09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਸਰਕਾਰ ਮਨਰੇਗਾ ਕਰਮਚਾਰੀਆਂ ’ਤੇ ਤਸ਼ੱਦਦ ਢਾਹੁਣ ਦੀ ਬਜਾਏ ਉਨ੍ਹਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰੇ-ਜਥੇਦਾਰ ਰਿਆ

Ad Position 21
No active advertisement
ਅਜੀਤ ਡੈਸਕ 19-07-2026
ਫ਼ਤਹਿਗੜ੍ਹ ਸਾਹਿਬ, 18 ਜੁਲਾਈ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੇ ਬੀਤੇ ਕੱਲ੍ਹ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਖੰਨਾ ਵਿਖੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਰਿਹਾਇਸ਼ ਅੱਗੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਮਨਰੇਗਾ ਕਰਮਚਾਰੀਆਂ ’ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਹਰੇਕ ਮਸਲੇ ਦਾ ਹੱਲ ਗੱਲਬਾਤ ਜ਼ਰੀਏ ਕਰਨ ਦੀ ਬਜਾਏ ਟਕਰਾਅ ਵਾਲਾ ਰਸਤਾ ਅਪਣਾਉਂਦੀ ਹੈ। ਚਾਹੇ ਉਹ ਮਨਰੇਗਾ ਵਰਕਰਾਂ ਦੀਆਂ ਜਾਇਜ਼ ਮੰਗਾਂ ਦੀ ਗੱਲ ਹੋਵੇ ਜਾਂ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸੰਬੰਧਿਤ ਮਸਲਾ ਹੋਵੇ। ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਬੰਧਕੀ ਬਲਾਕ ਵਿਖੇ ਗੱਲਬਾਤ ਕਰਦਿਆਂ ਜਥੇਦਾਰ ਰਿਆ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਮਨਰੇਗਾ ਕਰਮਚਾਰੀਆਂ ਅਤੇ ਮਜ਼ਦੂਰਾਂ ਦੀਆਂ ਜਾਇਜ਼ ਮੰਗਾਂ ਤੁਰੰਤ ਮੰਨੀਆਂ ਜਾਣ ਅਤੇ ਲਾਠੀਚਾਰਜ ਦੀ ਘਟਨਾ ਦੀ ਨਿਰਪੱਖ ਜਾਂਚ ਕਰਵਾ ਕੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਜਸਵੰਤ ਸਿੰਘ ਮੰਡੋਫਲ, ਅਵਤਾਰ ਸਿੰਘ ਭਾਂਬਰੀ, ਰਾਜਿੰਦਰ ਸਿੰਘ, ਪਰਮਜੀਤ ਸਿੰਘ ਠੇਕੇਦਾਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੂਬੇ ਦੇ ਵਕੀਲਾਂ ਦੇ ਚੈਂਬਰਾਂ ਨੂੰ ਕਮਰਸ਼ੀਅਲ ਟੈਰਿਫ ਤੋਂ ਮੁਕਤ ਕਰਨ ਲਈ ਬਿਜਲੀ ਨਿਗਮ ਵਲੋਂ ਸਖ਼ਤ ਨਿਰਦੇਸ਼ ਜਾਰੀ ਅਗਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਮਰਜੀਤ ਸਿੰਘ ਚੀਮਾ ਸਾਥੀਆਂ ਸਮੇਤ ‘ਆਪ’ ’ਚ ਹੋਏ ਸ਼ਾਮਿਲ
Ad Position 24