08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਸਰਕਾਰੀ ਸਕੂਲ ’ਚ ਇਕ ਵਾਰ ਫੇਰ ਹੋਈ ਚੋਰੀ

Ad Position 21
No active advertisement
ਅਜੀਤ ਡੈਸਕ 23-07-2026
ਮੰਡੀ ਗੋਬਿੰਦਗੜ੍ਹ, 22 ਜੁਲਾਈ (ਰਾਜੇਸ਼ ਸ਼ਰਮਾ)-ਨਜ਼ਦੀਕ ਪਿੰਡ ਜੱਸੜਾ ਸਥਿਤ ਸਰਕਾਰੀ ਮਿਡਲ ਸਕੂਲ ਵਿਚ ਅਣਪਛਾਤੇ ਚੋਰ ਸਕੂਲ ਦੇ ਮਿਡ-ਡੇ ਮੀਲ ਕਿਚਨ ਦਾ ਤਾਲਾ ਕੱਟ ਕੇ ਅੰਦਰ ਦਾਖ਼ਲ ਹੋਏ ਅਤੇ ਉੱਥੇ ਰੱਖੇ 2 ਗੈੱਸ ਸਿਲੰਡਰ ਚੋਰੀ ਕਰਕੇ ਫ਼ਰਾਰ ਹੋ ਗਏ। ਸਵੇਰੇ ਸਕੂਲ ਸਟਾਫ਼ ਦੇ ਪਹੁੰਚਣ ’ਤੇ ਘਟਨਾ ਦਾ ਪਤਾ ਲੱਗਾ। ਜਿਸ ਤੋਂ ਬਾਅਦ ਪੁਲਿਸ ਅਤੇ ਸਬੰਧਿਤ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ। ਸਕੂਲ ਇੰਚਾਰਜ ਡਾ. ਨਵੇਦਿਤਾ ਸਿੰਗਲਾ ਨੇ ਦੱਸਿਆ ਕਿ ਇਹ ਪਹਿਲੀ ਘਟਨਾ ਨਹੀਂ ਹੈ। ਇਸ ਤੋਂ ਪਹਿਲਾਂ ਵੀ 2 ਵਾਰ ਸਕੂਲ ਵਿਚੋਂ ਗੈੱਸ ਸਿਲੰਡਰ ਚੋਰੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਅਸਮਾਜਿਕ ਅਨਸਰਾਂ ਨੇ ਸਕੂਲ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਵੀ ਤੋੜ ਦਿੱਤੇ ਸਨ, ਤਾਂ ਜੋ ਉਨ੍ਹਾਂ ਦੀ ਪਛਾਣ ਨਾ ਹੋ ਸਕੇ। ਲਗਾਤਾਰ ਹੋ ਰਹੀਆਂ ਇਨ੍ਹਾਂ ਘਟਨਾਵਾਂ ਕਾਰਨ ਸਕੂਲ ਸਟਾਫ਼, ਵਿਦਿਆਰਥੀਆਂ ਅਤੇ ਮਾਪਿਆਂ ਵਿਚ ਚਿੰਤਾ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਸਬੰਧੀ ਗਰਾਮ ਪੰਚਾਇਤ ਜੱਸੜਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਈ ਵਾਰ ਲਿਖਤੀ ਰੂਪ ਵਿਚ ਜਾਣੂ ਕਰਵਾਇਆ ਜਾ ਚੁੱਕਾ ਹੈ, ਪਰ ਹੁਣ ਤੱਕ ਨਾ ਤਾਂ ਸਕੂਲ ਦੀ ਸੁਰੱਖਿਆ ਮਜ਼ਬੂਤ ਕੀਤੀ ਗਈ ਹੈ ਅਤੇ ਨਾ ਹੀ ਦੋਸ਼ੀਆਂ ਖ਼ਿਲਾਫ਼ ਕੋਈ ਪ੍ਰਭਾਵਸ਼ਾਲੀ ਕਾਰਵਾਈ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਗੰਭੀਰ ਬਿਮਾਰੀ ਦੀ ਗ੍ਰਿਫ਼ਤ ’ਚ ਆਏ ਬੱਚੇ ਦੇ ਇਲਾਜ ਲਈ ਸਮਾਜ ਸੇਵੀ ਜਥੇਬੰਦੀਆਂ ਅੱਗੇ ਆਈਆਂ ਅਗਲੀ ਖ਼ਬਰ ਬਿਨੈਕਾਰ ਨਵੇਂ ਰਾਸ਼ਨ ਕਾਰਡ ਅਤੇ ਮੈਂਬਰ ਸ਼ਾਮਿਲ ਕਰਨ ਲਈ 11 ਅਗਸਤ ਤੱ­ਕ ਦੇ ਸਕਦੇ ਅਰਜ਼ੀਆਂ
Ad Position 24