08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਜਥੇ. ਗੜਗੱਜ ਤੇ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਿੱਖ ਕੌਮ ਨੂੰ ਮੀਰੀ-ਪੀਰੀ ਦੇ ਸਿਧਾਂਤ ਹੇਠ ਇਕੱਤਰ ਹੋਣ ਦੇ ਪ੍ਰਗਟਾਏ ਵਿਚਾਰ ਸਮੇਂ ਦੀ ਮੁੱਖ ਲੋੜ-ਟਿਵਾਣਾ

Ad Position 21
No active advertisement
ਅਜੀਤ ਡੈਸਕ 23-07-2026
ਫ਼ਤਹਿਗੜ੍ਹ ਸਾਹਿਬ, 22 ਜੁਲਾਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁੱਖ ਬੁਲਾਰੇ, ਸਿਆਸੀ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੇ ਕਿਹਾ ਕਿ ਜਥੇਦਾਰ ਸ੍ਰੀ ‘ਅਕਾਲ ਤਖਤ ਸਾਹਿਬ’ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ‘ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ’ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਪੰਜਾਬ ਵਿਚ ਵੱਧ ਰਹੀਆਂ ਪ੍ਰਵਾਸੀਆਂ ਦੀਆਂ ਗਤੀਵਿਧੀਆਂ ’ਤੇ ਚਿੰਤਾ ਪ੍ਰਗਟਾਉਂਦਿਆਂ ਸਮੁੱਚੀ ਸਿੱਖ ਲੀਡਰਸ਼ਿਪ ਅਤੇ ਸਿੱਖ ਸੰਗਤ ਨੂੰ ਮੀਰੀ-ਪੀਰੀ ਦੇ ਮਹਾਨ ਸਿਧਾਂਤ ਹੇਠ ਇਕੱਤਰ ਹੋ ਕੇ ਸਿਆਸੀ ਤੇ ਸਮਾਜਿਕ ਤੌਰ ਤੇ ਅੱਗੇ ਵਧਣ ਵਾਲੇ ਦਿੱਤੇ ਬਿਆਨ ਦੀ ਸ਼੍ਰੋਮਣੀ ਅਕਾਲੀ ਦਲ (ਅ) ਹਾਂਭੀ ਭਰਦਾ ਹੈ। ਉਨ੍ਹਾਂ ਕਿਹਾ ਕਿ ਪੰਥਕ ਸ਼ਕਤੀ ਦੀ ਪ੍ਰਾਪਤੀ ਅਤੇ ਸਿੱਖ ਕੌਮ ਦੇ ਸਾਂਝੇ ਹਿਤਾਂ ਦੀ ਰਾਖੀ ਲਈ ਸਮੇਂ ਦੀ ਲੋੜ ਹੈ ਕਿ ਸਾਰੀਆਂ ਪੰਥਕ ਧਿਰਾਂ ਆਪਣੇ ਆਪਸੀ ਗਿਲੇ-ਸ਼ਿਕਵੇ ਭੁੱਲਾ ਕੇ ਇਕ ਮੰਚ ’ਤੇ ਇਕੱਠੀਆਂ ਹੋਣ। ਟਿਵਾਣਾ ਨੇ ਕਿਹਾ ਕਿ ਮੀਰੀ-ਪੀਰੀ ਦਾ ਸਿਧਾਂਤ ਸਿੱਖ ਕੌਮ ਨੂੰ ਏਕਤਾ, ਸਾਂਝ ਅਤੇ ਚੜ੍ਹਦੀ ਕਲਾ ਦਾ ਸੰਦੇਸ਼ ਦਿੰਦਾ ਹੈ ਅਤੇ ਮੌਜੂਦਾ ਹਾਲਤਾਂ ਵਿਚ ਇਸ ਸਿਧਾਂਤ ਨੂੰ ਅਮਲ ਵਿਚ ਲਿਆਉਣਾ ਬਹੁਤ ਜ਼ਰੂਰੀ ਹੈ ਤਾਂ ਜੋ ਸਿੱਖ ਕੌਮ ਨਾਲ ਹੁੰਦੇ ਆ ਰਹੇ ਹਕੂਮਤੀ ਜ਼ਬਰ ਵਿਤਕਰਿਆਂ ਦਾ ਅੰਤ ਹੋ ਸਕੇ ਅਤੇ ਕੌਮੀ ਸ਼ਕਤੀ ਨੂੰ ਸਮੁੱਚੀ ਮਨੁੱਖਤਾ ਦੀ ਬਿਹਤਰੀ ਲਈ ਲਗਾਇਆ ਜਾ ਸਕੇ। ਸ. ਟਿਵਾਣਾ ਨੇ ਭਾਈ ਜਸਵੀਰ ਸਿੰਘ ਰੋਡੇ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਬੀਬੀ ਸਤਵੰਤ ਕੌਰ ਚੇਅਰਮੈਨ ਸਿੱਖ ਤਾਲਮੇਲ ਕਮੇਟੀ, ਅਤੇ ਹੋਰ ਸਿੱਖ ਸ਼ਖ਼ਸੀਅਤਾਂ ਵਲੋਂ ਕੌਮ ਦੀ ਸਮੂਹਿਕ ਏਕਤਾ ਨੂੰ ਅਮਲੀ ਰੂਪ ਦੇਣ ਲਈ ਕੀਤੇ ਜਾ ਰਹੇ ਉੱਦਮਾਂ ਦੀ ਜਿੱਥੇ ਸ਼ਲਾਘਾ ਕੀਤੀ, ਉੱਥੇ ਸਭ ਸਿੱਖ ਕੌਮ ਨਾਲ ਸੰਬੰਧਿਤ, ਧਾਰਮਿਕ, ਸਿਆਸੀ, ਸਮਾਜਿਕ, ਸੰਗਠਨਾਂ ਨੂੰ ਕੌਮ ਅਤੇ ਪੰਜਾਬ ਸੂਬੇ ਦੀ ਬਿਹਤਰੀ ਲਈ ਇਸ ਸੰਜੀਦਾ ਵਿਸੇ ਉੱਤੇ ਹੋਰ ਵਧੇਰੇ ਸੁਹਿਰਦਤਾ ਨਾਲ ਕੰਮ ਕਰਨ ਦੀ ਅਪੀਲ ਕੀਤੀ ਤਾਂ ਕਿ ਪੰਥ ਵਿਰੋਧੀ ਸ਼ਕਤੀਆਂ 2027 ਦੀਆਂ ਪੰਜਾਬ ਅਸੈਂਬਲੀ ਚੋਣਾਂ ਤੋ ਪਹਿਲੇ ਸੂਬੇ ਦੇ ਮਾਹੌਲ ਨੂੰ ਸਾਜਸੀ ਢੰਗਾਂ ਰਾਹੀਂ ਗੰਧਲਾ ਕਰਕੇ ਸਿੱਖ ਕੌਮ ਨੂੰ ਫਿਰ ਤੋਂ ਨਿਸ਼ਾਨਾਂ ਬਣਾਉਂਦੇ ਹੋਏ ਬੀਤੇ ਸਮੇਂ ਦੀ ਤਰ੍ਹਾਂ ਕੋਈ ਜ਼ਬਰ ਨਾ ਕਰ ਸਕਣ ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਚੌਂਕੀ ਖੇੜਾ ਦੇ ਨਵ-ਨਿਯੁਕਤ ਇੰਚਾਰਜ ਬਲਵਿੰਦਰ ਸਿੰਘ ਗਿੱਲ ਹੰਸਾਲੀ ਸਾਹਿਬ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਤਨਖ਼ਾਹਾਂ ਨਾ ਮਿਲਣ ਕਾਰਨ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਾਂ ’ਚ ਭਾਰੀ ਰੋਸ
Ad Position 24