03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਪੁਲਿਸ ਨੇ ਮੋਟਰਸਾਈਕਲ ਚੋਰੀ ਦੇ ਦੋਸ਼ ਵਿਚ 4 ਨੌਜਵਾਨਾਂ ਨੂੰ ਕੀਤਾ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 20-07-2026
ਫ਼ਤਹਿਗੜ੍ਹ ਸਾਹਿਬ, 19 ਜੁਲਾਈ (ਬਲਜਿੰਦਰ ਸਿੰਘ)-ਪੁਲਿਸ ਚੌਕੀ ਸਰਹਿੰਦ ਦੇ ਇੰਚਾਰਜ ਸਹਾਇਕ ਥਾਣੇਦਾਰ ਜਗਦੀਪ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਪਾਰਟੀ ਵਲੋਂ ਇਲਾਕੇ ਵਿਚ ਚੈਕਿੰਗ ਤੇ ਗਸ਼ਤ ਦੌਰਾਨ 4 ਨੌਜਵਾਨਾਂ ਨੂੰ ਮੋਟਰਸਾਈਕਲ ਚੋਰੀ ਦੇ ਦੋਸ਼ ਵਿਚ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਪੁਲਿਸ ਚੌਂਕੀ ਸਰਹਿੰਦ ਦੀ ਪੁਲਿਸ ਪਾਰਟੀ 18 ਜੁਲਾਈ ਦੀ ਸ਼ਾਮ ਨੂੰ ਇਲਾਕੇ ਵਿਚ ਚੈਕਿੰਗ ਤੇ ਗਸ਼ਤ ਕਰ ਰਹੀ ਸੀ, ਜਿਸ ਦੌਰਾਨ ਪੁਲਿਸ ਪਾਰਟੀ ਨੂੰ ਮੁਖ਼ਬਰ ਖ਼ਾਸ ਰਾਹੀਂ ਸੂਚਨਾ ਮਿਲੀ ਕਿ 4 ਨੌਜਵਾਨ ਮੁਹਾਲੀ ਸਾਈਡ ਵੱਲ ਤੋਂ ਇਕ ਚੋਰੀ ਕੀਤੇ ਸਪਲੈਂਡਰ ਮੋਟਰਸਾਈਕਲ ਨੰਬਰ ਪੀ.ਬੀ 15 ਐਕਸ-8166 ਨੂੰ ਲੈ ਕੇ ਸਰਹਿੰਦ ਸ਼ਹਿਰ ਵਿਚ ਘੁੰਮ ਰਹੇ ਹਨ ਅਤੇ ਮੋਟਰਸਾਈਕਲ ਵੇਚਣ ਦੀ ਫ਼ਿਰਾਕ ਵਿਚ ਹਨ, ਜਿਸ ’ਤੇ ਕਾਰਵਾਈ ਕਰਦਿਆਂ ਪੁਲਿਸ ਪਾਰਟੀ ਨੇ ਚੋਏ ਵਾਲੀ ਪਾਰਕ ਸਰਹਿੰਦ ਤੋਂ ਉਕਤ ਨੌਜਵਾਨਾਂ ਨੂੰ ਹਿਰਾਸਤ ਵਿਚ ਲੈ ਲਿਆ, ਜਿਨ੍ਹਾਂ ਖ਼ਿਲਾਫ਼ ਥਾਣਾ ਫ਼ਤਹਿਗੜ੍ਹ ਸਾਹਿਬ ਵਿਖੇ ਧਾਰਾ 317 (2) ਬੀ. ਐਨ. ਐਸ. ਤਹਿਤ ਮਾਮਲਾ ਦਰਜ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੋਟਰਸਾਈਕਲ ਚੋਰੀ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੱਗੂ, ਜਸਕਰਨ ਸਿੰਘ ਉਰਫ਼ ਜੱਸਾ ਵਾਸੀਅਨ ਪਿੰਡ ਲਸੋਈ ਥਾਣਾ ਅਹਿਮਦਗੜ੍ਹ ਮੰਡੀ ਜ਼ਿਲ੍ਹਾ ਮਲੇਰਕੋਟਲਾ, ਗਗਨਪ੍ਰੀਤ ਸਿੰਘ ਉਰਫ਼ ਗੱਗੂ ਵਾਸੀ ਮੁਹੱਲਾ ਸੂਦਾਂ ਵਾਲਾ ਪੁਰਾਣੀ ਸਰਹਿੰਦ ਤੇ ਗੁਰਜੰਟ ਸਿੰਘ ਉਰਫ਼ ਜੰਟੀ ਵਾਸੀ ਇਕਬਾਲ ਨਗਰ ਮੰਡੀ ਗੋਬਿੰਦਗੜ੍ਹ ਵਜੋਂ ਹੋਈ। ਜਿਨ੍ਹਾਂ ਨੂੰ ਪੁਲਿਸ ਨੇ ਅਦਾਲਤ ਵਿਚ ਪੇਸ਼ ਕਰਕੇ 2 ਦਿਨਾਂ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਹੈ ਤਾਂ ਜੋ ਉਨ੍ਹਾਂ ਪਾਸੋਂ ਮੋਟਰਸਾਈਕਲ ਚੋਰੀ ਦੇ ਮਾਮਲੇ ਸਬੰਧੀ ਹੋਰ ਵੀ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਵੱਧ ਰਹੀ ਗਰਮੀ ਤੋਂ ਰਾਹਤ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਸਮੇਂ ਦੀ ਲੋੜ-ਹਰਚਰਨ ਓਪਲ ਅਗਲੀ ਖ਼ਬਰ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਔਰਤਾਂ ਦੀ ਮੁੱਖ ਭੂਮਿਕਾ ਹੋਵੇਗੀ-ਹਰਭਜਨ ਕੌਰ
Ad Position 24
No active advertisement