03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਆਗਾਮੀ ਵਿਧਾਨ ਸਭਾ ਚੋਣਾਂ ਲਈ ਯੂਥ ਵਿੰਗ ਨੇ ਕੱਸੀ ਕਮਰ-ਹਰਪ੍ਰੀਤ ਸਿੰਘ ਵਿੱਕੀ ਚਾਹਲ ਬਲਾਕ ਪੱਧਰ ’ਤੇ ਲਾਮਬੰਦੀ ਮੁਹਿੰਮ ਸ਼ੁਰੂ

Ad Position 21
No active advertisement
ਅਜੀਤ ਡੈਸਕ 20-07-2026
ਫ਼ਤਹਿਗੜ੍ਹ ਸਾਹਿਬ, 19 ਜੁਲਾਈ (ਬਲਜਿੰਦਰ ਸਿੰਘ)-ਆਮ ਆਦਮੀ ਪਾਰਟੀ ਯੂਥ ਵਿੰਗ ਦੇ ਸੂਬਾ ਜੁਆਇੰਟ ਸਕੱਤਰ ਹਰਪ੍ਰੀਤ ਸਿੰਘ ਵਿੱਕੀ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਯੂਥ ਵਿੰਗ ਵਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਬਲਾਕ ਪੱਧਰ ’ਤੇ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬਲਾਕ ਪ੍ਰਧਾਨਾਂ ਤੇ ਹੋਰ ਅਹੁਦੇਦਾਰਾਂ ਨਾਲ ਵਿਚਾਰ-ਵਟਾਂਦਰਾ ਕਰਕੇ ਲੋਕਾਂ ਨੂੰ ਪਾਰਟੀ ਨਾਲ ਜੋੜਨ ਅਤੇ ਪਿੰਡ-ਪਿੰਡ ਲਾਮਬੰਦੀ ਕਰਨ ਲਈ ਵਿਸ਼ੇਸ਼ ਰਣਨੀਤੀ ਤਿਆਰ ਕੀਤੀ ਗਈ ਹੈ। ਹਰਪ੍ਰੀਤ ਸਿੰਘ ਵਿੱਕੀ ਚਾਹਲ ਨੇ ਕਿਹਾ ਕਿ ਇਨ੍ਹਾਂ ਮੀਟਿੰਗਾਂ ਦਾ ਮੁੱਖ ਉਦੇਸ਼ ਪਾਰਟੀ ਦੇ ਵਰਕਰਾਂ ਨੂੰ ਹੋਰ ਸਰਗਰਮ ਕਰਨਾ ਅਤੇ ਆਮ ਲੋਕਾਂ ਤੱਕ ਸਰਕਾਰ ਵਲੋਂ ਕੀਤੇ ਗਏ ਲੋਕ ਭਲਾਈ ਦੇ ਕੰਮਾਂ ਅਤੇ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਯੂਥ ਵਿੰਗ ਦੇ ਵਰਕਰ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ ਅਤੇ ਸਰਕਾਰ ਦੀਆਂ ਨੀਤੀਆਂ ਬਾਰੇ ਜਾਣੂ ਕਰਵਾ ਰਹੇ ਹਨ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਵੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਨੌਜਵਾਨ ਚੋਣ ਪ੍ਰਚਾਰ ਅਤੇ ਸੰਗਠਨਾਤਮਕ ਗਤੀਵਿਧੀਆਂ ਵਿਚ ਆਪਣਾ ਯੋਗਦਾਨ ਪਾ ਸਕਣ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤ ਸੰਗਠਨਾਤਮਕ ਬਣਤਰ ਅਤੇ ਵਰਕਰਾਂ ਦੀ ਮਿਹਨਤ ਦੇ ਸਦਕਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ‘ਆਪ’ ਪਾਰਟੀ ਦੇ ਉਮੀਦਵਾਰ ਦੁਬਾਰਾ ਵੱਡੀ ਜਿੱਤ ਦਰਜ ਕਰਨਗੇ ਅਤੇ ਸੂਬੇ ਵਿਚ ਮੁੜ ਆਪਣੀ ਸਰਕਾਰ ਬਣਾਉਣ ਵਿਚ ਕਾਮਯਾਬ ਹੋਣਗੇ। ਚਾਹਲ ਨੇ ਕਿਹਾ ਕਿ ਯੂਥ ਵਿੰਗ ਵਲੋਂ ਆਉਣ ਵਾਲੇ ਦਿਨਾਂ ਵਿਚ ਵੀ ਵੱਖ-ਵੱਖ ਬਲਾਕਾਂ ਅਤੇ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਜਾਰੀ ਰਹੇਗਾ, ਜਿਸ ਰਾਹੀਂ ਪਾਰਟੀ ਦੀਆਂ ਨੀਤੀਆਂ, ਵਿਕਾਸ ਕਾਰਜਾਂ ਤੇ ਲੋਕ ਭਲਾਈ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਹਲਕਾ ਖੰਨਾ ਦੇ ਕੋਆਰਡੀਨੇਟਰ ਅਮਰਿੰਦਰ ਰੰਧਾਵਾ, ਇੱਕਬੀਰ ਸਿੰਘ, ਡਾ. ਦਿਓਲ ਜ਼ਿਲ੍ਹਾ ਪ੍ਰਧਾਨ ਲੁਧਿਆਣਾ, ਕਰਨ ਸਿਉੜਾ, ਮਨੀ ਇਕੁਲਾਹਾ, ਸੰਦੀਪ ਸਿੰਘ ਬਲਾਕ ਪ੍ਰਧਾਨ ਅਤੇ ਰਵਿੰਦਰ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ‘ਸੇਵਾ ਮੁਕਤ’ ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਅਗਲੀ ਖ਼ਬਰ ਸ਼ਰਾਬ ਦੀਆਂ ਪੇਟੀਆਂ ਸਮੇਤ ਕਾਰ ਸਵਾਰ ਦੋ ਵਿਅਕਤੀ ਗ੍ਰਿਫ਼ਤਾਰ, ਮਾਮਲਾ ਦਰਜ
Ad Position 24
No active advertisement