08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਮਨਰੇਗਾ ਵਰਕਰਾਂ ਦੀ ਕੁੱਟਮਾਰ ਕਰਨਾ ਲੋਕਤੰਤਰ ਦਾ ਘਾਣ-ਐਡ. ਵਰਿੰਦਰ ਢਿੱਲੋਂ

Ad Position 21
No active advertisement
ਅਜੀਤ ਡੈਸਕ 21-07-2026
ਫ਼ਤਹਿਗੜ੍ਹ ਸਾਹਿਬ, 20 ਜੁਲਾਈ (ਮਨਪ੍ਰੀਤ ਸਿੰਘ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਜਥੇਬੰਦੀ ਦੇ ਸੀਨੀਅਰ ਆਗੂ ਐਡਵੋਕੇਟ ਵਰਿੰਦਰ ਸਿੰਘ ਢਿੱਲੋਂ ਨੇ ਪਿੰਡ ਕਮਾਲੀ ਵਿਚ ਲੋਕਾਂ ਨਾਲ ਵਿਸ਼ੇਸ਼ ਮੁਲਾਕਾਤ ਕਰਦਿਆਂ ਜਥੇਬੰਦੀ ਦੀਆਂ ਨੀਤੀਆਂ ਤੇ ਭਵਿੱਖ ਦੀ ਰਣਨੀਤੀ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਨੇ ਮਨਰੇਗਾ ਵਰਕਰਾਂ ਦੇ ਮਸਲੇ ਨੂੰ ਉਠਾਉਂਦਿਆਂ ਪੰਜਾਬ ਸਰਕਾਰ ਅਤੇ ਪੁਲਿਸ ਦੀ ਕਾਰਵਾਈ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕੀਤੀ। ਐਡ. ਵਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਮਨਰੇਗਾ ਵਰਕਰਾਂ, ਖਾਸ ਕਰਕੇ ਮਹਿਲਾ ਕਰਮਚਾਰੀਆਂ ਨਾਲ ਕੀਤੀ ਗਈ ਪੁਲਿਸ ਦੀ ਕੁੱਟਮਾਰ ਲੋਕਤੰਤਰ ਦੇ ਮੂਲ ਸਿਧਾਂਤਾਂ ਦਾ ਸ਼ਰੇਆਮ ਘਾਣ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਮਹਿਲਾਵਾਂ ਦੇ ਸਨਮਾਨ ਤੇ ਸੁਰੱਖਿਆ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ, ਜਦਕਿ ਦੂਜੇ ਪਾਸੇ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਆਵਾਜ਼ ਉਠਾਉਣ ਵਾਲੀਆਂ ਮਹਿਲਾ ਮਨਰੇਗਾ ਵਰਕਰਾਂ ਨਾਲ ਬਦਸਲੂਕੀ ਤੇ ਜਬਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਨਰੇਗਾ ਸਕੀਮ ਰਾਹੀਂ ਪਿੰਡਾਂ ਦੇ ਹਜ਼ਾਰਾਂ ਗਰੀਬ ਪਰਿਵਾਰ ਆਪਣਾ ਗੁਜ਼ਾਰਾ ਚਲਾ ਰਹੇ ਸਨ, ਪਰ ਸਰਕਾਰ ਵਲੋਂ ਰੁਜ਼ਗਾਰ ਦੇ ਮੌਕੇ ਖੋਹ ਕੇ ਇਨ੍ਹਾਂ ਪਰਿਵਾਰਾਂ ਨੂੰ ਆਰਥਿਕ ਸੰਕਟ ਵਿਚ ਧੱਕ ਦਿੱਤਾ ਗਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਨੇ ਗ਼ਰੀਬਾਂ ਦੇ ਮੂੰਹੋਂ ਰੋਟੀ ਖੋਹਣ ਦਾ ਕੰਮ ਕੀਤਾ ਹੈ, ਜਿਸ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਵਰਿੰਦਰ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਰਕਾਰ ਦੀਆਂ ਨੀਤੀਆਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਸ ਦਾ ਢੁਕਵਾਂ ਜਵਾਬ ਦੇਣਗੇ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ ਦਾ ਵੀ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਐਨ. ਐਸ. ਏ. ਖ਼ਤਮ ਹੋ ਚੁੱਕੀ ਹੈ ਤੇ ਜਥੇਬੰਦੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੂਰੀ ਤਾਕਤ ਨਾਲ ਮੈਦਾਨ ਵਿਚ ਉੱਤਰੇਗੀ।
Ad Position 22
No active advertisement
ਪਿਛਲੀ ਖ਼ਬਰ ਅਮਰੀਕਾ ਨਾਲ ਵਪਾਰ ਸਮਝੌਤਾ ਰੱਦ ਕਰਨ ਦੀ ਮੰਗ ਨੂੰ ਲੈ ਕੇ ਭਾਕਿਯੂ ਨੇ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਜ਼ਿਲ੍ਹੇ ਦੇ 48 ਪਿੰਡਾਂ ’ਚ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਦਿਖਾਏ ਡਾਕੂਮੈਂਟਰੀ ਸ਼ੋਅ ਕੱਲ੍ਹ ਬਲਾਕ ਅਮਲੋਹ ਦੇ ਪਿੰਡ ਮਾਲੋ...
Ad Position 24