03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਡਿਵਾਈਨ ਲਾਈਟ ਲਿਟਲ ਏਂਜਲ ਸਕੂਲ ਵਿਚ ਮਨਾਇਆ ‘ਗਰੀਨ ਦਿਵਸ’

Ad Position 21
No active advertisement
ਅਜੀਤ ਡੈਸਕ 20-07-2026
ਫ਼ਤਹਿਗੜ੍ਹ ਸਾਹਿਬ, 19 ਜੁਲਾਈ (ਬਲਜਿੰਦਰ ਸਿੰਘ)-ਡਿਵਾਈਨ ਲਾਈਟ ਲਿਟਲ ਏਂਜਲ ਸਕੂਲ ਵਿਚ ‘ਗਰੀਨ ਦਿਵਸ’ ਉਤਸ਼ਾਹ ਤੇ ਖ਼ੁਸ਼ੀ ਨਾਲ ਮਨਾਇਆ। ਇਸ ਮੌਕੇ ਨੰਨ੍ਹੇ-ਮੁੰਨੇ ਵਿਦਿਆਰਥੀ ਹਰੇ ਰੰਗ ਦੇ ਆਕਰਸ਼ਕ ਪਹਿਰਾਵੇ ਪਾ ਕੇ ਸਕੂਲ ਪਹੁੰਚੇ ਤੇ ਆਪਣੇ ਨਾਲ ਹਰੇ ਰੰਗ ਦੇ ਫਲ, ਸਬਜ਼ੀਆਂ ਤੇ ਹੋਰ ਖਾਣ-ਪੀਣ ਦੀਆਂ ਵਸਤਾਂ ਵੀ ਲੈ ਕੇ ਆਏ। ਸਕੂਲ ਵਿਚ ਗਰੀਨ ਦਿਵਸ ਨੂੰ ਸਮਰਪਿਤ ਵੱਖ-ਵੱਖ ਸਿੱਖਿਆਤਮਕ ਅਤੇ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਅਧਿਆਪਕਾਂ ਨੇ ਬੱਚਿਆਂ ਨੂੰ ਹਰੇ ਰੰਗ ਦੀ ਮਹੱਤਤਾ, ਕੁਦਰਤ ਨਾਲ ਇਸ ਦੇ ਗੂੜ੍ਹੇ ਸੰਬੰਧ ਤੇ ਵਾਤਾਵਰਨ ਦੀ ਸੰਭਾਲ ਵਿਚ ਰੁੱਖਾਂ ਅਤੇ ਹਰਿਆਲੀ ਦੇ ਅਹਿਮ ਯੋਗਦਾਨ ਬਾਰੇ ਜਾਣੂ ਕਰਵਾਇਆ। ਇਸ ਦੌਰਾਨ ਬੱਚਿਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਲਈ ਵੀ ਪ੍ਰੇਰਿਤ ਕੀਤਾ। ਸਕੂਲ ਦੇ ਪ੍ਰਿੰਸੀਪਲ ਡਾ. ਬਬੀਤਾ ਚੋਪੜਾ ਨੇ ਕਿਹਾ ਕਿ ਗਰੀਨ ਦਿਵਸ ਮਨਾਉਣ ਦਾ ਉਦੇਸ਼ ਬੱਚਿਆਂ ਦੇ ਮਨ ਵਿਚ ਕੁਦਰਤ ਪ੍ਰਤੀ ਪਿਆਰ, ਵਾਤਾਵਰਨ ਸੰਭਾਲ ਦੀ ਜ਼ਿੰਮੇਵਾਰੀ ਤੇ ਸਿਹਤਮੰਦ ਜੀਵਨ ਸ਼ੈਲੀ ਦੀ ਭਾਵਨਾ ਪੈਦਾ ਕਰਨਾ ਹੈ। ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਉਨ੍ਹਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਨਾਗਰਿਕ ਬਣਨ ਲਈ ਪ੍ਰੇਰਿਤ ਕਰਦੀਆਂ ਹਨ। ਅਖੀਰ ’ਚ ਬੱਚਿਆਂ ਨੇ ਖੇਡ-ਖੇਡ ਵਿਚ ਨਵਾਂ ਗਿਆਨ ਹਾਸਿਲ ਕੀਤਾ ਤੇ ਗਰੀਨ ਦਿਵਸ ਨੂੰ ਖ਼ੁਸ਼ੀ ਨਾਲ ਮਨਾਇਆ।
Ad Position 22
No active advertisement
ਪਿਛਲੀ ਖ਼ਬਰ ਡੇਰਾ ਮਸਤ ਰਾਮ ਵਿਖੇ ਹੋਮਿਓਪੈਥਿਕ ਕੈਂਪ ਲਗਾਇਆ ਅਗਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ ਡਡਹੇਡੀ ਵਲੋਂ ਤੀਜ ਮੇਲਾ ਮਨਾਇਆ
Ad Position 24
No active advertisement