09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਵਿਸ਼ਵ ਯੂਨੀਵਰਸਿਟੀ ਵਿਖੇ ਪੰਜ-ਰੋਜ਼ਾ ਫੈਕਲਟੀ ਇੰਡਕਸ਼ਨ ਪ੍ਰੋਗਰਾਮ ਸਮਾਪਤ

Ad Position 21
No active advertisement
ਅਜੀਤ ਡੈਸਕ 19-07-2026
ਫ਼ਤਹਿਗੜ੍ਹ ਸਾਹਿਬ, 18 ਜੁਲਾਈ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿਖੇ ਅਕਾਦਮਿਕ ਉੱਤਮਤਾ, ਖੋਜ, ਨਵੀਨਤਾ ਤੇ ਸੰਸਥਾਗਤ ਵਿਕਾਸ ਲਈ ਫੈਕਲਟੀ ਦੀਆਂ ਯੋਗਤਾਵਾਂ ਨੂੰ ਹੋਰ ਨਿਖਾਰਨਾ ਵਿਸ਼ੇ ’ਤੇ ਆਯੋਜਿਤ ਪੰਜ-ਰੋਜ਼ਾ ਫੈਕਲਟੀ ਇੰਡਕਸ਼ਨ ਪ੍ਰੋਗਰਾਮ ਸਮਾਪਤ ਹੋ ਗਿਆ। ਪ੍ਰੋਗਰਾਮ ਦਾ ਉਦੇਸ਼ ਨਵੇਂ ਨਿਯੁਕਤ ਫੈਕਲਟੀ ਮੈਂਬਰਾਂ ਦੀਆਂ ਅਧਿਆਪਨ, ਖੋਜ ਤੇ ਅਕਾਦਮਿਕ ਪ੍ਰਬੰਧਨ ਨਾਲ ਸੰਬੰਧਿਤ ਯੋਗਤਾਵਾਂ ਨੂੰ ਹੋਰ ਨਿਖਾਰਨਾ ਤੇ ਉਨ੍ਹਾਂ ਨੂੰ ਉੱਚ ਸਿੱਖਿਆ ਦੇ ਬਦਲਦੇ ਦੌਰ ਦੀਆਂ ਲੋੜਾਂ ਅਨੁਸਾਰ ਤਿਆਰ ਕਰਨਾ ਸੀ। ਆਖ਼ਰੀ ਦਿਨ ਦੇ ਪਹਿਲੇ ਤਕਨੀਕੀ ਸੈਸ਼ਨ ਵਿਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਫੈਕਲਟੀ ਆਫ਼ ਐਜੂਕੇਸ਼ਨ ਦੇ ਡੀਨ ਡਾ. ਵਿਜੇ ਕੁਮਾਰ ਨੇ ਰਾਸ਼ਟਰੀ ਸਿੱਖਿਆ ਨੀਤੀ-2020 ਦੇ ਉੱਚ ਸਿੱਖਿਆ ’ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਨੇ ਬਹੁ-ਅਨੁਸ਼ਾਸਨੀ ਸਿੱਖਿਆ, ਸਰਬਪੱਖੀ ਵਿਕਾਸ, ਸੰਸਥਾਗਤ ਖ਼ੁਦਮੁਖ਼ਤਿਆਰੀ, ਗੁਣਵੱਤਾ ਵਿਚ ਵਾਧੇ ਤੇ ਸਿਖਿਆਰਥੀ-ਕੇਂਦਰਿਤ ਅਧਿਆਪਨ ਪੱਧਤੀਆਂ ਬਾਰੇ ਚਾਨਣਾ ਪਾਇਆ। ਦੂਜੇ ਸੈਸ਼ਨ ਵਿਚ ਆਈ.ਆਈ.ਟੀ. ਰੋਪੜ ਦੇ ਪ੍ਰੋ. ਹਰਪ੍ਰੀਤ ਸਿੰਘ ਨੇ ਖੋਜ ਫੰਡਿੰਗ ਅਤੇ ਖੋਜ ਪ੍ਰਸਤਾਵ ਤਿਆਰ ਕਰਨ ਦੇ ਢੰਗ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਖੋਜ ਦੀ ਯੋਜਨਾਬੰਦੀ, ਬਜਟ, ਪ੍ਰੋਜੈਕਟ ਨੂੰ ਲਾਗੂ ਕਰਨ ਅਤੇ ਰਾਸ਼ਟਰੀ ਫੰਡਿੰਗ ਏਜੰਸੀਆਂ ਵੱਲੋਂ ਮਿਲਣ ਵਾਲੇ ਮੌਕਿਆਂ ਬਾਰੇ ਭਾਗੀਦਾਰਾਂ ਨੂੰ ਜਾਣੂ ਕਰਵਾਇਆ। ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪਰਿਤ ਪਾਲ ਸਿੰਘ ਨੇ ਭਾਗੀਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਫੈਕਲਟੀ ਮੈਂਬਰ ਹੀ ਕਿਸੇ ਵੀ ਸੰਸਥਾ ਦੇ ਅਕਾਦਮਿਕ ਵਿਕਾਸ ਦੀ ਅਸਲ ਤਾਕਤ ਹੁੰਦੇ ਹਨ। ਉਨ੍ਹਾਂ ਨੇ ਨਿਰੰਤਰ ਪੇਸ਼ੇਵਾਰ ਵਿਕਾਸ, ਨਵੀਨਤਾਕਾਰੀ ਅਧਿਆਪਨ, ਗੁਣਵੱਤਾ ਭਰਪੂਰ ਖੋਜ ਅਤੇ ਸਮਾਜ ਨਾਲ ਅਰਥਪੂਰਨ ਭਾਗੀਦਾਰੀ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਪ੍ਰੋਗਰਾਮ ਦੇ ਸਫਲ ਆਯੋਜਨ ਲਈ ਪ੍ਰਬੰਧਕ ਟੀਮ ਦੀ ਸ਼ਲਾਘਾ ਕਰਦਿਆਂ ਉਮੀਦ ਪ੍ਰਗਟਾਈ ਕਿ ਇਸ ਪ੍ਰੋਗਰਾਮ ਤੋਂ ਮਿਲੀ ਸਿੱਖਿਆ ਯੂਨੀਵਰਸਿਟੀ ਦੇ ਅਕਾਦਮਿਕ ਮਾਹੌਲ ਨੂੰ ਹੋਰ ਮਜ਼ਬੂਤ ਬਣਾਉਣ ਤੇ ਯੂਨੀਵਰਸਿਟੀ ਦੇ ਵਿਕਾਸ ਵਿਚ ਸਹਾਈ ਸਾਬਤ ਹੋਵੇਗੀ। ਵਿਦਾਇਗੀ ਸਮਾਗਮ ਦੀ ਪ੍ਰਧਾਨਗੀ ਡੀਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ ਨੇ ਕੀਤੀ। ਉਨ੍ਹਾਂ ਨੇ ਭਾਗੀਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਅਧਿਆਪਨ, ਖੋਜ, ਨਵੀਨਤਾ ਅਤੇ ਯੂਨੀਵਰਸਿਟੀ ਦੇ ਵਿਕਾਸ ਨੂੰ ਹੋਰ ਮਜ਼ਬੂਤ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਪ੍ਰੋਗਰਾਮ ਸਫਲਤਾਪੂਰਵਕ ਪੂਰਾ ਕਰਨ ਵਾਲੇ ਸਾਰੇ ਭਾਗੀਦਾਰਾਂ ਨੂੰ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਗਏ। ਪ੍ਰੋਗਰਾਮ ਦੇ ਕਨਵੀਨਰ ਡਾ. ਹਰਨੀਤ ਬਿਲਿੰਗ ਨੇ ਪ੍ਰੋਗਰਾਮ ਰਿਪੋਰਟ ਪੇਸ਼ ਕਰਦਿਆਂ ਦੱਸਿਆ ਕਿ ਇਸ ਪੰਜ-ਰੋਜ਼ਾ ਪ੍ਰੋਗਰਾਮ ਨੇ ਫੈਕਲਟੀ ਮੈਂਬਰਾਂ ਨੂੰ ਅਧਿਆਪਨ-ਸਿਖਲਾਈ, ਗੁਣਵੱਤਾ ਭਰੋਸਾ, ਖੋਜ, ਨਵੀਨਤਾ, ਬੌਧਿਕ ਸੰਪਤੀ, ਯੂਨੀਵਰਸਿਟੀ ਪ੍ਰਬੰਧਨ ਅਤੇ ਉੱਚ ਸਿੱਖਿਆ ਦੇ ਨਵੇਂ ਰੁਝਾਨਾਂ ਬਾਰੇ ਆਪਣੀ ਸਮਝ ਹੋਰ ਵਿਸ਼ਾਲ ਕਰਨ ਦਾ ਮੌਕਾ ਦਿੱਤਾ। ਉਨ੍ਹਾਂ ਨੇ ਯੂਨੀਵਰਸਿਟੀ ਪ੍ਰਸ਼ਾਸਨ, ਸਰੋਤ ਵਿਅਕਤੀਆਂ ਪ੍ਰਬੰਧਕ ਕਮੇਟੀ ਅਤੇ ਭਾਗੀਦਾਰਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਮਰਜੀਤ ਸਿੰਘ ਚੀਮਾ ਸਾਥੀਆਂ ਸਮੇਤ ‘ਆਪ’ ’ਚ ਹੋਏ ਸ਼ਾਮਿਲ ਅਗਲੀ ਖ਼ਬਰ ਦੇਸ਼ ਭਗਤ ਯੂਨੀਵਰਸਿਟੀ 28 ਨੂੰ ਸ੍ਰੀਨਗਰ ਵਿਚ ਕਰਵਾਏਗੀ ‘ਮੇਗਾ ਜੌਬ ਫੇਅਰ ਕਸ਼ਮੀਰ-2026’ ‘ਮੇਗਾ ਜੌਬ ਫੇਅਰ ਕਸ਼ਮੀਰ-2026’...
Ad Position 24