09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਮੀਰੀ ਪੀਰੀ ਖ਼ਾਲਸਾ ਮਾਰਚ ’ਚ ਹਲਕੇ ਦੀ ਸੰਗਤ ਪਰਿਵਾਰਾਂ ਸਮੇਤ ਸ਼ਮੂਲੀਅਤ ਕਰੇ- ਜਥੇ. ਮਕਾਰੋਂਪੁਰ

Ad Position 21
No active advertisement
ਅਜੀਤ ਡੈਸਕ 23-07-2026
ਫ਼ਤਹਿਗੜ੍ਹ ਸਾਹਿਬ, 22 ਜੁਲਾਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਦੇ ਮੈਂਬਰ ਜਥੇਦਾਰ ਮਨਮੋਹਨ ਸਿੰਘ ਮਕਾਰੋਂਪੁਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ 24 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਣ ਵਾਲੇ ‘ਮੀਰੀ ਪੀਰੀ ਖ਼ਾਲਸਾ ਮਾਰਚ’ ਵਿਚ ਹਲਕਾ ਫ਼ਤਹਿਗੜ੍ਹ ਸਾਹਿਬ ਦੀਆਂ ਸਮੁੱਚੀਆਂ ਸੰਗਤਾਂ ਨੂੰ ਪਰਿਵਾਰਾਂ ਸਮੇਤ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦਾ ਸਰਵਉੱਚ ਧਾਰਮਿਕ ਅਸਥਾਨ ਹੈ ਅਤੇ ਇਸ ਦੇ ਆਦੇਸ਼ਾਂ ਦਾ ਸਤਿਕਾਰ ਕਰਨਾ ਹਰ ਸਿੱਖ ਦਾ ਫ਼ਰਜ਼ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਬਾਅਦ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕਰਕੇ ਸਿੱਖ ਪੰਥ ਨੂੰ ਮੀਰੀ-ਪੀਰੀ ਦਾ ਮਹਾਨ ਸਿਧਾਂਤ ਬਖ਼ਸ਼ਿਆ, ਜੋ ਧਾਰਮਿਕ ਅਤੇ ਸੰਸਾਰਕ ਜ਼ਿੰਮੇਵਾਰੀਆਂ ਦੇ ਸੰਤੁਲਨ ਦਾ ਪ੍ਰਤੀਕ ਹੈ ਅਤੇ ਹੱਕ, ਸੱਚ ਅਤੇ ਇਨਸਾਫ਼ ਲਈ ਸੰਘਰਸ਼ ਦੀ ਪ੍ਰੇਰਣਾ ਦਿੰਦਾ ਹੈ। ਮੁਕਾਰੋਂਪੁਰ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ, ਪਰੰਪਰਾਵਾਂ ਅਤੇ ਸਿਧਾਂਤਾਂ ਦੀ ਪਹਿਰੇਦਾਰੀ ਕਰਨਾ ਸਮੁੱਚੇ ਸਿੱਖ ਪੰਥ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਨੌਜਵਾਨ ਪੀੜ੍ਹੀ ਨੂੰ ਮੀਰੀ-ਪੀਰੀ ਦੇ ਸਿਧਾਂਤ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹਾਨਤਾ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ 24 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼ੁਰੂ ਹੋਣ ਵਾਲੇ ਇਸ ਇਤਿਹਾਸਕ ਮਾਰਚ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋ ਕੇ ਆਪਣੀ ਕੌਮੀ ਜ਼ਿੰਮੇਵਾਰੀ ਨਿਭਾਈ ਜਾਵੇ। ਉਨ੍ਹਾਂ ਕਿਹਾ ਕਿ ਸੰਗਤਾਂ ਵੱਖ-ਵੱਖ ਪੜਾਵਾਂ ’ਤੇ ਮਾਰਚ ਦਾ ਨਿੱਘਾ ਸਵਾਗਤ ਕਰਨ ਅਤੇ ਇਸ ਇਤਿਹਾਸਕ ਸਮਾਗਮ ਦਾ ਹਿੱਸਾ ਬਣ ਕੇ ਸਿੱਖ ਏਕਤਾ ਅਤੇ ਚੜ੍ਹਦੀ ਕਲਾ ਦਾ ਸੰਦੇਸ਼ ਦੇਣ।
Ad Position 22
No active advertisement
ਪਿਛਲੀ ਖ਼ਬਰ ਦਾਣਾ ਮੰਡੀ ਖਮਾਣੋਂ ਵਿਖੇ ਪਈਆਂ ਕਣਕ ਦੀਆਂ ਬੋਰੀਆਂ ਤੁਰੰਤ ਚੁਕਵਾਈਆਂ ਜਾਣ-ਭੁੱਲਰ ਅਗਲੀ ਖ਼ਬਰ ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ ਸਫ਼ਾਈ ਸੇਵਕਾਂ ਦੇ ਧਰਨੇ ’ਚ ਹੋਏ ਸ਼ਾਮਿਲ, ਮੰਗਾਂ ਦੇ ਹੱਕ ’ਚ ਕੀਤਾ ਸਮਰਥਨ
Ad Position 24