21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੁੱਧ ਕਿਸਾਨਾਂ ਦਾ ਜਥਾ ਸ਼ੰਭੂ ਬਾਰਡਰ ਵੱਲ ਰਵਾਨਾ

Ad Position 21
No active advertisement
ਅਜੀਤ ਡੈਸਕ 22-07-2026
ਫ਼ਤਹਿਗੜ੍ਹ ਸਾਹਿਬ, 21 ਜੁਲਾਈ (ਬਲਜਿੰਦਰ ਸਿੰਘ)- ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿਚ ਦਿੱਲੀ ਵਿਖੇ ਹੋਣ ਵਾਲੇ ਕਿਸਾਨ ਪ੍ਰਦਰਸ਼ਨ ਵਿਚ ਸ਼ਾਮਿਲ ਹੋਣ ਲਈ ਫ਼ਤਹਿਗੜ੍ਹ ਸਾਹਿਬ ਤੋਂ ਕਿਸਾਨਾਂ ਦਾ ਇਕ ਵੱਡਾ ਜਥਾ ਅੱਜ ਸ਼ਹੀਦਾਂ ਦੀ ਪਵਿੱਤਰ ਧਰਤੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਸ਼ੰਭੂ ਬਾਰਡਰ ਵੱਲ ਰਵਾਨਾ ਹੋਇਆ। ਰਵਾਨਗੀ ਤੋਂ ਪਹਿਲਾਂ ਕਿਸਾਨਾਂ ਨੇ ਗੁਰੂ ਘਰ ਵਿਖੇ ਅਰਦਾਸ ਕਰਕੇ ਆਪਣੀ ਯਾਤਰਾ ਦੀ ਸਫਲਤਾ ਅਤੇ ਸੰਘਰਸ਼ ਦੀ ਕਾਮਯਾਬੀ ਲਈ ਅਸੀਸ ਪ੍ਰਾਪਤ ਕੀਤੀ। ਇਸ ਮੌਕੇ ਕਿਸਾਨ ਆਗੂ ਸਵਰਨ ਸਿੰਘ ਪੰਧੇਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਭਾਰਤ-ਅਮਰੀਕਾ ਵਪਾਰ ਸਮਝੌਤਾ ਦੇਸ਼ ਦੇ ਕਿਸਾਨਾਂ ਦੇ ਹਿਤਾਂ ਦੇ ਵਿਰੁੱਧ ਹੈ ਅਤੇ ਇਸ ਨੂੰ ਰੱਦ ਕਰਵਾਉਣ ਲਈ ਕਿਸਾਨ ਦਿੱਲੀ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਇਹ ਸੰਘਰਸ਼ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਲੋਕਤੰਤਰੀ ਢੰਗ ਨਾਲ ਕੀਤਾ ਜਾ ਰਿਹਾ ਹੈ। ਪੰਧੇਰ ਨੇ ਕਿਹਾ ਕਿ ਜੇਕਰ ਹਰਿਆਣਾ ਸਰਕਾਰ ਜਾਂ ਕੇਂਦਰ ਸਰਕਾਰ ਵਲੋਂ ਸ਼ੰਭੂ ਬਾਰਡਰ ’ਤੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਜਾਂਦਾ ਹੈ ਤਾਂ ਇਹ ਲੋਕਤੰਤਰੀ ਅਧਿਕਾਰਾਂ ਦੀ ਉਲੰਘਣਾ ਹੋਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਨੂੰ ਆਪਣੀ ਆਵਾਜ਼ ਸ਼ਾਂਤਮਈ ਢੰਗ ਨਾਲ ਉਠਾਉਣ ਅਤੇ ਪ੍ਰਦਰਸ਼ਨ ਕਰਨ ਦਾ ਸੰਵਿਧਾਨਕ ਹੱਕ ਹੈ, ਜਿਸ ਨੂੰ ਕਿਸੇ ਵੀ ਹਾਲਤ ਵਿਚ ਖੋਹਿਆ ਨਹੀਂ ਜਾ ਸਕਦਾ। ਉਨ੍ਹਾਂ ਕੇਂਦਰ ਅਤੇ ਹਰਿਆਣਾ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਹਰਿਆਣਾ ਰਾਹੀਂ ਦਿੱਲੀ ਜਾਣ ਤੋਂ ਰੋਕਣ ਦਾ ਕੋਈ ਜਾਇਜ਼ ਕਾਰਨ ਨਹੀਂ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਕਿਸਾਨਾਂ ਦਾ ਹਰਿਆਣਾ ਵਿਚ ਕਿਸੇ ਤਰ੍ਹਾਂ ਦਾ ਧਰਨਾ ਦੇਣ ਦਾ ਕੋਈ ਪ੍ਰੋਗਰਾਮ ਨਹੀਂ ਹੈ ਅਤੇ ਉਹ ਸਿਰਫ਼ ਦਿੱਲੀ ਪਹੁੰਚਣ ਲਈ ਸੜਕ ਦੀ ਵਰਤੋਂ ਕਰਨਾ ਚਾਹੁੰਦੇ ਹਨ। ਪੰਧੇਰ ਨੇ ਕਿਹਾ ਕਿ ਜੇਕਰ ਸ਼ੰਭੂ ਬਾਰਡਰ ’ਤੇ ਕਿਸਾਨਾਂ ਦੇ ਜਥੇ ਨੂੰ ਰੋਕਿਆ ਗਿਆ ਤਾਂ ਪਹਿਲਾਂ ਤੋਂ ਕੀਤੇ ਐਲਾਨ ਅਨੁਸਾਰ ਕਿਸਾਨ ਉੱਥੇ ਹੀ ਸ਼ਾਂਤਮਈ ਢੰਗ ਨਾਲ ਡਟ ਜਾਣਗੇ। ਉਨ੍ਹਾਂ ਕਿਹਾ ਕਿ ਮੌਕੇ ਦੀ ਸਥਿਤੀ ਨੂੰ ਦੇਖਦਿਆਂ ਸੰਯੁਕਤ ਕਿਸਾਨ ਮੋਰਚੇ ਅਤੇ ਹੋਰ ਸੀਨੀਅਰ ਆਗੂਆਂ ਨਾਲ ਸਲਾਹ-ਮਸ਼ਵਰਾ ਕਰਕੇ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਆਪਣੇ ਹੱਕਾਂ ਦੀ ਰਾਖੀ ਲਈ ਲੋਕਤੰਤਰੀ ਢੰਗ ਨਾਲ ਸੰਘਰਸ਼ ਜਾਰੀ ਰੱਖਣਗੇ ਅਤੇ ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੁੱਧ ਆਪਣੀ ਆਵਾਜ਼ ਦਿੱਲੀ ਤੱਕ ਪਹੁੰਚਾਉਣਗੇ। ਇਸ ਦੌਰਾਨ ਵੱਡੀ ਗਿਣਤੀ ਵਿਚ ਕਿਸਾਨ ਆਗੂ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਮੰਡੀ ਗੋਬਿੰਦਗੜ੍ਹ ’ਚ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਮੌਤਾਂ ’ਤੇ ਭੜਕੇ ਸਾਬਕਾ ਮੰਤਰੀ ਨਾਭਾ ਅਗਲੀ ਖ਼ਬਰ ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਵਿਖੇ ਇੰਟਰ ਹਾਊਸ ਮੁਕਾਬਲਿਆਂ ਦਾ ਸਫ਼ਲ ਆਯੋਜਨ
Ad Position 24