08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਬਿਜਲੀ ਖੇਤਰ ਨੂੰ ਆਰਥਿਕ ਸੰਕਟ ’ਚ ਧੱਕਿਆ-ਸੰਦੀਪ ਬੱਲ

Ad Position 21
No active advertisement
ਅਜੀਤ ਡੈਸਕ 23-07-2026
ਮੰਡੀ ਗੋਬਿੰਦਗੜ੍ਹ, 22 ਜੁਲਾਈ (ਇਕਬਾਲਦੀਪ ਸੰਧੂ)-ਹਲਕਾ ਅਮਲੋਹ ਦੇ ਸੀਨੀਅਰ ਭਾਜਪਾ ਆਗੂ ਸੰਦੀਪ ਸਿੰਘ ਬੱਲ ਨੇ ਪੰਜਾਬ ਦੀ ‘ਆਮ ਆਦਮੀ ਪਾਰਟੀ’ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਦੀਆਂ ਨਾਕਾਮ ਨੀਤੀਆਂ ਕਾਰਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ ਗੰਭੀਰ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੀ.ਐੱਸ.ਪੀ.ਸੀ.ਐੱਲ.ਨੂੰ ਦਿੱਤੀ ਜਾਣ ਵਾਲੀ ਕਰੀਬ 7 ਹਜ਼ਾਰ ਕਰੋੜ ਦੀ ਸਬਸਿਡੀ ਅਜੇ ਵੀ ਬਕਾਇਆ ਹੈ, ਜਦਕਿ 26 ਸੌ ਕਰੋੜ ਦੇ ਬਿਜਲੀ ਬਿੱਲਾਂ ਦਾ ਭੁਗਤਾਨ ਵੀ ਨਹੀਂ ਕੀਤਾ ਗਿਆ। ਹਾਲਾਤ ਇੱਥੋਂ ਤੱਕ ਪਹੁੰਚ ਗਏ ਹਨ ਕਿ ਹੁਣ ਪੀ.ਐੱਸ.ਪੀ.ਸੀ.ਐੱਲ. ਨੂੰ ਬਿਨਾਂ ਸਰਕਾਰੀ ਗਾਰੰਟੀ ਦੇ 10 ਹਜ਼ਾਰ ਕਰੋੜ ਦਾ ਕਰਜ਼ਾ ਲੈਣਾ ਪੈ ਰਿਹਾ ਹੈ। ਸੰਦੀਪ ਸਿੰਘ ਬੱਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਇਸ਼ਤਿਹਾਰਾਂ ਅਤੇ ਝੂਠੇ ਦਾਅਵਿਆਂ ਰਾਹੀਂ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਹਕੀਕਤ ਇਹ ਹੈ ਕਿ ਸੂਬੇ ਦੇ ਸਰਕਾਰੀ ਅਦਾਰੇ ਆਰਥਿਕ ਬੋਝ ਹੇਠ ਦੱਬਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਬਦਲਾਅ ਅਤੇ ਸੁਸ਼ਾਸਨ ਦੇ ਵੱਡੇ-ਵੱਡੇ ਵਾਅਦੇ ਕੀਤੇ ਸਨ, ਉਹੀ ਸਰਕਾਰ ਅੱਜ ਪੰਜਾਬ ਨੂੰ ਕਰਜ਼ੇ ਦੇ ਹੋਰ ਡੂੰਘੇ ਖੱਡੇ ਵੱਲ ਧੱਕ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਰਾਜ ਮੰਤਰੀ ਰਾਮਦਾਸ ਅਠਾਵਲੇ ਵਲੋਂ ਰਿਤਿਕ ਅਰੋੜਾ ਸਨਮਾਨਿਤ ਅਗਲੀ ਖ਼ਬਰ ਗੰਭੀਰ ਬਿਮਾਰੀ ਦੀ ਗ੍ਰਿਫ਼ਤ ’ਚ ਆਏ ਬੱਚੇ ਦੇ ਇਲਾਜ ਲਈ ਸਮਾਜ ਸੇਵੀ ਜਥੇਬੰਦੀਆਂ ਅੱਗੇ ਆਈਆਂ
Ad Position 24