08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਪੰਜਾਬ ਤੇ ਕੇਂਦਰ ਸਰਕਾਰ ਵਿਰੁੱਧ ਵਿਸ਼ਾਲ ਤ੍ਰਿਸ਼ੂਲ ਮਾਰਚ ਕੱਲ੍ਹ : ਪਵਨ ਗੁਪਤਾ

Ad Position 21
No active advertisement
ਅਜੀਤ ਡੈਸਕ 23-07-2026
ਪਟਿਆਲਾ, 22 ਜੁਲਾਈ (ਅ.ਸ. ਆਹਲੂਵਾਲੀਆ)-ਸ਼ਿਵ ਸੈਨਾ ਹਿੰਦੁਸਤਾਨ ਵਲੋਂ 24 ਜੁਲਾਈ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਪਟਿਆਲਾ ਦੇ ਕਿਲ੍ਹਾ ਚੌਕ ਸ਼ਿਵ ਮੰਦਰ ਤੋਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਿਰੁੱਧ ਵਿਸ਼ਾਲ ਤ੍ਰਿਸ਼ੂਲ ਮਾਰਚ ਕੀਤਾ ਜਾਵੇਗਾ। ਇਹ ਵਿਚਾਰ ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਨੇ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅੱਤਵਾਦ ਤੋਂ ਪ੍ਰਭਾਵਿਤ 35,000 ਹਿੰਦੂਆਂ ਲਈ 781 ਕਰੋੜ ਰੁਪਏ ਦੇ ਪੈਕੇਜ ਦੀ ਬਜਾਏ 5100 ਕਰੋੜ ਰੁਪਏ ਦਾ ਪੈਕੇਜ ਮਨਜ਼ੂਰ ਕਰਕੇ ਦੇਣ ਦੀ ਮੰਗ ਕੀਤੀ ਜਾਏਗੀ ਅਤੇ ਪਿਛਲੇ ਕਾਲੇ ਦੌਰ ਵਿਚ ਖਾਲਿਸਤਾਨੀ ਅੱਤਵਾਦੀਆਂ ਵਲੋਂ 35,000 ਹਿੰਦੂਆਂ ਦੇ ਕਤਲਾਂ ਦੀ ਜਾਂਚ ਲਈ ਇਕ ਕਮਿਸ਼ਨ ਸਥਾਪਤ ਕੀਤਾ ਜਾਵੇਗਾ ਅਤੇ ਕਈ ਹੋਰ ਮਹੱਤਵਪੂਰਨ 11-ਨੁਕਾਤੀ ਮੰਗਾਂ ਦੀ ਪ੍ਰਵਾਨਗੀ ਲਈ ਮੰਗ ਪੱਤਰ ਪੰਜਾਬ ਦੇ ਮੁੱਖ ਮੰਤਰੀ ਨੂੰ ਡੀ.ਸੀ. ਪਟਿਆਲਾ ਰਾਹੀਂ ਭੇਜਿਆ ਜਾਵੇਗਾ। ਸਾਰੇ ਹਿੰਦੂ ਸੰਗਠਨਾਂ ਅਤੇ ਉਨ੍ਹਾਂ ਦੇ ਪ੍ਰਮੁੱਖ ਨੇਤਾਵਾਂ ਨੂੰ ਇਸ ਤਿ੍ਸ਼ੂਲ ਮਾਰਚ ਵਿਚ ਹਿੱਸਾ ਲੈਣ ਲਈ ਸੱਦਾ ਦਿੱਤਾ ਗਿਆ ਹੈ। ਪਟਿਆਲਾ ਦੇ ਸਾਰੇ ਪ੍ਰਮੁੱਖ ਹਿੰਦੂ ਨੇਤਾਵਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪੰਜਾਬ ਵਿਚ ਘੱਟ ਗਿਣਤੀ ਹਿੰਦੂ ਭਾਈਚਾਰੇ ਲਈ ਇਨਸਾਫ਼ ਯਕੀਨੀ ਬਣਾਉਣ ਲਈ ਇਸ ਤ੍ਰਿਸ਼ੂਲ ਮਾਰਚ ਵਿਚ ਸ਼ਾਮਲ ਹੋਣ। ਸ਼ਿਵ ਸੈਨਾ ਹਿੰਦੁਸਤਾਨ ਦੁਆਰਾ ਕੀਤੇ ਜਾ ਰਹੇ ਤ੍ਰਿਸ਼ੂਲ ਮਾਰਚ ਨੂੰ ਸਾਰੇ ਜ਼ਿਲ੍ਹਿਆਂ ਦੇ ਸਾਰੇ ਹਿੰਦੂ ਸੰਗਠਨਾਂ ਦਾ ਵੱਡਾ ਸਮਰਥਨ ਮਿਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਮੰਡੀ ਗੋਬਿੰਦਗੜ੍ਹ ਦੀ ਟ੍ਰੈਫ਼ਿਕ ਹੱਲ ਲਈ ਸਮਾਜ ਸੇਵਕਾਂ ਨੂੰ ਟ੍ਰੈਫ਼ਿਕ ਮਾਰਸ਼ਲ ਬਣਾਇਆ ਜਾਵੇਗਾ-ਇੰਚਾਰਜ ਅਗਲੀ ਖ਼ਬਰ ਕੇਂਦਰੀ ਰਾਜ ਮੰਤਰੀ ਰਾਮਦਾਸ ਅਠਾਵਲੇ ਵਲੋਂ ਰਿਤਿਕ ਅਰੋੜਾ ਸਨਮਾਨਿਤ
Ad Position 24