20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਅਖੌਤੀ ਸਿੱਖਿਆ ਕ੍ਰਾਂਤੀ ਦੇ ਪ੍ਰਚਾਰ ਲਈ ਵਿਦਿਆਰਥੀਆਂ ਦੇ ਮੋਢੇ ਨਾ ਵਰਤੇ ‘ਆਪ’ ਸਰਕਾਰ - ਜੀ. ਟੀ. ਯੂ.

Ad Position 21
No active advertisement
ਅਜੀਤ ਡੈਸਕ 22-07-2026
ਪਟਿਆਲਾ, 21 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਤੇ ਸਕੱਤਰ ਪਰਮਜੀਤ ਸਿੰਘ ਪਟਿਆਲਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੋਢਾ ਵਰਤ ਕੇ ਪੰਜਾਬ ਦੀ ਅਖੌਤੀ ਸਿੱਖਿਆ ਕ੍ਰਾਂਤੀ ਦਾ ਪ੍ਰਚਾਰ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੂਜੀਆਂ ਪਾਰਟੀਆਂ ਦੀਆਂ ਰਾਜ ਕਰਦੀਆਂ ਸਰਕਾਰਾਂ ਦਾ ਇਸ ਤਰ੍ਹਾਂ ਦੇ ਪ੍ਰਚਾਰ ਦਾ ਡਟਵਾਂ ਵਿਰੋਧ ਕੀਤਾ ਸੀ, ਪਰ ਸੱਤਾ ਮਿਲਦਿਆਂ ਹੀ ਸਰਕਾਰ ਨੇ ਆਪਣੇ ਪ੍ਰਚਾਰ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਹੁਣ ਸਰਕਾਰ ਦੁਆਰਾ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਰਤਿਆ ਜਾ ਰਿਹਾ ਹੈ। ਇਸੇ ਤਹਿਤ ਹੀ ਕਦੇ ਮੁੱਖ ਮੰਤਰੀ ਦੀਆਂ ਫ਼ੋਟੋਆਂ ਵਾਲੇ ਲਿਫ਼ਾਫ਼ੇ ਭੇਜੇ ਜਾਂਦੇ ਹਨ, ਕਦੇ ਮਾਪੇ ਅਧਿਆਪਕ ਮਿਲਣੀ ਵਿਚ ਸਰਕਾਰ ਦੀਆਂ ਪ੍ਰਾਪਤੀਆਂ ਦੇ ਲੀਫਲੈਟ ਭੇਜੇ ਜਾਂਦੇ ਹਨ ਅਤੇ ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਜਾ ਰਹੇ ਹਨ, ਜਿਨ੍ਹਾਂ ਦੇ ਉੱਪਰ ਵੀ ਮੁੱਖ ਮੰਤਰੀ ਦੀ ਫ਼ੋਟੋ ਲੱਗੀ ਹੋਈ ਹੈ। ਇਸ ਸਮੇਂ ਕਮਲ ਨੈਨ, ਦੀਦਾਰ ਸਿੰਘ ਪਟਿਆਲਾ, ਹਿੰਮਤ ਸਿੰਘ ਖੋਖ, ਜਗਪ੍ਰੀਤ ਸਿੰਘ ਭਾਟੀਆ, ਹਰਪ੍ਰੀਤ ਸਿੰਘ ਉੱਪਲ, ਹਰਦੀਪ ਸਿੰਘ ਪਟਿਆਲਾ, ਵਿਕਾਸ ਸਹਿਗਲ, ਜਸਵਿੰਦਰ ਪਾਲ ਸ਼ਰਮਾ ਨਾਭਾ, ਗੁਰਪ੍ਰੀਤ ਸਿੰਘ ਸਿੱਧੂ , ਗੁਰਵਿੰਦਰ ਸਿੰਘ ਖੰਗੂੜਾ, ਜੁਗਪਰਗਟ ਸਿੰਘ, ਹਰਵਿੰਦਰ ਸਿੰਘ ਖੱਟੜਾ, ਰਜਿੰਦਰ ਜਵੰਦਾ, ਮਨਦੀਪ ਕਾਲੇਕੇ, ਗੁਰਵਿੰਦਰ ਸਿੰਘ ਜਨਹੇੜੀਆਂ, ਸ਼ਿਵਪ੍ਰੀਤ ਸਿੰਘ ਪਟਿਆਲਾ ਨੇ ਕਿਹਾ ਕਿ ਸਰਕਾਰ ਇਸ ਫੋਕੀ ਸ਼ੋਹਰਤਬਾਜ਼ੀ ਨੂੰ ਛੱਡ ਕੇ ਸਕੂਲ ਸਿੱਖਿਆ ਵੱਲ ਧਿਆਨ ਦੇਵੇ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਮਸਲੇ ਹੱਲ ਕਰੇ।
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ 2 ਤੇ ਨਾਜਾਇਜ਼ ਸ਼ਰਾਬ ਸਮੇਤ 1 ਕਾਬੂ ਅਗਲੀ ਖ਼ਬਰ ਸ੍ਰੀ ਹਿੰਦੂ ਤਖ਼ਤ ਦੀ ਮੀਟਿੰਗ ’ਚ ਸਨਾਤਨ ਸਮਾਜ ਨੂੰ ਇਕ ਪਲੇਟਫਾਰਮ ’ਤੇ ਇਕੱਠੇ ਹੋਣ ਦੀ ਕੀਤੀ ਅਪੀਲ
Ad Position 24