08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

‘ਵਾਰਿਸ ਪੰਜਾਬ ਦੇ ਜਥੇਬੰਦੀ’ ਦੁਆਰਾ ਮਹਿਲਾਵਾਂ ਨੂੰ ਸਵੈ-ਰੁਜ਼ਗਾਰ ਨਾਲ ਜੋੜਨ ਲਈ ਪਿੰਡ ਮਹਾਦੀਆਂ ’ਚ ਰੁਜ਼ਗਾਰ ਕੈਂਪ

Ad Position 21
No active advertisement
ਅਜੀਤ ਡੈਸਕ 23-07-2026
ਫ਼ਤਹਿਗੜ੍ਹ ਸਾਹਿਬ, 22 ਜੁਲਾਈ (ਮਨਪ੍ਰੀਤ ਸਿੰਘ)-‘ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸੀਨੀਅਰ ਆਗੂ ਐਡਵੋਕੇਟ ਵਰਿੰਦਰ ਸਿੰਘ ਢਿੱਲੋਂ ਦੇ ਉੱਦਮ ਸਦਕਾ ਅਤੇ ਸ਼੍ਰੀ ਗੁਰੂ ਤੇਗ਼ ਬਹਾਦਰ ਮਹਿਲਾ ਰੁਜ਼ਗਾਰ ਸੁਸਾਇਟੀ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਮਹਿਲਾਵਾਂ ਨੂੰ ਸਵੈ-ਰੁਜ਼ਗਾਰ ਨਾਲ ਜੋੜਨ ਲਈ ਰੁਜ਼ਗਾਰ ਅਤੇ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ। ਇਸ ਲੜੀ ਤਹਿਤ ਅੱਜ ਪਿੰਡ ਮਹਾਦੀਆਂ ਵਿਚ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ, ਜਿੱਥੇ ਮਹਿਲਾਵਾਂ ਨੂੰ ਘਰੇਲੂ ਅਤੇ ਸਹਾਇਕ ਧੰਦਿਆਂ ਸਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਖ਼ੁਦਮੁਖ਼ਤਿਆਰ ਬਣਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਐਡ.ਢਿੱਲੋਂ ਅਤੇ ਉਨ੍ਹਾਂ ਦੀ ਸਮੂਹ ਟੀਮ ਨੇ ਪਿੰਡ ਦੀਆਂ ਮਹਿਲਾਵਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਮਾਜ ਦੀ ਤਰੱਕੀ ਲਈ ਮਹਿਲਾਵਾਂ ਦਾ ਆਰਥਿਕ ਤੌਰ ’ਤੇ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਮਹਿਲਾਵਾਂ ਨੂੰ ਸਹੀ ਸਿਖਲਾਈ ਅਤੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣ ਤਾਂ ਉਹ ਨਾ ਸਿਰਫ਼ ਆਪਣੇ ਪਰਿਵਾਰ ਦੀ ਆਮਦਨ ਵਧਾ ਸਕਦੀਆਂ ਹਨ, ਸਗੋਂ ਸਮਾਜ ਦੇ ਵਿਕਾਸ ਵਿਚ ਵੀ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਐਡ.ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦਾ ਮੁੱਖ ਉਦੇਸ਼ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਨੌਜਵਾਨਾਂ ਅਤੇ ਮਹਿਲਾਵਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿਚ ਸਵੈ-ਰੁਜ਼ਗਾਰ ਨੂੰ ਉਤਸ਼ਾਹਿਤ ਕਰਨ ਲਈ ਇਸ ਤਰ੍ਹਾਂ ਦੇ ਕੈਂਪ ਲਗਾਤਾਰ ਲਗਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਲੋਕ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ। ਉਨ੍ਹਾਂ ਸਰਕਾਰ ਦੀਆਂ ਨੀਤੀਆਂ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਲੋਕਾਂ ਨੂੰ ਮੁਫ਼ਤ ਸਕੀਮਾਂ ਦੇ ਨਾਂ ’ਤੇ ਟੈਕਸਦਾਤਾਵਾਂ ਦੇ ਪੈਸੇ ਦੀ ਵਰਤੋਂ ਕਰਨ ਦੀ ਬਜਾਏ ਰੁਜ਼ਗਾਰ ਦੇ ਸਥਾਈ ਸਾਧਨ ਪੈਦਾ ਕਰਨੇ ਵਧੇਰੇ ਲਾਭਦਾਇਕ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਤਾਂ ਉਹ ਖ਼ੁਦਮੁਖ਼ਤਿਆਰ ਬਣਨਗੇ ਅਤੇ ਸਰਕਾਰੀ ਮਦਦ ’ਤੇ ਨਿਰਭਰ ਨਹੀਂ ਰਹਿਣਗੇ। ਕੈਂਪ ਦੌਰਾਨ ਵੱਡੀ ਗਿਣਤੀ ਵਿਚ ਮਹਿਲਾਵਾਂ ਨੇ ਹਿੱਸਾ ਲਿਆ ਅਤੇ ਸਵੈ-ਰੁਜ਼ਗਾਰ ਸਬੰਧੀ ਦਿੱਤੀ ਗਈ ਜਾਣਕਾਰੀ ਵਿਚ ਦਿਲਚਸਪੀ ਦਿਖਾਈ। ਆਯੋਜਕਾਂ ਨੇ ਭਵਿੱਖ ਵਿਚ ਵੀ ਅਜਿਹੇ ਕੈਂਪ ਜ਼ਿਲ੍ਹੇ ਦੇ ਹੋਰ ਪਿੰਡਾਂ ਵਿਚ ਲਗਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਆਗੂ ਗੁਰਸ਼ਰਨ ਸਿੰਘ ਬਾਜਵਾ, ਨਵਦੀਪ ਸਿੰਘ ਤਾਨ, ਨਿਰਮਲ ਸਿੰਘ ਸਿੱਧੂ, ਅਮਨਦੀਪ ਸਿੰਘ ਮੰਡੋਫਲ, ਲਖਵੀਰ ਸਿੰਘ ਡੇਰਾ, ਰਾਜਵੀਰ ਸਿੰਘ ਸਰਹਿੰਦ, ਜਸਵਿੰਦਰ ਸਿੰਘ ਤੇ ਵੱਡੀ ਗਿਣਤੀ ਵਿਚ ਨੌਜਵਾਨ ਆਗੂ ਅਤੇ ਮਹਿਲਾਵਾਂ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਖਮਾਣੋਂ ਦਾ ਕੰਮ ਰੱਬ ਆਸਰੇ, ਅਫ਼ਸਰ ਵਾਧੂ ਚਾਰਜ ’ਤੇ ਅਗਲੀ ਖ਼ਬਰ ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਵਲੋਂ 39ਵਾਂ ਖ਼ੂਨਦਾਨ ਕੈਂਪ 7 ਨੂੰ
Ad Position 24