08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਭਾਜਪਾ ਨੇ ਨਗਰ ਕੌਂਸਲ ਕਰਮਚਾਰੀਆਂ ਦੀ ਹੜਤਾਲ ਨੂੰ ਦਿੱਤਾ ਸਮਰਥਨ

Ad Position 21
No active advertisement
ਅਜੀਤ ਡੈਸਕ 21-07-2026
ਬਸੀ ਪਠਾਣਾਂ, 20 ਜੁਲਾਈ (ਰਜਿੰਦਰ ਸ਼ਰਮਾ, ਐਚ. ਐਸ. ਗੌਤਮ)-ਭਾਰਤੀ ਜਨਤਾ ਪਾਰਟੀ ਮੰਡਲ ਬਸੀ ਪਠਾਣਾਂ ਵਲੋਂ ਪ੍ਰਧਾਨ ਓਮ ਪ੍ਰਕਾਸ਼ ਗੋਤਮ ਦੀ ਅਗਵਾਈ ਹੇਠ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੇ ਨਗਰ ਕੌਂਸਲ ਕਰਮਚਾਰੀਆਂ ਵਲੋਂ ਦਿੱਤੇ ਜਾ ਰਹੇ ਧਰਨੇ ਪ੍ਰਦਰਸ਼ਨ ਤੇ ਕੰਮ ਛੱਡ ਹੜਤਾਲ ਨੂੰ ਸਮਰਥਨ ਦਿੱਤਾ ਗਿਆ। ਮੰਡਲ ਟੀਮ ਨੇ ਪੰਜਾਬ ਸਰਕਾਰ ਦੀ ਸਖ਼ਤ ਨਿੰਦਾ ਕਰਦੇ ਹੋਏ ਕਿਹਾ ਕਿ ਨਗਰ ਕੌਂਸਲ ਦੇ ਕਰਮਚਾਰੀ ਤਕਰੀਬਨ 12 ਦਿਨਾਂ ਤੋਂ ਆਪਣੀ ਜਾਇਜ਼ ਮੰਗਾਂ ਲਈ ਹੜਤਾਲ ’ਤੇ ਬੈਠੇ ਹਨ, ਸ਼ਹਿਰ ’ਚ ਸਫ਼ਾਈ ਦਾ ਬਹੁਤ ਬੁਰਾ ਹਾਲ ਹੈ ਤੇ ਸ਼ਹਿਰ ਦੀਆਂ ਨਾਲੀਆਂ ਦਾ ਪਾਣੀ ਸੜਕਾਂ ’ਤੇ ਜਮਾਂ ਹੋ ਰਿਹਾ ਹੈ ਅਤੇ ਸ਼ਹਿਰ ਦੇ ਮੇਨ ਸਥਾਨਾਂ ’ਤੇ ਗੰਦਗੀ ਦੇ ਢੇਰ ਲੱਗੇ ਹੋਏ ਹਨ ਜਿਸ ਨਾਲ ਕਿਸੇ ਸਮੇਂ ਵੀ ਕੋਈ ਭਿਆਨਕ ਬਿਮਾਰੀ ਫੈਲ ਸਕਦੀ ਹੈ। ਉਨ੍ਹਾਂ ਕਿਹਾ ਕਿ ਕੌਂਸਲ ਕਰਮਚਾਰੀਆਂ ਦੀਆਂ ਮੰਗਾਂ ਜਿਵੇਂ ਕਿ ਕੱਚੇ ਕਰਮਚਾਰੀ ਨੂੰ ਪੱਕੇ ਕਰਨਾ, ਕਰਮਚਾਰੀਆਂ ਦਾ ਡੀ. ਏ. ਦਾ ਬਕਾਇਆ ਤੁਰੰਤ ਲਾਗੂ ਕਰਨ, ਰਿਟਾਇਰ ਹੋਏ ਕਰਮਚਾਰੀਆਂ ਦੀ ਗ੍ਰੈਜੂਟੀ ਵਗ਼ੈਰਾ ਤੁਰੰਤ ਜਾਰੀ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਆਦਿ ਪ੍ਰਮੁੱਖ ਜਾਇਜ਼ ਮੰਗਾਂ ਨੂੰ ਤੁਰੰਤ ਮੰਨ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੜਤਾਲ ਕਰਕੇ ਸਰਕਾਰ ਨੇ ਕਰਮਚਾਰੀਆਂ ਦੀ ਪਿਛਲੇ ਮਹੀਨੇ ਦੀ ਤਨਖ਼ਾਹ ਵੀ ਰੋਕੀ ਹੋਈ ਹੈ, ਜਿਸ ਕਾਰਨ ਪਰਿਵਾਰ ਚਲਾਉਣਾ ਮੁਸ਼ਕਿਲ ਹੋ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਰਮਚਾਰੀਆਂ ਦੀ ਰੋਕੀ ਹੋਈ ਤਨਖ਼ਾਹ ਤੁਰੰਤ ਜਾਰੀ ਕੀਤੀ ਜਾਵੇ। ਉਨ੍ਹਾਂ ਯੂਨੀਅਨ ਦੇ ਪ੍ਰਧਾਨ ਕਾਂਸ਼ੀ ਰਾਮ ਨੂੰ ਵਿਸ਼ਵਾਸ ਦਵਾਇਆ ਕਿ ਪਾਰਟੀ ਯੂਨੀਅਨ ਦੇ ਨਾਲ ਖੜ੍ਹੀ ਹੈ। ਇਸ ਮੌਕੇ ਨਗਰ ਕੌਂਸਲ ਦੇ ਕਰਮਚਾਰੀਆਂ ਤੇ ਭਾਜਪਾ ਆਗੂਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਤਿੱਖੀ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪਾਰਟੀ ਦੇ ਮੀਤ ਪ੍ਰਧਾਨ ਮਾਸਟਰ ਪ੍ਰਕਾਸ਼ ਸਿੰਘ, ਜਨਰਲ ਸਕੱਤਰ ਤਰਨ ਸੇਠੀ, ਨਰਵੀਰ ਧੀਮਾਨ, ਸੀਨੀਅਰ ਆਗੂ ਰਜੇਸ਼ ਗੌਤਮ, ਹਰਮੇਸ਼ ਸ਼ਰਮਾ, ਸੋਹਣ ਲਾਲ ਮੈਨਰੋ, ਸਯਮ ਪਾਠਕ, ਚੇਅਰਮੈਨ ਸੰਜੀਵ ਕੁਮਾਰ, ਦੇਸ਼ ਰਾਜ ਮੀਤ ਪ੍ਰਧਾਨ, ਪ੍ਰਦੀਪ ਕੁਮਾਰ, ਰਾਜੇਸ਼ ਕੁਮਾਰ, ਲਖਵਿੰਦਰ ਕੁਮਾਰ, ਤ੍ਰਿਪਤਾ ਦੇਵੀ ਤੇ ਕੈਲਾਸ਼ ਦੇਵੀ ਤੋਂ ਇਲਾਵਾ ਸਫ਼ਾਈ ਸੇਵਕ ਕਰਮਚਾਰੀ ਯੂਨੀਅਨ ਦੇ ਅਹੁਦੇਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਚੈਂਪੀਅਨ ਬਣੇ ਸਪੇਨ ਨੂੰ ਮਿਲੇਗੀ 480 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਅਗਲੀ ਖ਼ਬਰ ਭਗਵਾਨ ਜਗਨਨਾਥ ਦੀ ਰਥ ਯਾਤਰਾ ਦੀ ਪਹਿਲੀ ਪ੍ਰਭਾਤ ਫੇਰੀ ਦਾ ਸ਼ਹਿਰ ਵਲੋਂ ਭਰਵਾਂ ਸਵਾਗਤ 24ਵੀਂ ਸ੍ਰੀ ਜਗਨਨਾਥ ਰਥ ਯਾਤਰਾ...
Ad Position 24