03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਸੀਨੀਅਰ ਸਿਟੀਜ਼ਨ ‘ਸੇਵਾ ਮੁਕਤ’ ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 20-07-2026
ਖਮਾਣੋਂ, 19 ਜੁਲਾਈ (ਜੋਗਿੰਦਰ ਪਾਲ)-ਸੀਨੀਅਰ ਸਿਟੀਜ਼ਨ ‘ਸੇਵਾ ਮੁਕਤ’ ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਪ੍ਰਧਾਨ ਦਿਲਬਾਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਾਣਕਾਰੀ ਦਿੰਦਿਆਂ ਪ੍ਰੈੱਸ ਸਕੱਤਰ ਜਸਵੰਤ ਸਿੰਘ ਚੜੀ ਨੇ ਦੱਸਿਆ ਕਿ ਮੈਂਬਰਾਂ ਨੂੰ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਬਾਰੇ ਜਾਣੂ ਕਰਵਾਇਆ, ਜਿਨ੍ਹਾਂ ਰਾਹੀਂ ਐਲ. ਟੀ. ਸੀ. ਸੰਬੰਧੀ ਅਨੈਕਚਰ (ਏ) ਦੀ ਸੂਚਨਾ ਹਰ ਦੋ ਸਾਲ ਬਾਅਦ ਦਰਜ ਕਰਵਾਉਣ ਤੋਂ ਛੋਟ ਦਿੱਤੀ ਗਈ ਹੈ। ਜਿਨ੍ਹਾਂ ਦੇ ਜੀਵਨ ਸਾਥੀ ਮੁਲਾਜ਼ਮ ਜਾਂ ਪੈਨਸ਼ਨਰ ਨਹੀਂ ਹਨ, ਜਿਨ੍ਹਾਂ ਦਾ ਜੀਵਨ ਸਾਥੀ ਜਿਉਂਦਾ ਨਹੀਂ ਅਤੇ ਜਿਹੜੇ ਫੈਮਲੀ ਪੈਨਸ਼ਨਰ ਹਨ ਉਨ੍ਹਾਂ ਨੂੰ ਇਕ ਵਾਰ ਹੀ ਸੂਚਨਾ ਦਰਜ ਕਰਵਾਉਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਸੇਵਾ ਮੁਕਤ ਹੋਏ ਪੈਨਸ਼ਨਾਂ ਨੂੰ ਮਹਿੰਗਾਈ ਭੱਤੇ ਦੀਆਂ ਸੋਧੀਆਂ ਦਰਾਂ ਦੇ ਆਧਾਰ ’ਤੇ ਗਰੈਚੁਏਟੀ ਅਤੇ ਲੀਡ ਇਨਕੈਸ਼ਮੈਂਟ ਦੇ ਬਕਾਏ ਦੇਣ ਲਈ ਪੱਤਰ ਰਾਹੀ ਫ਼ੈਸਲਾ ਕੀਤਾ ਹੈ, ਉਸ ਦੇ ਆਧਾਰ ’ਤੇ ਮੈਂਬਰਾਂ ਨੂੰ ਆਪਣੇ ਬਕਾਏ ਲੈਣ ਲਈ ਆਪਣੇ ਦਫ਼ਤਰਾਂ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ ਗਈ। ਮਹਿੰਗਾਈ ਭੱਤੇ ਸੰਬੰਧੀ ਹਾਈ ਕੋਰਟ ਵਿਚ ਚੱਲ ਰਹੇ ਕੇਸ ਬਾਰੇ ਵੀ ਚਰਚਾ ਕੀਤੀ ਅਤੇ ਆਸ ਪ੍ਰਗਟ ਕੀਤੀ ਕਿ ਅਦਾਲਤ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨਾਲ ਇਨਸਾਫ਼ ਕਰੇਗੀ। ਇਸ ਤੋਂ ਉਨ੍ਹਾਂ ਦੱਸਿਆ ਕਿ ਖਮਾਣੋਂ ਸ਼ਹਿਰ ਵਿਚ ਸੀਵਰੇਜ ਦੇ ਢੁਕਵੇਂ ਪ੍ਰਬੰਧ ਨਾ ਹੋਣ ਅਤੇ ਪ੍ਰਸ਼ਾਸਨਿਕ ਢਾਂਚੇ ਦੀ ਢਿੱਲ ਮਿੱਠ ਕਾਰਨ ਸ਼ਹਿਰ ਦੇ ਪਾਣੀ ਦੀ ਨਿਕਾਸੀ ਤੇ ਸਫ਼ਾਈ ਦਾ ਬੁਰਾ ਹਾਲ ਹੈ ਖ਼ਾਸ ਕਰਕੇ ਬਰਸਾਤ ਦੇ ਦਿਨਾਂ ਵਿਚ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ। ਇਸੇ ਤਰ੍ਹਾਂ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਹਾਲਤ ਵੀ ਤਰਸਯੋਗ ਹੈ ਅਤੇ ਸ਼ਹਿਰ ਵਿਚ ਲਾਵਾਰਸ ਕੁੱਤਿਆਂ ਤੇ ਬਾਂਦਰਾਂ ਦੀ ਬਹੁਤਾਤ ਕਾਰਨ ਆਮ ਪਬਲਿਕ ਨੂੰ ਪ੍ਰੇਸ਼ਾਨੀਆਂ ਦਾ ਵੱਡਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਸਰਕਾਰ ਨੂੰ ਇਨ੍ਹਾਂ ਸਮੱਸਿਆਵਾਂ ਦੇ ਢੁਕਵੇਂ ਹੱਲ ਦੀ ਅਪੀਲ ਕੀਤੀ। ਇਸ ਮੌਕੇ ਗੁਰਦੇਵ ਸਿੰਘ ਜਟਾਣਾ, ਰਾਮ ਮੂਰਤੀ ਸ਼ਰਮਾ, ਅਜੈਬ ਸਿੰਘ ਖਮਾਣੋਂ, ਅਜੈਬ ਸਿੰਘ ਭਾਂਬਰੀ, ਕਰਤਾਰ ਸਿੰਘ ਜਟਾਣਾ, ਜਰਨੈਲ ਸਿੰਘ ਮਨੈਲਾ, ਸੁਭਾਸ਼ ਚੰਦਰ ਜੈਨ, ਤਾਰਾ ਸਿੰਘ, ਨਛੱਤਰ ਸਿੰਘ ਖਮਾਣੋਂ, ਸੁਖਦੇਵ ਸਿੰਘ ਕੰਗ, ਸੇਵਕ ਸਿੰਘ, ਰਮੇਸ਼ ਕੁਮਾਰ ਭੜੀ, ਡੋਗਰ ਸਿੰਘ ਕਕਰਾਲਾ, ਅਜਮੇਰ ਸਿੰਘ ਮਨੈਲੀ, ਕ੍ਰਿਸ਼ਨ ਕੁਮਾਰ ਖਮਾਣੋਂ, ਸਤੀਸ਼ ਕੁਮਾਰ ਸੰਘੋਲ, ਗੁਰਚਰਨ ਸਿੰਘ ਫਰੌਰ, ਸਤਿਨਾਮ ਸਿੰਘ ਅਮਰਾਲਾ ਤੇ ਰਾਮ ਸਿੰਘ ਚੜੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਕ੍ਰਿਪਾ ਸੇਵਾ ਸੰਸਥਾਨ ਸਰਹਿੰਦ ਨੇ ਲਗਾਇਆ ਖ਼ੂਨਦਾਨ ਕੈਂਪ 53 ਵਿਅਕਤੀਆਂ ਨੇ ਸਵੈ ਇੱਛਾ ਨਾਲ ਕੀਤਾ ਖ਼ੂਨਦਾਨ ਅਗਲੀ ਖ਼ਬਰ ਆਗਾਮੀ ਵਿਧਾਨ ਸਭਾ ਚੋਣਾਂ ਲਈ ਯੂਥ ਵਿੰਗ ਨੇ ਕੱਸੀ ਕਮਰ-ਹਰਪ੍ਰੀਤ ਸਿੰਘ ਵਿੱਕੀ ਚਾਹਲ ਬਲਾਕ ਪੱਧਰ ’ਤੇ ਲਾਮਬੰਦੀ ਮੁਹਿੰਮ...
Ad Position 24
No active advertisement