20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 22-07-2026
ਫ਼ਤਹਿਗੜ੍ਹ ਸਾਹਿਬ, 21 ਜੁਲਾਈ (ਬਲਜਿੰਦਰ ਸਿੰਘ)-ਇੰਡਸ ਹਸਪਤਾਲ, ਫ਼ਤਹਿਗੜ੍ਹ ਸਾਹਿਬ ਵਲੋਂ ਡਾ. ਪ੍ਰਤੀਕ ਸ਼ਾਰਦਾ ਦੀ ਅਗਵਾਈ ਹੇਠ ਨਜ਼ਦੀਕੀ ਪਿੰਡ ਭਗੜਾਣਾ ਸਥਿਤ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ 110 ਦੇ ਕਰੀਬ ਲੋੜਵੰਦ ਵਿਅਕਤੀਆਂ ਦੇ ਬੀ.ਪੀ., ਸ਼ੂਗਰ ਅਤੇ ਹੋਰ ਵੱਖ-ਵੱਖ ਟੈੱਸਟ ਮੁਫ਼ਤ ਕੀਤੇ ਗਏ ਅਤੇ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਕੈਂਪ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਥੇ. ਜਸਮੇਰ ਸਿੰਘ ਬਲਸੂਆਂ ਵਲੋਂ ਡਾਕਟਰਾਂ ਦੀ ਸਮੂਹ ਟੀਮ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇੰਡਸ ਹਸਪਤਾਲ ਦੀ ਟੀਮ ਵਲੋਂ ਲਗਾਇਆ ਗਿਆ ਇਹ ਕੈਂਪ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਗ਼ਰੀਬ ਤੇ ਲੋੜਵੰਦ ਲੋਕਾਂ ਤੱਕ ਸਿਹਤ ਸਹੂਲਤਾਂ ਪਹੁੰਚਾਉਣਾ ਹੀ ਅਸਲ ਮਨੁੱਖਤਾ ਦੀ ਸੇਵਾ ਹੈ। ਉਨ੍ਹਾਂ ਇੰਡਸ ਹਸਪਤਾਲ ’ਤੇ ਡਾ. ਪ੍ਰਤੀਕ ਸ਼ਾਰਦਾ ਅਤੇ ਸਾਰੀ ਟੀਮ ਦਾ ਧੰਨਵਾਦ ਕਰਦਿਆਂ ਉਮੀਦ ਪ੍ਰਗਟਾਈ ਕਿ ਭਵਿੱਖ ਵਿਚ ਵੀ ਗੁਰਦੁਆਰਾ ਸਾਹਿਬ ਵਿਖੇ ਅਜਿਹੇ ਸੇਵਾ ਕੈਂਪ ਲਗਾਏ ਜਾਂਦੇ ਰਹਿਣਗੇ। ਗੱਲਬਾਤ ਦੌਰਾਨ ਡਾ. ਪ੍ਰਤੀਕ ਸ਼ਾਰਦਾ ਨੇ ਕਿਹਾ ਕਿ ਸਾਡਾ ਮਕਸਦ ਹਰ ਇੱਕ ਲੋੜਵੰਦ ਤੱਕ ਸਿਹਤ ਸਹੂਲਤਾਂ ਪਹੁੰਚਾਉਣਾ ਹੈ ਅਤੇ ਇਸ ਕੈਂਪ ਵਿਚ ਗੁਰਦੁਆਰਾ ਸਾਹਿਬ ਦਾ ਭਰਪੂਰ ਸਹਿਯੋਗ ਰਿਹਾ ਹੈ। ਇਸ ਮੌਕੇ ਜੀਤ ਸਿੰਘ, ਗੁਰਨਾਮ ਸਿੰਘ, ਗੁਰਪ੍ਰੀਤ ਸਿੰਘ, ਪ੍ਰੀਤਮ ਸਿੰਘ, ਡਾ. ਅਵਨੀਤ ਸਿੰਘ, ਡਾ. ਪ੍ਰਭਨੀਤ ਕੌਰ, ਡਾ. ਗੁਰਵਿੰਦਰ ਸਿੰਘ, ਡਾ. ਦੀਪਮ, ਗੁਰਜਿੰਦਰ ਸਿੰਘ ਤੇ ਸਮੂਹ ਨਰਸਿੰਗ ਸਟਾਫ਼ ਦੇ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਲੀਗਲ ਐਂਡ ਡਿਫੈਂਸ ਕੌਂਸਲ ਸਿਸਟਮ ਦੇ ਵਿਰੋਧ ’ਚ ਵਕੀਲਾਂ ਦੀ ਭੁੱਖ ਹੜਤਾਲ ਜਾਰੀ
Ad Position 24