19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਗੁਰਦੁਆਰਾ ਭੋਰਾ ਸਾਹਿਬ ਧਿਆਨੂੰ ਮਾਜਰਾ ਵਿਖੇ ਗੁਰਮਤਿ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 22-07-2026
ਸੰਘੋਲ, 21 ਜੁਲਾਈ (ਗੁਰਨਾਮ ਸਿੰਘ ਚੀਨਾ)-ਗੁਰਦੁਆਰਾ ਭੋਰਾ ਸਾਹਿਬ ਪਿੰਡ ਧਿਆਨੂੰ ਮਾਜਰਾ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਮਹਿੰਦਰ ਸਿੰਘ ਧਿਆਨੂੰ ਮਾਜਰੇ ਵਾਲਿਆਂ ਦੇ ਜਨਮ ਦਿਨ ਨੂੰ ਸਮਰਪਿਤ ਗੁਰਮਤਿ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਬਾਬਾ ਬਲਵੀਰ ਸਿੰਘ ਧਿਆਨੂੰ ਮਾਜਰੇ ਵਾਲਿਆਂ ਦੀ ਅਗਵਾਈ ’ਚ ਕਰਵਾਇਆ ਗਿਆ। ਜਾਣਕਾਰੀ ਦਿੰਦਿਆਂ ਮਾਸਟਰ ਬਲਬੀਰ ਸਿੰਘ ਨੇ ਦੱਸਿਆ ਕਿ ਨਗਰ ਨਿਵਾਸੀਆਂ ਦੁਆਰਾ ਆਰੰਭ ਕਰਵਾਏ ਗਏ ਲੜੀ ਦੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਬਾਬਾ ਸੁਖਵੀਰ ਸਿੰਘ ਕੰਧੋਲਾ, ਬਾਬਾ ਰਣਜੀਤ ਸਿੰਘ ਨੱਥੂਪੁਰ (ਲੁਧਿਆਣਾ) , ਬਾਬਾ ਅਮਿ੍ਰੰਤਪਾਲ ਸਿੰਘ, ਬਾਬਾ ਸੁਖਜੀਤ ਸਿੰਘ ਮਾਣੇ ਮਾਜਰਾ, ਬਾਬਾ ਗੁਰਿੰਦਰ ਸਿੰਘ, ਢਾਡੀ ਜਥਾ ਮਲਕੀਤ ਸਿੰਘ ਪਪਰਾਲੀ, ਦਿਲਵਰ ਸਿੰਘ ਪੋਹਲੋ ਮਾਜਰਾ , ਜਸਵੀਰ ਸਿੰਘ ਤੋਂ ਇਲਾਵਾ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕੀਰਤਨੀਏ ਜਥਿਆਂ ਦੁਆਰਾ ਕਥਾ , ਕੀਰਤਨ, ਗੁਰਬਾਣੀ ਵਿਚਾਰ ਤੇ ਗੁਰੂ ਇਤਿਹਾਸ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸਮਾਗਮ ਦੌਰਾਨ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਦੁਆਰਾ ਵੀ ਸ਼ਿਰਕਤ ਕੀਤੀ ਗਈ। ਸਮਾਗਮ ਦੌਰਾਨ ਸਟੇਜ ਸੈਕਟਰੀ ਦੀ ਸੇਵਾ ਮਾਸਟਰ ਬਲਬੀਰ ਸਿੰਘ ਦੁਆਰਾ ਨਿਭਾਈ ਗਈ ਤੇ ਸੰਤ ਬਾਬਾ ਮਹਿੰਦਰ ਸਿੰਘ ਧਿਆਨੂੰ ਮਾਜਰੇ ਵਾਲਿਆਂ ਦੇ ਜੀਵਨ ਸਬੰਧੀ ਵੀ ਸੰਗਤਾਂ ਨੂੰ ਜਾਣਕਾਰੀ ਦਿੱਤੀ ਗਈ। ਇਸ ਮੌਕੇ ਰਾਜਿੰਦਰ ਸਿੰਘ, ਬਲਦੇਵ ਸਿੰਘ, ਅਜਮੇਰ ਸਿੰਘ, ਅਜੀਤ ਸਿੰਘ, ਪ੍ਰੇਮ ਸਿੰਘ, ਹਰਜਿੰਦਰ ਸਿੰਘ, ਦਰਸ਼ਨ ਸਿੰਘ, ਸੇਰ ਸਿੰਘ, ਤਾਰਾ ਸਿੰਘ, ਪ੍ਰੀਤਮ ਸਿੰਘ, ਗੁਰਮੇਲ ਸਿੰਘ, ਰਣਧੀਰ ਸਿੰਘ, ਕੁਲਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਜਾਸਾਂਸੀ ’ਚ ਬਾਬਾ ਬੀਰ ਸਿੰਘ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ 2 ਤੇ ਨਾਜਾਇਜ਼ ਸ਼ਰਾਬ ਸਮੇਤ 1 ਕਾਬੂ
Ad Position 24