08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਵਿਸ਼ਵ ’ਵਰਸਿਟੀ ਵਿਖੇ ਅਟਾਰਨੀ ਐਟ ਲਾਅ (ਯੂ.ਐੱਸ.ਏ.) ਡਾ. ਜਸਪ੍ਰੀਤ ਸਿੰਘ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 23-07-2026
ਫ਼ਤਹਿਗੜ੍ਹ ਸਾਹਿਬ, 22 ਜੁਲਾਈ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਦੇ ਵਿਰਾਸਤੀ ਗਿਆਨ ਪ੍ਰਬੰਧ ਕੇਂਦਰ ਵਲੋਂ ਅਟਾਰਨੀ ਐਟ ਲਾਅ (ਯੂ.ਐੱਸ.ਏ.) ਡਾ. ਜਸਪ੍ਰੀਤ ਸਿੰਘ ਦੇ ਸਨਮਾਨ ਵਿਚ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. (ਡਾ.) ਪਰਿਤ ਪਾਲ ਸਿੰਘ ਨੇ ਕੀਤੀ, ਜਦਕਿ ਪ੍ਰੋ. (ਡਾ.) ਸੁਖਵਿੰਦਰ ਸਿੰਘ ਬਿਲਿੰਗ, ਡੀਨ ਅਕਾਦਮਿਕ ਮਾਮਲੇ, ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਸਮਾਗਮ ਦੀ ਸ਼ੁਰੂਆਤ ਯੂਨੀਵਰਸਿਟੀ ਧੁਨੀ ਨਾਲ ਹੋਈ। ਸਵਾਗਤੀ ਭਾਸ਼ਣ ਦਿੰਦਿਆਂ ਡੀਨ ਅਕਾਦਮਿਕ ਮਾਮਲੇ ਪ੍ਰੋ. (ਡਾ.) ਸੁਖਵਿੰਦਰ ਸਿੰਘ ਬਿਲਿੰਗ ਨੇ ਕਿਹਾ ਕਿ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਅਜਿਹੀਆਂ ਪ੍ਰੇਰਣਾਦਾਇਕ ਸ਼ਖ਼ਸੀਅਤਾਂ ਨਾਲ ਰੂ-ਬਰੂ ਕਰਵਾਉਣ ਲਈ ਨਿਰੰਤਰ ਯਤਨਸ਼ੀਲ ਹੈ, ਜਿਨ੍ਹਾਂ ਦੀ ਜੀਵਨ ਯਾਤਰਾ ਨੌਜਵਾਨਾਂ ਲਈ ਮਾਰਗ ਦਰਸ਼ਨ ਦਾ ਕੰਮ ਕਰਦੀ ਹੈ। ਡਾ. ਜਸਪ੍ਰੀਤ ਸਿੰਘ ਨੇ ਆਪਣੀ ਸੰਘਰਸ਼ਮਈ ਅਤੇ ਪ੍ਰੇਰਣਾਦਾਇਕ ਜੀਵਨ-ਯਾਤਰਾ ਸਾਂਝੀ ਕਰਦਿਆਂ ਕਿਹਾ ਕਿ ਮਿਹਨਤ, ਦ੍ਰਿੜ੍ਹ ਇਰਾਦਾ, ਇਮਾਨਦਾਰੀ ਅਤੇ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਦੀ ਭਾਵਨਾ ਹੀ ਵਿਅਕਤੀ ਨੂੰ ਵਿਸ਼ਵ ਪੱਧਰ ’ਤੇ ਸਫਲਤਾ ਦਿਵਾਉਂਦੀ ਹੈ।
ਉਨ੍ਹਾਂ ਫ਼ਤਹਿਗੜ੍ਹ ਸਾਹਿਬ ਨਾਲ ਆਪਣੇ ਜਨਮ-ਸਥਾਨ ਵਜੋਂ ਜੁੜੇ ਵਿਸ਼ੇਸ਼ ਰਿਸ਼ਤੇ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਆਪਣੀ ਮਿੱਟੀ ਨਾਲ ਜੁੜਾਅ ਹੀ ਮਨੁੱਖ ਨੂੰ ਜੀਵਨ ਵਿਚ ਅੱਗੇ ਵਧਣ ਦੀ ਤਾਕਤ ਦਿੰਦਾ ਹੈ। ਪ੍ਰਧਾਨਗੀ ਭਾਸ਼ਣ ਦਿੰਦਿਆਂ ਵਾਈਸ-ਚਾਂਸਲਰ ਪ੍ਰੋ. (ਡਾ.) ਪਰਿਤ ਪਾਲ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦਾ ਉਦੇਸ਼ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਉੱਚੇ ਜੀਵਨ-ਮੁੱਲਾਂ ਅਤੇ ਪ੍ਰੇਰਣਾਦਾਇਕ ਸ਼ਖ਼ਸੀਅਤਾਂ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਡਾ. ਜਸਪ੍ਰੀਤ ਸਿੰਘ ਦੀਆਂ ਪ੍ਰਾਪਤੀਆਂ ਨੌਜਵਾਨ ਪੀੜ੍ਹੀ ਲਈ ਇੱਕ ਪ੍ਰੇਰਕ ਉਦਾਹਰਨ ਹਨ ਅਤੇ ਅਜਿਹੇ ਸਮਾਗਮ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਸਮਾਗਮ ਦਾ ਸਮੁੱਚਾ ਤਾਲਮੇਲ ਡਾ. ਨਵ ਸ਼ਗਨ ਦੀਪ ਕੌਰ, ਮੁਖੀ, ਸਮਾਜ ਸ਼ਾਸਤਰ ਵਿਭਾਗ, ਵੱਲੋਂ ਬਾਖ਼ੂਬੀ ਨਿਭਾਇਆ ਗਿਆ। ਇਸ ਮੌਕੇ ਰਣਜੀਤ ਸਿੰਘ ਛੱਜਲਵੱਡੀ, ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸ. ਪਰਮਜੀਤ ਸਿੰਘ ਸਰੋਆ, ਸਾਬਕਾ ਸਕੱਤਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਤੋਂ ਇਲਾਵਾ ਪ੍ਰੋ. ਤੇਜਬੀਰ ਸਿੰਘ ਰਜਿਸਟਰਾਰ, ਡਾ. ਸਿਕੰਦਰ ਸਿੰਘ ਡੀਨ ਵਿਦਿਆਰਥੀ ਭਲਾਈ, ਪ੍ਰੋ. ਨਵਦੀਪ ਕੌਰ ਡੀਨ ਰਿਸਰਚ, ਡਾ. ਸਰਪ੍ਰੀਤ ਸਿੰਘ ਡੀਨ ਐਲੂਮਨੀ ਮਾਮਲੇ ਅਤੇ ਮੁਖੀ, ਕੰਪਿਊਟਰ ਸਾਇੰਸ ਵਿਭਾਗ, ਡਾ. ਅੰਕਦੀਪ ਕੌਰ ਅਟਵਾਲ, ਡਾਇਰੈਕਟਰ, ਆਈ.ਕਿਊ.ਏ.ਸੀ., ਸ. ਜਗਜੀਤ ਸਿੰਘ, ਡਿਪਟੀ ਰਜਿਸਟਰਾਰ, ਅਤੇ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀ, ਇੰਚਾਰਜ, ਫੈਕਲਟੀ ਮੈਂਬਰ, ਕਰਮਚਾਰੀ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੰਗਾਂ ਸੰਬੰਧੀ ਬਲਾਕ ਵਿਕਾਸ ਪੰਚਾਇਤ ਦਫ਼ਤਰ ਸਰਹਿੰਦ ਵਿਖੇ ਮਨਰੇਗਾ ਕਰਮਚਾਰੀਆਂ ਦਾ ਧਰਨਾ ਜਾਰੀ ਅਗਲੀ ਖ਼ਬਰ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਤੇ ਚੰਨੀ ਸਮੇਤ ਹੋਰਨਾਂ ਆਗੂਆਂ ਦੀ ਹਿਰਾਸਤ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ
Ad Position 24