11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਟਰੱਸਟ ਦਾ ਮੁੱਖ ਉਦੇਸ਼ ਉੱਚ ਪੱਧਰੀ ਸਿੱਖਿਆ, ਵਧੀਆ ਅਕਾਦਮਿਕ ਮਾਹੌਲ ਤੇ ਸਟਾਫ਼ ਦੀ ਭਲਾਈ ਨੂੰ ਯਕੀਨੀ ਬਣਾਉਣਾ-ਜਥੇ. ਮਕਾਰੋਂਪੁਰ, ਜਥੇ. ਰਿਆ

Ad Position 21
No active advertisement
ਅਜੀਤ ਡੈਸਕ 24-07-2026
ਫ਼ਤਹਿਗੜ੍ਹ ਸਾਹਿਬ, 23 ਜੁਲਾਈ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਕਾਲਜ ਦੇ ਸਟਾਫ਼ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਦੇ ਮੈਂਬਰ ਜਥੇ. ਮਨਮੋਹਨ ਸਿੰਘ ਮਕਾਰੋਪੁਰ ਤੇ ਜਥੇ. ਅਵਤਾਰ ਸਿੰਘ ਰਿਆ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਪਲੇਠੀ ਮੀਟਿੰਗ ਕੀਤੀ ਗਈ। ਡਾ. ਲਖਵੀਰ ਸਿੰਘ ਪ੍ਰਿੰਸੀਪਲ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਕਾਲਜ ਸਟਾਫ਼ ਵਲੋਂ ਟਰੱਸਟੀਆਂ ਦਾ ਸਵਾਗਤ ਕਰਦਿਆਂ ਕਾਲਜ ਵਿਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ, ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਨ ਅਤੇ ਸੰਸਥਾ ਦੇ ਸਮੁੱਚੇ ਵਿਕਾਸ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਤੋਂ ਇਲਾਵਾ ਅਧਿਆਪਕਾਂ ਤੇ ਹੋਰ ਸਟਾਫ਼ ਮੈਂਬਰਾਂ ਨੇ ਆਪਣੇ ਕੰਮਕਾਜ ਨਾਲ ਸੰਬੰਧਿਤ ਵੱਖ-ਵੱਖ ਸਮੱਸਿਆਵਾਂ ਅਤੇ ਸੁਝਾਅ ਵੀ ਟਰੱਸਟ ਮੈਂਬਰਾਂ ਨਾਲ ਸਾਂਝੇ ਕੀਤੇ। ਇਸ ਮੌਕੇ ਮਨਮੋਹਨ ਸਿੰਘ ਮਕਾਰੋਪੁਰ ਤੇ ਭਾਈ ਅਵਤਾਰ ਸਿੰਘ ਰਿਆ ਨੇ ਸਟਾਫ਼ ਵਲੋਂ ਉਠਾਏ ਗਏ ਮਸਲਿਆਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਸਾਰੀਆਂ ਜਾਇਜ਼ ਸਮੱਸਿਆਵਾਂ ਦੇ ਹੱਲ ਲਈ ਯੋਗ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਟਰੱਸਟ ਦਾ ਮੁੱਖ ਉਦੇਸ਼ ਸੰਸਥਾ ਵਿਚ ਉੱਚ ਪੱਧਰੀ ਸਿੱਖਿਆ, ਵਧੀਆ ਅਕਾਦਮਿਕ ਮਾਹੌਲ ਤੇ ਸਟਾਫ਼ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਮੀਟਿੰਗ ਸੁਖਾਵੇਂ ਮਾਹੌਲ ਵਿਚ ਹੋਈ। ਮੀਟਿੰਗ ਵਿਚ ਡਾ. ਅਮਨਦੀਪ ਸਿੰਘ ਡੀਨ ਪ੍ਰੀਖਿਆਵਾਂ, ਡਾ. ਵਰਿੰਦਰ ਸਿੰਘ, ਪ੍ਰੋਫੈਸਰ ਇੰਚਾਰਜ, ਡਾ. ਲਖਵਿੰਦਰ ਸਿੰਘ, ਡੀਨ, ਡਾ. ਅਮਨਪ੍ਰੀਤ ਸਿੰਘ ਸੇਠੀ, ਡੀਨ, ਡਾ. ਆਰ. ਐਸ. ਉੱਪਲ, ਡੀਨ, ਡਾ. ਜੇ. ਐਸ. ਓਬਰਾਏ ਮੁਖੀ, ਟਰੇਨਿੰਗ ਤੇ ਪਲੇਸਮੈਂਟ ਵਿਭਾਗ, ਡਾ. ਬੀ. ਐਸ. ਭੁੱਲਰ, ਮੁਖੀ ਮਕੈਨੀਕਲ ਇੰਜੀਨੀਅਰਿੰਗ ਵਿਭਾਗ, ਡਾ. ਗੁਰਸੇਵਕ ਸਿੰਘ ਬਰਾੜ ਮੁਖੀ ਇਲੈਕਟਰੀਕਲ ਇੰਜੀਨੀਅਰਿੰਗ ਵਿਭਾਗ, ਡਾ. ਕਿਰਨਪ੍ਰੀਤ ਕੌਰ ਮੁਖੀ ਇਲੈਕਟਰਾਨਿਕਸ ਅਤੇ ਸੰਚਾਰ ਇੰਜੀਨੀਅਰਿੰਗ ਵਿਭਾਗ, ਡਾ. ਸਰਬਜੀਤ ਕੌਰ ਮੁਖੀ ਅਪਲਾਈਡ ਸਾਇੰਸ ਵਿਭਾਗ, ਡਾ. ਜਤਿੰਦਰ ਸਿੰਘ ਸੈਣੀ ਮੁਖੀ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ, ਡਾ. ਸਿਧਾਰਥ ਸਾਹਾ ਮੁਖੀ ਖੇਤੀਬਾੜੀ ਇੰਜੀਨੀਅਰਿੰਗ ਵਿਭਾਗ, ਡਾ. ਜਸਲੀਨ ਕੌਰ ਮੁਖੀ ਮੈਨੇਜਮੈਂਟ ਸਟੱਡੀਜ਼ ਵਿਭਾਗ, ਡਾ. ਗੁਲਜੀਤ ਸਿੰਘ ਮੁਖੀ ਸਿਵਲ ਇੰਜੀਨੀਅਰਿੰਗ ਵਿਭਾਗ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ’ਤੇ ਲਾਠੀਚਾਰਜ ਕਰ ਕੇ ਸਰਕਾਰ ਦਾ ਤਾਨਾਸ਼ਾਹੀ ਰਵੱਈਆ ਸਾਹਮਣੇ ਆਇਆ-ਡਾ. ਢੋਲੇਵਾਲ ਅਗਲੀ ਖ਼ਬਰ ਵੋਟਾਂ ਦੀ ਰੀ-ਚੈਕਿੰਗ ’ਚ ਵੀ ਬਰਕਰਾਰ ਰਹੀ, ਪਿੰਡ ਨਬੀਪੁਰ ਦੇ ਰਜਿੰਦਰ ਸਿੰਘ ਦੀ ਜਿੱਤ
Ad Position 24