03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ ਡਡਹੇਡੀ ਵਲੋਂ ਤੀਜ ਮੇਲਾ ਮਨਾਇਆ

Ad Position 21
No active advertisement
ਅਜੀਤ ਡੈਸਕ 20-07-2026
ਮੰਡੀ ਗੋਬਿੰਦਗੜ੍ਹ, 19 ਜੁਲਾਈ (ਇਕਬਾਲਦੀਪ ਸੰਧੂ)-ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ ਡਡਹੇਡੀ ਵਲੋਂ ਬੀਬੀਆਂ ਲਈ ਤੀਜ ਦਾ ਰੰਗਾ-ਰੰਗ ਪ੍ਰੋਗਰਾਮ ਸਰਕਾਰੀ ਹਾਈ ਸਕੂਲ ਡਡਹੇਡੀ ਵਿਖੇ ਕਰਵਾਇਆ। ਇਸ ਮੌਕੇ ਕਲੱਬ ਦੇ ਪ੍ਰਧਾਨ ਬਲਜਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਪ੍ਰੋਗਰਾਮ ਲਈ ਬੀਬੀ ਰਣਜੀਤ ਕੌਰ ਗਰੇਵਾਲ, ਪਤਨੀ ਸਵਰਨਜੀਤ ਸਿੰਘ ਗਰੇਵਾਲ ਅਮਰੀਕਾ ਨਿਵਾਸੀ ਨੇ ਵਿਸ਼ੇਸ ਸਹਿਯੋਗ ਦਿੱਤਾ ਹੈ। ਸਮਾਗਮ ਦੇ ਮੁੱਖ ਮਹਿਮਾਨ ਬੀਬੀ ਮਨਜੀਤ ਕੌਰ, ਪਤਨੀ ਬਲਬੀਰ ਸਿੰਘ ਸਿੱਧੂ, ਵਾਇਸ ਚੇਅਰਮੈਨ ਸ੍ਰੀ ਗੁਰੂ ਗ੍ਰੰਥ ਸਾਹਿਬ ਸੁਸਾਇਟੀ ਫ਼ਤਹਿਗੜ੍ਹ ਸਨ ਜਦਕਿ ਵਿਸ਼ੇਸ਼ ਮਹਿਮਾਨਾਂ ਵਜੋਂ ਪ੍ਰਭਾ ਵਰਮਾ, ਪਤਨੀ ਨਿਰਮਲ ਵਰਮਾ ਅਤੇ ਹਰਜਗੀਰ ਕੌਰ, ਪਤਨੀ ਅਵਤਾਰ ਸਿੰਘ ਨਾਨਕੇ ਵਾਲੇ ਹਾਜ਼ਰ ਰਹੇ। ਪ੍ਰੋਗਰਾਮ ਦੁਪਹਿਰ ਤੋਂ ਸ਼ਾਮ 6 ਵਜੇ ਤੱਕ ਚੱਲੇ ਇਸ ‘ਤੀਜ ਪ੍ਰੋਗਰਾਮ’ ਵਿਚ ਵੱਖ-ਵੱਖ ਸਭਿਆਚਾਰਕ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਦਾ ਬੀਬੀਆਂ ਨੇ ਭਰਪੂਰ ਅਨੰਦ ਮਾਣਿਆ। ਸਮਾਗਮ ਦੌਰਾਨ ਖੀਰ-ਪੂਰੀਆਂ, ਗੋਲ- ਗੱਪੇ ਤੇ ਜਲਜੀਰੇ ਦਾ ਲੰਗਰ ਵੀ ਅਤੁੱਟ ਵਰਤਾਇਆ। ਇਸ ਮੌਕੇ ਬਲਦੀਪ ਸਿੰਘ ਚੇਅਰਮੈਨ, ਬਲਵਿੰਦਰ ਸਿੰਘ ਖ਼ਾਲਸਾ, ਜਸਮੇਲ ਸਿੰਘ, ਕੰਵਲਜੀਤ ਸਿੰਘ, ਗੁਰਤੇਜ ਸਿੰਘ, ਪ੍ਰਦੀਪ ਸਿੰਘ, ਪ੍ਰਗਟ ਸਿੰਘ, ਕੁਲਵੰਤ ਸਿੰਘ, ਸੁਰਿੰਦਰ ਸਿੰਘ, ਗੁਰਪ੍ਰੀਤ ਸਿੰਘ ਸਾਬਕਾ ਸਰਪੰਚ, ਮਨਜੀਤ ਸਿੰਘ, ਅਮਰਜੀਤ ਕੌਰ, ਬਲਜੀਤ ਕੌਰ ਬੇਬੀ, ਮਨਜੀਤ ਕੌਰ, ਅਮਨਦੀਪ ਕੌਰ, ਹਰਦੀਪ ਕੌਰ, ਰੁਪਿੰਦਰ ਕੌਰ, ਨਰਿੰਦਰ ਕੌਰ, ਕਮਲ ਕੌਰ ਘੁੰਮਣ ਸਮੇਤ ਵੱਡੀ ਗਿਣਤੀ ਵਿਚ ਨਗਰ ਨਿਵਾਸੀ ਹਾਜ਼ਰ ਸਨ। ਪਿੰਡ ਵਾਸੀਆਂ ਵਲੋਂ ਸਮਾਗਮ ਦੇ ਸਫਲ ਆਯੋਜਨ ਲਈ ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਦੀ ਭਰਪੂਰ ਪ੍ਰਸ਼ੰਸਾ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਡਿਵਾਈਨ ਲਾਈਟ ਲਿਟਲ ਏਂਜਲ ਸਕੂਲ ਵਿਚ ਮਨਾਇਆ ‘ਗਰੀਨ ਦਿਵਸ’ ਅਗਲੀ ਖ਼ਬਰ ਕਾਰ ਸਵਾਰ 2 ਵਿਅਕਤੀ ਸ਼ਰਾਬ ਦੀਆਂ 28 ਪੇਟੀਆਂ ਸਮੇਤ ਗ੍ਰਿਫ਼ਤਾਰ
Ad Position 24
No active advertisement