09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਬੇਅਦਬੀ ਮਾਮਲਿਆਂ ’ਤੇ ਸਿਆਸਤ ਕਰਨ ਦੀ ਬਜਾਏ ਅਸਲ ਦੋਸ਼ੀਆਂ ਨੂੰ ਫੜਿਆ ਜਾਵੇ-ਜਥੇਦਾਰ ਮੁਕਾਰੋਂਪੁਰ

Ad Position 21
No active advertisement
ਅਜੀਤ ਡੈਸਕ 19-07-2026
ਫ਼ਤਹਿਗੜ੍ਹ ਸਾਹਿਬ, 18 ਜੁਲਾਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਬਕਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰਸੱਟ ਦੇ ਮੈਂਬਰ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬੇਅਦਬੀ ਦੇ ਮਾਮਲਿਆਂ ’ਤੇ ਸਿਆਸਤ ਕਰਨ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਨਿਸ਼ਾਨਾ ਬਣਾਉਣ ਦੀ ਬਜਾਏ ਅਸਲ ਦੋਸ਼ੀਆਂ ਨੂੰ ਫੜ ਕੇ ਕਨੂੰਨ ਅਨੁਸਾਰ ਸਜਾਵਾਂ ਦਿਵਾਈਆਂ ਜਾਣ। ਉਨ੍ਹਾਂ ਕਿਹਾ ਕਿ ਪਿਛਲੇ ਦਸ ਸਾਲਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਘਟਨਾਵਾਂ ਨੂੰ ਲੈ ਕੇ ਸਿਆਸਤ ਕੀਤੀ ਜਾ ਰਹੀ ਹੈ, ਪਰ ਅੱਜ ਤੱਕ ਅਸਲ ਦੋਸ਼ੀਆਂ ਨੂੰ ਸਖ਼ਤ ਸਜ਼ਾ ਨਹੀਂ ਮਿਲ ਸਕੀ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਣ ਕਾਰਨ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਫਿਰ ਇਕ ਵਾਰ ਇਸ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਉਲਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ. ਸੁਖਬੀਰ ਪਹਿਲਾਂ ਵੀ ਹਰ ਜਾਂਚ ਵਿਚ ਸ਼ਾਮਿਲ ਹੁੰਦੇ ਰਹੇ ਹਨ ਤੇ ਹੁਣ ਵੀ ਜਿੱਥੇ ਵੀ ਜਾਂਚ ਏਜੰਸੀਆਂ ਬੁਲਾਉਣਗੀਆਂ, ਉਹ ਪੂਰਾ ਸਹਿਯੋਗ ਦੇ ਰਹੇ ਹਨ। ਜਿਸ ਤੋਂ ਸਪਸ਼ਟ ਹੈ ਕਿ ਸ਼੍ਰੋਮਣੀ ਅਕਾਲੀ ਦਲ ਸਚਾਈ ਸਾਹਮਣੇ ਲਿਆਉਣ ਤੋਂ ਕਦੇ ਨਹੀਂ ਡਰਿਆ। ਮੁਕਾਰੋਂਪੁਰ ਨੇ ਕਿਹਾ ਕਿ ਪੰਜਾਬ ਦੀ ਲੋਕ ਹੁਣ ਝੂਠੇ ਵਾਅਦਿਆਂ ਅਤੇ ਰਾਜਨੀਤਿਕ ਨਾਟਕਾਂ ਨੂੰ ਪੂਰੀ ਤਰ੍ਹਾਂ ਨਾਲ ਸਮਝ ਚੁੱਕੇ ਹਨ ਅਤੇ ਲੋਕ ਇਨਸਾਫ਼ ਤੇ ਜਵਾਬਦੇਹੀ ਚਾਹੁੰਦੇ ਹਨ, ਨਾ ਕਿ ਚੋਣਾਂ ਤੋਂ ਪਹਿਲਾਂ ਕੀਤੀ ਜਾਣ ਵਾਲੀ ਸਿਆਸਤ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਥ, ਪੰਜਾਬ ਅਤੇ ਸੱਚਾਈ ਦੇ ਪੱਖ ਵਿਚ ਖੜ੍ਹਾ ਰਿਹਾ ਹੈ ਅਤੇ ਅੱਗੇ ਵੀ ਖੜ੍ਹਾ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਮੰਡੀ ਗੋਬਿੰਦਗੜ੍ਹ ਦੇ 12ਵੀਂ ਜਮਾਤ ਦੇ ਵਿਦਿਆਰਥੀ ਈਸ਼ਾਨ ਅਹਿਮਦ ਦੀ ਲਾਸ਼ ਸਮਾਣਾ-ਪਾਤੜਾਂ ਨਹਿਰ ਤੋਂ ਬਰਾਮਦx ਅਗਲੀ ਖ਼ਬਰ ਸੂਬੇ ਦੇ ਵਕੀਲਾਂ ਦੇ ਚੈਂਬਰਾਂ ਨੂੰ ਕਮਰਸ਼ੀਅਲ ਟੈਰਿਫ ਤੋਂ ਮੁਕਤ ਕਰਨ ਲਈ ਬਿਜਲੀ ਨਿਗਮ ਵਲੋਂ ਸਖ਼ਤ ਨਿਰਦੇਸ਼ ਜਾਰੀ
Ad Position 24