08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਮੰਗਾਂ ਸੰਬੰਧੀ ਬਲਾਕ ਵਿਕਾਸ ਪੰਚਾਇਤ ਦਫ਼ਤਰ ਸਰਹਿੰਦ ਵਿਖੇ ਮਨਰੇਗਾ ਕਰਮਚਾਰੀਆਂ ਦਾ ਧਰਨਾ ਜਾਰੀ

Ad Position 21
No active advertisement
ਅਜੀਤ ਡੈਸਕ 23-07-2026
ਫ਼ਤਹਿਗੜ੍ਹ ਸਾਹਿਬ, 22 ਜੁਲਾਈ (ਮਨਪ੍ਰੀਤ ਸਿੰਘ)-ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਸਰਹਿੰਦ ਵਿਖੇ ਮਨਰੇਗਾ ਕਰਮਚਾਰੀ ਯੂਨੀਅਨ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਧਰਨੇ ਵਿਚ ਵੱਡੀ ਗਿਣਤੀ ਵਿਚ ਮਨਰੇਗਾ ਕਰਮਚਾਰੀਆਂ ਨੇ ਸ਼ਮੂਲੀਅਤ ਕਰਦਿਆਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਦੀਆ ਮੰਗਾਂ ਨੂੰ ਤੁਰੰਤ ਪੂਰਾ ਕਰਨ ਲਈ ਕਿਹਾ ਗਿਆ। ਕਰਮਚਾਰੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਯੂਨੀਅਨ ਦੇ ਆਗੂ ਮਨਦੀਪ ਸਿੰਘ, ਸੁਖਵਿੰਦਰ ਕੌਰ ਨੇ ਕਿਹਾ ਕਿ ਮਨਰੇਗਾ ਕਰਮਚਾਰੀ ਪਿਛਲੇ ਕਈ ਸਾਲਾਂ ਤੋਂ ਪਿੰਡਾਂ ਦੇ ਵਿਕਾਸ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮਨਰੇਗਾ ਯੋਜਨਾ ਅਧੀਨ ਪਿੰਡਾਂ ਵਿਚ ਵਿਕਾਸ ਕਾਰਜਾਂ ਦੀ ਯੋਜਨਾਬੰਦੀ, ਮਜ਼ਦੂਰਾਂ ਦੀ ਹਾਜ਼ਰੀ, ਕੰਮਾਂ ਦੀ ਨਿਗਰਾਨੀ, ਰਿਕਾਰਡ ਦੀ ਸੰਭਾਲ ਅਤੇ ਹੋਰ ਪ੍ਰਸ਼ਾਸਨਿਕ ਕੰਮ ਮਨਰੇਗਾ ਕਰਮਚਾਰੀਆਂ ਵਲੋਂ ਪੂਰੀ ਜ਼ਿੰਮੇਵਾਰੀ ਨਾਲ ਕੀਤੇ ਜਾਂਦੇ ਹਨ। ਇਸ ਦੇ ਬਾਵਜੂਦ ਕਰਮਚਾਰੀਆਂ ਨੂੰ ਪਿਛਲੇ ਕਰੀਬ ਅੱਠ ਮਹੀਨਿਆਂ ਤੋਂ ਤਨਖ਼ਾਹਾਂ ਨਹੀਂ ਦਿੱਤੀਆਂ ਗਈਆਂ, ਜਿਸ ਕਾਰਨ ਉਨ੍ਹਾਂ ਦੇ ਪਰਿਵਾਰ ਗੰਭੀਰ ਆਰਥਿਕ ਸੰਕਟ ਵਿਚੋਂ ਲੰਘ ਰਹੇ ਹਨ। ਉਨ੍ਹਾਂ ਕਿਹਾ ਕਿ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਜਦੋਂ ਮਨਰੇਗਾ ਕਰਮਚਾਰੀਆਂ ਨੇ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਤਾਂ ਸਰਕਾਰ ਨੇ ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ ਪੁਲਿਸ ਕਾਰਵਾਈ ਕਰਵਾਈ। ਉਨ੍ਹਾਂ ਦੋਸ਼ ਲਗਾਇਆ ਕਿ ਧਰਨਾਕਾਰੀਆਂ ’ਤੇ ਲਾਠੀਚਾਰਜ ਕੀਤਾ ਗਿਆ ਅਤੇ ਗੰਦੇ ਪਾਣੀ ਦੀਆਂ ਬੁਛਾਰਾਂ ਮਾਰੀਆਂ ਗਈਆਂ, ਜਿਸ ਨਾਲ ਕਈ ਕਰਮਚਾਰੀਆਂ ਨੂੰ ਸੱਟਾਂ ਵੀ ਲੱਗੀਆਂ। ਇਸ ਮੌਕੇ ਵਿਜੇ ਕੁਮਾਰ, ਜਰਨੈਲ ਸਿੰਘ, ਅਬੇ ਸਿੰਘ, ਗੌਰਵ, ਕਰਨਵੀਰ, ਸਤਵਿੰਦਰ ਸਿੰਘ, ਅਸਲਮ ਖ਼ਾਨ, ਮਨਦੀਪ ਕੌਰ, ਮਨਜੋਤ ਕੋਰ ਤੇ ਹੋਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬਿਨੈਕਾਰ ਨਵੇਂ ਰਾਸ਼ਨ ਕਾਰਡ ਅਤੇ ਮੈਂਬਰ ਸ਼ਾਮਿਲ ਕਰਨ ਲਈ 11 ਅਗਸਤ ਤੱ­ਕ ਦੇ ਸਕਦੇ ਅਰਜ਼ੀਆਂ ਅਗਲੀ ਖ਼ਬਰ ਵਿਸ਼ਵ ’ਵਰਸਿਟੀ ਵਿਖੇ ਅਟਾਰਨੀ ਐਟ ਲਾਅ (ਯੂ.ਐੱਸ.ਏ.) ਡਾ. ਜਸਪ੍ਰੀਤ ਸਿੰਘ ਦਾ ਸਨਮਾਨ
Ad Position 24