08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਬਿਨੈਕਾਰ ਨਵੇਂ ਰਾਸ਼ਨ ਕਾਰਡ ਅਤੇ ਮੈਂਬਰ ਸ਼ਾਮਿਲ ਕਰਨ ਲਈ 11 ਅਗਸਤ ਤੱ­ਕ ਦੇ ਸਕਦੇ ਅਰਜ਼ੀਆਂ

Ad Position 21
No active advertisement
ਅਜੀਤ ਡੈਸਕ 23-07-2026
ਫ਼ਤਹਿਗੜ੍ਹ ਸਾਹਿਬ, 22 ਜੁਲਾਈ (ਮਨਪ੍ਰੀਤ ਸਿੰਘ)-ਨੈਸ਼ਨਲ ਫੂਡ ਸਿਕਿਉਰਿਟੀ ਐਕਟ, 2013 ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿਚ ਮੈਂਬਰ ਸ਼ਾਮਲ ਕਰਨ ਲਈ 11 ਅਗਸਤ ਤੱਕ ਆਨਲਾਈਨ ਅਰਜ਼ੀਆਂ ਪ੍ਰਾਪਤ ਕੀਤੀਆਂ ਜਾਣੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੰਟਰੋਲਰ, ਖ਼ੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੀਨਾਕਸ਼ੀ ਨੇ ਦੱਸਿਆ ਕਿ ਬਿਨੈਕਾਰ ਕਿਸੇ ਵੀ ਕੰਮਕਾਜ ਵਾਲੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਨਲਾਈਨ ਵਿਧੀ ਰਾਹੀਂ ਸੇਵਾ ਕੇਂਦਰ/ਕਾਮਨ ਸਰਵਿਸ ਸੈਂਟਰ ਤੇ ਜਾਂ ਦਸਤੀ ਜ਼ਿਲ੍ਹਾ ਕੰਟਰੋਲਰ, ਖ਼ੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਦੇ ਜ਼ਿਲ੍ਹਾ ਦਫਤਰ, ਫ਼ਤਹਿਗੜ੍ਹ ਸਾਹਿਬ ਵਿਖੇ ਫਾਰਮ ਸਮੇਤ ਦਸਤਾਵੇਜ ਅਤੇ 100 ਰੁਪਏ ਪ੍ਰਤੀ ਫਾਰਮ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਯੋਗ ਲਾਭਪਾਤਰੀਆਂ ਨੂੰ ਇਕ ਪਾਰਦਰਸ਼ੀ, ਨਿਰਪੱਖ ਅਤੇ ਤਕਨਾਲੋਜੀ-ਅਧਾਰਿਤ ਪ੍ਰਕਿਰਿਆ ਰਾਹੀਂ ਸ਼ਾਮਲ ਕਰਨ ਲਈ ਨਵੇਂ ਰਾਸ਼ਨ ਕਾਰਡ ਬਣਾਉਣ ਜਾਂ ਮੌਜੂਦਾ ਰਾਸ਼ਨ ਕਾਰਡਾਂ ਵਿਚ ਮੈਂਬਰ ਸ਼ਾਮਲ ਕਰਨ ਲਈ ਫਾਰਮ-ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾ ਵਿਚ ਵਿਭਾਗੀ ਵੈੱਬਸਾਈਟ ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਬਿਨੈਕਾਰ ਫਾਰਮ ਭਰਨ ਤੋਂ ਪਹਿਲਾਂ ਫਾਰਮ ਦੇ ਨਾਲ ਦਿੱਤੀਆਂ ਹਦਾਇਤਾਂ ਨੂੰ ਧਿਆਨ ਨਾਲ ਪੜ੍ਹਨ ਅਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਹੀ ਮੁਕੰਮਲ ਅਰਜ਼ੀ ਜਮ੍ਹਾਂ ਕਰਵਾਉਣ। ਸੇਵਾ ਕੇਂਦਰ ਰਾਹੀਂ ਅਰਜ਼ੀ ਸਫਲਤਾਪੂਰਵਕ ਜਮ੍ਹਾਂ ਹੋਣ ਤੇ ਬਿਨੈਕਾਰ ਨੂੰ 100 ਰੁਪਏ ਪ੍ਰਤੀ ਫਾਰਮ ਪ੍ਰੋਸੈਸਿੰਗ ਫੀਸ ਵੀ ਜਮ੍ਹਾਂ ਕਰਵਾਉਣੀ ਪਵੇਗੀ। ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰ ਨੇ ਦੱਸਿਆ ਕਿ ਬਿਨੈਕਾਰ ਆਪਣੀ ਅਰਜ਼ੀ ਖੁੱਦ ਵੀ ਸਿੱਧੇ ਤੌਰ ਤੇ ਪੋਰਟਲ ਰਾਹੀਂ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ ਅਤੇ ਇਸ ਤਰ੍ਹਾਂ ਫਾਰਮ ਆਨਲਾਈਨ ਜਮ੍ਹਾਂ ਕਰਵਾਉਣ ਲਈ ਬਿਨੈਕਾਰ ਨੂੰ ਕੋਈ ਵੀ ਫ਼ੀਸ ਨਹੀਂ ਦੇਣੀ ਪਵੇਗੀ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ’ਚ ਇਕ ਵਾਰ ਫੇਰ ਹੋਈ ਚੋਰੀ ਅਗਲੀ ਖ਼ਬਰ ਮੰਗਾਂ ਸੰਬੰਧੀ ਬਲਾਕ ਵਿਕਾਸ ਪੰਚਾਇਤ ਦਫ਼ਤਰ ਸਰਹਿੰਦ ਵਿਖੇ ਮਨਰੇਗਾ ਕਰਮਚਾਰੀਆਂ ਦਾ ਧਰਨਾ ਜਾਰੀ
Ad Position 24