09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਦੇਸ਼ ਭਗਤ ਯੂਨੀਵਰਸਿਟੀ 28 ਨੂੰ ਸ੍ਰੀਨਗਰ ਵਿਚ ਕਰਵਾਏਗੀ ‘ਮੇਗਾ ਜੌਬ ਫੇਅਰ ਕਸ਼ਮੀਰ-2026’ ‘ਮੇਗਾ ਜੌਬ ਫੇਅਰ ਕਸ਼ਮੀਰ-2026’ ਨੌਜਵਾਨਾਂ ਲਈ ਨਵੇਂ ਮੌਕਿਆਂ ਦਾ ਦਰਵਾਜ਼ਾ ਖੋਲ੍ਹੇਗਾ-ਡਾ. ਜ਼ੋਰਾ ਸਿੰਘ

Ad Position 21
No active advertisement
ਅਜੀਤ ਡੈਸਕ 19-07-2026
ਅਮਲੋਹ, 18 ਜੁਲਾਈ (ਕੇਵਲ ਸਿੰਘ)-ਦੇਸ਼ ਭਗਤ ਯੂਨੀਵਰਸਿਟੀ ਵਲੋਂ ਨੇਸ਼ਨਜ਼ ਡਿਵੈਲਪਮੈਂਟ ਐਸੋਸੀਏਸ਼ਨ ਕਲੱਸਟਰ ਯੂਨੀਵਰਸਿਟੀ ਸ੍ਰੀਨਗਰ, ਮਾਈ ਭਾਰਤ ਜੰਮੂ-ਕਸ਼ਮੀਰ, ਨਾਈਲਿਟ ਸ੍ਰੀਨਗਰ ਤੇ ਹਿਮਾਲਯਨ ਕਲੱਬ ਟਰੱਸਟ ਦੇ ਸਹਿਯੋਗ ਨਾਲ 28 ਜੁਲਾਈ ਨੂੰ ਅਮਰ ਸਿੰਘ ਕਾਲਜ, ਸ੍ਰੀਨਗਰ ਵਿਚ ਸਵੇਰੇ 9 ਤੋਂ ਸ਼ਾਮ 4 ਵਜੇ ਤੱਕ ‘ਮੇਗਾ ਜੌਬ ਫੇਅਰ ਕਸ਼ਮੀਰ’ ਦਾ ਆਯੋਜਨ ਕੀਤਾ ਜਾਵੇਗਾ। ਇਸ ਵੱਕਾਰੀ ਰੁਜ਼ਗਾਰ ਪਹਿਲ ਵਿਚ ਜੰਮੂ-ਕਸ਼ਮੀਰ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਉਪ ਰਾਜਪਾਲ ਮਨੋਜ ਸਿਨਹਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਨੇ ਹਮੇਸ਼ਾ ਗੁਣਵੱਤਾ ਭਰਪੂਰ ਸਿੱਖਿਆ, ਹੁਨਰ ਵਿਕਾਸ ਤੇ ਰੁਜ਼ਗਾਰ ਦੇ ਮੌਕਿਆਂ ਰਾਹੀਂ ਨੌਜਵਾਨਾਂ ਨੂੰ ਸਸ਼ਕਤ ਬਣਾਉਣ ’ਤੇ ਵਿਸ਼ਵਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਗਾ ਜੌਬ ਫੇਅਰ ਕਸ਼ਮੀਰ 2026 ਯੂਨੀਵਰਸਿਟੀ ਦੀ ਉਸ ਦੂਰ-ਦਰਸ਼ੀ ਸੋਚ ਦਾ ਪ੍ਰਤੀਕ ਹੈ, ਜਿਸ ਦਾ ਉਦੇਸ਼ ਯੋਗ ਨੌਜਵਾਨਾਂ ਨੂੰ ਦੇਸ਼ ਦੀਆਂ ਪ੍ਰਮੁੱਖ ਕੰਪਨੀਆਂ ਨਾਲ ਜੋੜਨਾ ਅਤੇ ਖੇਤਰ ਦੇ ਸਮਾਜਿਕ-ਆਰਥਿਕ ਵਿਕਾਸ ਵਿਚ ਯੋਗਦਾਨ ਪਾਉਣਾ ਹੈ। ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਕਿਹਾ ਕਿ ਯੂਨੀਵਰਸਿਟੀ ਉਦਯੋਗ ਤੇ ਸਿੱਖਿਆ ਸੰਸਥਾਵਾਂ ਦਰਮਿਆਨ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਇਸ ਤਰ੍ਹਾਂ ਦੇ ਮੰਚ ਵਿਦਿਆਰਥੀਆਂ ਤੇ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਨੂੰ ਪ੍ਰਸਿੱਧ ਸੰਸਥਾਵਾਂ ਨਾਲ ਸਿੱਧਾ ਸੰਪਰਕ ਕਰਨ ਦਾ ਮੌਕਾ ਪ੍ਰਦਾਨ ਕਰਦੇ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਇਹ ਜੌਬ ਫੇਅਰ ਜੰਮੂ-ਕਸ਼ਮੀਰ ਤੇ ਆਸ-ਪਾਸ ਦੇ ਖੇਤਰਾਂ ਦੇ ਹਜ਼ਾਰਾਂ ਨੌਜਵਾਨਾਂ ਲਈ ਨਵੇਂ ਕਰੀਅਰ ਦੇ ਦਰਵਾਜ਼ੇ ਖੋਲ੍ਹੇਗਾ। ਯੂਨੀਵਰਸਿਟੀ ਦੇ ਪ੍ਰੈਜ਼ੀਡੈਂਟ ਡਾ. ਸੰਦੀਪ ਸਿੰਘ ਨੇ ਕਿਹਾ ਕਿ ਡੀ. ਬੀ. ਯੂ ਲਗਾਤਾਰ ਦੇਸ਼ ਭਰ ਵਿਚ ਵੱਡੇ ਪੱਧਰ ’ਤੇ ਪਲੇਸਮੈਂਟ ਅਤੇ ਉਦਯੋਗਿਕ ਸਾਂਝੀਦਾਰੀ ਪ੍ਰੋਗਰਾਮ ਕਰਵਾਉਂਦੀ ਆ ਰਹੀ ਹੈ। ਵਾਈਸ-ਚਾਂਸਲਰ ਡਾ. ਹਰਸ਼ ਸਦਾਵਰਤੀ ਨੇ ਦੱਸਿਆ ਕਿ ਇਸ ਮੇਗਾ ਜੌਬ ਫੇਅਰ ਵਿਚ ਵੱਖ-ਵੱਖ ਖੇਤਰਾਂ ਦੀਆਂ ਕਈ ਨਾਮਵਰ ਕੰਪਨੀਆਂ ਭਾਗ ਲੈਣਗੀਆਂ, ਜੋ ਗ੍ਰੈਜੂਏਟ, ਪੋਸਟ ਗ੍ਰੈਜੂਏਟ, ਡਿਪਲੋਮਾ ਧਾਰਕਾਂ ਤੇ ਹੁਨਰਮੰਦ ਪੇਸ਼ਾਵਰਾਂ ਲਈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਗੀਆਂ। ਉਨ੍ਹਾਂ ਯੋਗ ਉਮੀਦਵਾਰਾਂ ਨੂੰ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਅਤੇ ਆਪਣੇ ਕੈਰੀਅਰ ਨੂੰ ਨਵੀਂ ਦਿਸ਼ਾ ਦੇਣ ਲਈ ਇਸ ਵਿਲੱਖਣ ਮੰਚ ਦਾ ਲਾਭ ਉਠਾਉਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਵਿਖੇ ਪੰਜ-ਰੋਜ਼ਾ ਫੈਕਲਟੀ ਇੰਡਕਸ਼ਨ ਪ੍ਰੋਗਰਾਮ ਸਮਾਪਤ ਅਗਲੀ ਖ਼ਬਰ ਚੋਰੀਆਂ ਦੇ ਵਧਦੇ ਮਾਮਲਿਆਂ ’ਤੇ ਨਕੇਲ ਕੱਸਣ ਲਈ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
Ad Position 24