ ਲਾਭ ਲਿਆ ਹੈ ਤੇ ਲੋੜਵੰਦ ਮਰੀਜ਼ ਨੂੰ ਅੱਖਾਂ ਦੀਆਂ ਐਨਕਾਂ ਵੀ ਮੁਹੱਈਆ ਕਰਵਾਈਆਂ ਗਈਆਂ ਅਤੇ ਮਰੀਜ਼ਾਂ ਨੂੰ ਅੱਖਾਂ ਦੇ ਆਪ੍ਰੇਸ਼ਨ ਮੁਫ਼ਤ ਕਰਾਉਣ ਦਾ ਸਮਾਂ ਵੀ ਦਿੱਤਾ ਗਿਆ। ਇਸ ਮੌਕੇ ਪ੍ਰਧਾਨ ਬਲਜਿੰਦਰ ਸਿੰਘ ਨੇ ਕਿਹਾ ਕਿ ‘ਆਪ’ ਪਹਿਲਾਂ ਹੀ ਸਿੱਖਿਆ ਤੇ ਸਿਹਤ ’ਤੇ ਕੰਮ ਕਰ ਰਹੀ ਹੈ। ਜਿੱਥੇ ਸਿੱਖਿਆ ਦੀ ਨੀਤੀ ਵਿਚ ਸੁਧਾਰ ਕੀਤਾ ਗਿਆ ਹੈ, ਉੱਥੇ ਹੀ ਮੁੱਹਲਾ ਕਲੀਨਿਕ ਖ਼ੋਲ ਕੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਇਸ ਮੌਕੇ ਨਗਰ ਕੌਂਸਲ ਦੇ ਮੀਤ ਪ੍ਰਧਾਨ ਜਤਿੰਦਰ ਕੌਰ ਬਾਤਿਸ਼, ਕੌਂਸਲਰ ਬਲਜਿੰਦਰ ਕੌਰ, ਹਰਬੰਸ ਸਿੰਘ ਢਾਡੀ, ਯੂਥ ਪ੍ਰਧਾਨ ਦਿਲਪ੍ਰੀਤ ਸਿੰਘ ਭੱਟੀ, ਦੀਪਕ ਬਾਤਿਸ਼, ਕੌਂਸਲਰ ਜਸਵੀਰ ਸਿੰਘ ਬੰਟੀ, ਐਡ. ਅਮਰਜੀਤ ਸਿੰਘ ਚੀਮਾ, ਕੌਂਸਲਰ ਹਰਕਮਲ ਸਿੰਘ, ਅਮਰਦੀਪ ਸਿੰਘ ਭੋਲੂ, ਬਲਵੀਰ ਸਿੰਘ ਚੀਮਾ, ਸੰਦੀਪ ਵਾਲਮੀਕੀ, ਸਰਪੰਚ ਪਰਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੋਰੀਆਂ ਦੇ ਵਧਦੇ ਮਾਮਲਿਆਂ ’ਤੇ ਨਕੇਲ ਕੱਸਣ ਲਈ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ ਅਗਲੀ ਖ਼ਬਰ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਬਲਾਕ ਖਮਾਣੋਂ ਦੀ ਪੰਜ ਮੈਂਬਰੀ ਕਮੇਟੀ ਬਣਾਈ
Ad Position 24