03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਵੱਧ ਰਹੀ ਗਰਮੀ ਤੋਂ ਰਾਹਤ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਸਮੇਂ ਦੀ ਲੋੜ-ਹਰਚਰਨ ਓਪਲ

Ad Position 21
No active advertisement
ਅਜੀਤ ਡੈਸਕ 20-07-2026
ਅਮਲੋਹ, 19 ਜੁਲਾਈ (ਕੇਵਲ ਸਿੰਘ)-ਸਮਾਜ ਸੇਵਕ ਤੇ ਸਾਬਕਾ ਸਰਪੰਚ ਹਰਚਰਨ ਸਿੰਘ ਓਪਲ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਿਨੋਂ-ਦਿਨ ਵੱਧ ਰਹੀ ਗਰਮੀ ਤੇ ਵਾਤਾਵਰਨ ਪ੍ਰਦੂਸ਼ਣ ਤੋਂ ਰਾਹਤ ਪਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਰੁੱਖ ਸਾਨੂੰ ਸ਼ੁੱਧ ਹਵਾ, ਠੰਢੀ ਛਾਂ ਤੇ ਸੰਤੁਲਿਤ ਵਾਤਾਵਰਨ ਪ੍ਰਦਾਨ ਕਰਦੇ ਹਨ, ਇਸ ਲਈ ਹਰ ਵਿਅਕਤੀ ਨੂੰ ਆਪਣੇ ਜੀਵਨ ਵਿਚ ਘੱਟੋ-ਘੱਟ ਇਕ ਬੂਟਾ ਜ਼ਰੂਰ ਲਗਾਉਣਾ ਚਾਹੀਦਾ ਹੈ ਅਤੇ ਉਸ ਦੀ ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀ ਅੱਜ ਰੁੱਖ ਲਗਾਵਾਂਗੇ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦਾ ਵੱਡਾ ਲਾਭ ਮਿਲੇਗਾ।
Ad Position 22
No active advertisement
ਪਿਛਲੀ ਖ਼ਬਰ ਕਾਰ ਸਵਾਰ 2 ਵਿਅਕਤੀ ਸ਼ਰਾਬ ਦੀਆਂ 28 ਪੇਟੀਆਂ ਸਮੇਤ ਗ੍ਰਿਫ਼ਤਾਰ ਅਗਲੀ ਖ਼ਬਰ ਪੁਲਿਸ ਨੇ ਮੋਟਰਸਾਈਕਲ ਚੋਰੀ ਦੇ ਦੋਸ਼ ਵਿਚ 4 ਨੌਜਵਾਨਾਂ ਨੂੰ ਕੀਤਾ ਗਿ੍ਫ਼ਤਾਰ
Ad Position 24
No active advertisement