03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਆਗਾਮੀ ਵਿਧਾਨ ਸਭਾ ਚੋਣਾਂ ਵਿਚ ਔਰਤਾਂ ਦੀ ਮੁੱਖ ਭੂਮਿਕਾ ਹੋਵੇਗੀ-ਹਰਭਜਨ ਕੌਰ

Ad Position 21
No active advertisement
ਅਜੀਤ ਡੈਸਕ 20-07-2026
ਜਖਵਾਲੀ, 19 ਜੁਲਾਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਅਹਿਮ ਮੀਟਿੰਗ ਹਲਕਾ ਪ੍ਰਧਾਨ ਬੀਬੀ ਹਰਭਜਨ ਕੌਰ ਦੀ ਪ੍ਰਧਾਨਗੀ ਹੇਠ ਪਿੰਡ ਚਣੋਂ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬੀਬੀ ਹਰਭਜਨ ਕੌਰ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਔਰਤਾਂ ਦੀ ਅਹਿਮ ਭੂਮਿਕਾ ਰਹੇਗੀ, ਕਿਉਂਕਿ ਪੰਜਾਬ ਦੀਆਂ ਔਰਤਾਂ ਆਪਣੀ ਬਹਾਦਰੀ ਤੇ ਸਵੈਮਾਣ ਕਾਰਨ ਦੁਨੀਆ ਭਰ ਵਿਚ ਜਾਣੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਗਾਰੰਟੀ ਦਿੱਤੀ ਸੀ। ਪਰ 4 ਸਾਲ ਤੱਕ ਸਰਕਾਰ ਆਪਣੀ ਇਸ ਗਾਰੰਟੀ ਨੂੰ ਪੂਰਾ ਕਰਨ ਤੋਂ ਅਸਫਲ ਰਹੀ ਹੈ। ਹੁਣ ਵੀ ਸਿਰਫ਼ 3 ਹਜ਼ਾਰ ਤੇ 4500 ਰੁਪਏ ਹੀ ਔਰਤਾਂ ਦੇ ਖਾਤਿਆਂ ਵਿਚ ਪਾਏ ਗਏ ਹਨ, ਜੋ ਔਰਤਾਂ ਨਾਲ ਚਿੱਟੇ ਦਿਨ ਧੋਖਾ ਹੈ, ਕਿਉਂਕਿ ਇਸ ਫ਼ੈਸਲੇ ਅਨੁਸਾਰ ਜਨਰਲ ਵਰਗ ਦੀਆਂ ਔਰਤਾਂ ਦੇ 52 ਹਜ਼ਾਰ ਰੁਪਏ ਤੇ ਐਸ. ਸੀ. ਵਰਗ ਦੀਆਂ ਔਰਤਾਂ ਦੇ 78 ਹਜ਼ਾਰ ਰੁਪਏ ਪ੍ਰਤੀ ਔਰਤ ਦੇ ਹਿਸਾਬ ਨਾਲ ਬਣਦੇ ਹਨ। ਉਨ੍ਹਾਂ ਮੁੱਖ ਮੰਤਰੀ ਨੂੰ ਔਰਤਾਂ ਦੇ ਇਸ ਬਕਾਏ ਦੀ ਤੁਰੰਤ ਅਦਾਇਗੀ ਕਰਨ ਦੀ ਅਪੀਲ ਵੀ ਕੀਤੀ। ਮੀਟਿੰਗ ਨੂੰ ਹਲਕਾ ਸੀਨੀਅਰ ਮੀਤ ਪ੍ਰਧਾਨ ਇਸਤਰੀ ਵਿੰਗ ਅਮਰਜੀਤ ਕੌਰ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਬਲਜੀਤ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਸਰਕਲ ਚਨਾਰਥਲ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਕਰਮਜੀਤ ਸਿੰਘ ਚਣੋਂ ਹਲਕਾ ਕੋਰ ਕਮੇਟੀ ਮੈਂਬਰ, ਰਣਜੀਤ ਕੌਰ ਮੀਤ ਪ੍ਰਧਾਨ, ਜਸਵੀਰ ਕੌਰ ਸਕੱਤਰ, ਪਰਮਜੀਤ ਕੌਰ, ਤਰੁਣ ਕੁਮਾਰੀ ਮੀਤ ਪ੍ਰਧਾਨ, ਮਨਪ੍ਰੀਤ ਕੌਰ, ਚਰਨਜੀਤ ਕੌਰ, ਸ਼ਿੰਦਰ ਕੌਰ, ਮਨਜੀਤ ਕੌਰ, ਕੁਲਦੀਪ ਕੌਰ, ਪਰਮਜੀਤ ਕੌਰ, ਜਸਵੀਰ ਕੌਰ, ਸੁਖਵਿੰਦਰ ਕੌਰ ਤੇ ਸਤਵਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਔਰਤਾਂ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਮੋਟਰਸਾਈਕਲ ਚੋਰੀ ਦੇ ਦੋਸ਼ ਵਿਚ 4 ਨੌਜਵਾਨਾਂ ਨੂੰ ਕੀਤਾ ਗਿ੍ਫ਼ਤਾਰ ਅਗਲੀ ਖ਼ਬਰ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਪ੍ਰਧਾਨ ਮੰਤਰੀ ਨੂੰ ਸੜਕ ਹਾਦਸੇ ਵਿਚ ਮਰੇ 8 ਸ਼ਰਧਾਲੂਆਂ ਦੇ ਪੀੜਤ ਪਰਿਵਾਰਾਂ ਨੂੰ ਮੁਆਵ...
Ad Position 24
No active advertisement