08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਕਿਸਾਨਾਂ ਦਾ ਦਿੱਲੀ ਕੂਚ ਅੱਜ * ਦੇਸ਼ ਬਚਾਓ ਮੋਰਚੇ ’ਤੇ ਜਾਣ ਲਈ ਸਰਵਣ ਸਿੰਘ ਪੰਧੇਰ ਸਾਥੀ ਕਿਸਾਨਾਂ ਨਾਲ ਫ਼ਤਹਿਗੜ੍ਹ ਸਾਹਿਬ ਤੋਂ ਹੋਣਗੇ ਰਵਾਨਾ * ਦਿੱਲੀ ਵਿਖੇ ਕਿਸਾਨ ਘਾਟ ’ਤੇ 4 ਘੰਟੇ ਦਾ ਸ਼ਾਂਤਮਈ ਧਰਨਾ, ਹਰਿਆਣਾ ਪੁਲਿਸ ਨਾਲ ਟਕਰਾਅ ਦਾ ਕੋਈ ਇਰਾਦਾ ਨਹੀਂ-ਪੰਧੇਰ

Ad Position 21
No active advertisement
ਅਜੀਤ ਡੈਸਕ 21-07-2026
ਫ਼ਤਹਿਗੜ੍ਹ ਸਾਹਿਬ, 20 ਜੁਲਾਈ (ਬਲਜਿੰਦਰ ਸਿੰਘ)-ਭਾਰਤ-ਅਮਰੀਕਾ ਵਿਚਾਲੇ ਹੋਣ ਜਾ ਰਹੇ ਵਪਾਰ ਸਮਝੌਤੇ ਸਮੇਤ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਬਣਾਏ ‘ਦੇਸ਼ ਬਚਾਓ ਮੋਰਚਾ’ ਨੇ 21 ਜੁਲਾਈ ਨੂੰ ਦਿੱਲੀ ਦੇ ਕਿਸਾਨ ਘਾਟ ਵਿਖੇ ਵੱਡਾ ਸ਼ਾਂਤਮਈ ਧਰਨਾ ਦੇਣ ਦਾ ਐਲਾਨ ਕੀਤਾ ਹੈ। ਧਰਨੇ ਵਿਚ ਸ਼ਾਮਿਲ ਹੋਣ ਲਈ ਮੋਰਚੇ ਦੇ ਆਗੂ ਸਰਵਣ ਸਿੰਘ ਪੰਧੇਰ ਆਪਣੇ ਸਾਥੀਆਂ ਸਮੇਤ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਥੋਂ ਉਹ ਮੰਗਲਵਾਰ ਸਵੇਰੇ ਕਿਸਾਨਾਂ ਦੇ ਜਥੇ ਨਾਲ ਅੰਬਾਲਾ ਰਾਹੀਂ ਦਿੱਲੀ ਲਈ ਰਵਾਨਾ ਹੋਣਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਭਾਰਤ-ਅਮਰੀਕਾ ਵਪਾਰ ਸਮਝੌਤੇ ਦਾ ਵਿਰੋਧ ਕਰਨਾ ਤੇ ਇਸ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ’ਤੇ ਦਬਾਅ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਨਾਲ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਤੇ ਆਮ ਲੋਕਾਂ ਦੇ ਹਿਤ ਪ੍ਰਭਾਵਿਤ ਹੋ ਸਕਦੇ ਹਨ, ਜਿਸ ਕਾਰਨ ਕਿਸਾਨ ਜਥੇਬੰਦੀਆਂ ਵਲੋਂ ਲੋਕਤੰਤਰੀ ਢੰਗ ਨਾਲ ਆਪਣਾ ਵਿਰੋਧ ਦਰਜ ਕਰਵਾਇਆ ਜਾ ਰਿਹਾ ਹੈ। ਪੰਧੇਰ ਨੇ ਸਪੱਸ਼ਟ ਕੀਤਾ ਕਿ ਇਹ ਪ੍ਰਦਰਸ਼ਨ ਸਿਰਫ਼ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਖ਼ਿਲਾਫ਼ ਹੈ ਤੇ ਕਿਸਾਨਾਂ ਦਾ ਹਰਿਆਣਾ ਸਰਕਾਰ ਜਾਂ ਹਰਿਆਣਾ ਪੁਲਿਸ ਨਾਲ ਕਿਸੇ ਵੀ ਤਰ੍ਹਾਂ ਦਾ ਟਕਰਾਅ ਕਰਨ ਦਾ ਕੋਈ ਇਰਾਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸਿਰਫ਼ ਹਰਿਆਣਾ ਦੀਆਂ ਸੜਕਾਂ ਦੀ ਵਰਤੋਂ ਕਰਦੇ ਹੋਏ ਦਿੱਲੀ ਪਹੁੰਚਣਗੇ ਤੇ ਸ਼ਾਂਤਮਈ ਢੰਗ ਨਾਲ ਆਪਣਾ ਰੋਸ ਪ੍ਰਗਟ ਕਰਨਗੇ। ਉਨ੍ਹਾਂ ਕੇਂਦਰ ਸਰਕਾਰ ਵਲੋਂ ਵੱਖ-ਵੱਖ ਸੂਬਿਆਂ ਵਿਚ ਕਿਸਾਨ ਆਗੂਆਂ ਦੀ ਕੀਤੀ ਜਾ ਰਹੀ ਗ੍ਰਿਫ਼ਤਾਰੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਲੋਕਤੰਤਰੀ ਹੱਕਾਂ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਵਾਜ਼ ਨੂੰ ਗ੍ਰਿਫ਼ਤਾਰੀਆਂ ਰਾਹੀਂ ਨਹੀਂ ਦਬਾਇਆ ਜਾ ਸਕਦਾ। ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਦਿੱਲੀ ਦੇ ਕਿਸਾਨ ਘਾਟ ਵਿਖੇ ਕਰੀਬ 4 ਘੰਟੇ ਦਾ ਸ਼ਾਂਤਮਈ ਧਰਨਾ ਦਿੱਤਾ ਜਾਵੇਗਾ, ਜਿਸ ਦੌਰਾਨ ਕਿਸਾਨ ਆਪਣੀਆਂ ਮੰਗਾਂ ਤੇ ਵਿਰੋਧ ਨੂੰ ਸਰਕਾਰ ਤੱਕ ਪਹੁੰਚਾਉਣਗੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਹਰਿਆਣਾ ਪੁਲਿਸ ਵਲੋਂ ਕਿਸਾਨਾਂ ਨੂੰ ਸ਼ੰਭੂ ਬਾਰਡਰ ਜਾਂ ਕਿਸੇ ਹੋਰ ਥਾਂ ’ਤੇ ਰੋਕਿਆ ਜਾਂਦਾ ਹੈ ਤਾਂ ਵੀ ਕਿਸਾਨ ਕਿਸੇ ਤਰ੍ਹਾਂ ਦਾ ਟਕਰਾਅ ਨਹੀਂ ਕਰਨਗੇ, ਸਗੋਂ ਉੱਥੇ ਹੀ ਸ਼ਾਂਤਮਈ ਢੰਗ ਨਾਲ ਧਰਨਾ ਦੇ ਕੇ ਆਪਣਾ ਵਿਰੋਧ ਦਰਜ ਕਰਵਾਉਣਗੇ। ਕਿਸਾਨ ਆਗੂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦਾ ਸੰਘਰਸ਼ ਪੂਰੀ ਤਰ੍ਹਾਂ ਸ਼ਾਂਤਮਈ ਤੇ ਸੰਵਿਧਾਨਕ ਦਾਇਰੇ ਵਿਚ ਰਹਿ ਕੇ ਚਲਾਇਆ ਜਾ ਰਿਹਾ ਹੈ ਅਤੇ ਉਹ ਉਮੀਦ ਕਰਦੇ ਹਨ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣੇਗੀ ਤੇ ਕਿਸਾਨਾਂ ਦੇ ਹਿਤਾਂ ਦੀ ਰੱਖਿਆ ਲਈ ਢੁਕਵੇਂ ਕਦਮ ਚੁੱਕੇਗੀ।
Ad Position 22
No active advertisement
ਪਿਛਲੀ ਖ਼ਬਰ ਪਿੰਡਾਂ ’ਚ ਚੋਰੀਆਂ ਕਰਨ ਵਾਲੇ ਅੰਤਰਰਾਜੀ ਗਰੋਹ ਦਾ ਪਰਦਾਫਾਸ਼, 4 ਮੈਂਬਰ ਗ੍ਰਿਫ਼ਤਾਰ ਹਿਮਾਚਲ ’ਚ 20 ਤੇ ਫ਼ਤਹਿਗੜ੍ਹ ਸਾਹਿ... ਅਗਲੀ ਖ਼ਬਰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਹੜਤਾਲ ’ਤੇ ਬੈਠੇ ਸਫ਼ਾਈ ਕਰਮਚਾਰੀਆ ਦੇ ਧਰਨੇ ’ਚ ਪਹੁੰਚੇ
Ad Position 24