10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਪੰਜਾਬ ਸਰਕਾਰ ਸਫ਼ਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਤੁਰੰਤ ਪ੍ਰਵਾਨ ਕਰੇ-ਵੈਦ ਸੈਣੀ, ਡਾ. ਰੋਹਟਾ

Ad Position 21
No active advertisement
ਅਜੀਤ ਡੈਸਕ 24-07-2026
ਫ਼ਤਹਿਗੜ੍ਹ ਸਾਹਿਬ, 23 ਜੁਲਾਈ (ਮਨਪ੍ਰੀਤ ਸਿੰਘ)-ਸਫ਼ਾਈ ਕਰਮਚਾਰੀਆਂ ਵਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਨਗਰ ਪਾਲਿਕਾ ਸਰਹਿੰਦ ਦੇ ਸਾਹਮਣੇ ਲਗਾਏ ਧਰਨੇ ਦੌਰਾਨ, ਦ-ਹਿਊਮਨ ਰਾਈਟਸ ਐਂਡ ਐਂਟੀ ਕਰੱਪਸ਼ਨ ਫ਼ਰੰਟ ਰਜਿ. ਪੰਜਾਬ ਦੇ ਸੂਬਾ ਚੇਅਰਮੈਨ ਵੈਦ ਧਰਮ ਸਿੰਘ ਸੈਣੀ ਤੇ ਸੂਬਾ ਪ੍ਰਧਾਨ ਡਾ. ਐਮ. ਐਸ. ਰੋਹਟਾ ਨੇ ਸ਼ਮੂਲੀਅਤ ਕਰਦਿਆਂ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਦਾ ਸਮਰਥਨ ਕੀਤਾ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਤੋਂ ਨਿਮਰਤਾ ਸਹਿਤ ਮੰਗ ਕੀਤੀ ਕਿ ਸਮੁੱਚੇ ਪੰਜਾਬ ਅੰਦਰ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਦਿਆਂ ਜਲਦ ਪ੍ਰਵਾਨ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕ ਸਾਡੇ ਸਮਾਜ ਨੂੰ ਸਾਫ਼-ਸੁਥਰਾ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਦੀਆਂ ਸੇਵਾਵਾਂ ਸਮਾਜ ਲਈ ਬੇਹੱਦ ਮਹੱਤਵਪੂਰਨ ਹਨ। ਆਗੂਆਂ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਆਪਣੀਆਂ ਜਾਇਜ਼ ਮੰਗਾਂ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਨ ਦੀ ਬਜਾਏ ਸਰਕਾਰ ਨੂੰ ਉਨ੍ਹਾਂ ਨਾਲ ਗੱਲਬਾਤ ਕਰਕੇ ਜਲਦ ਸਾਰਥਕ ਹੱਲ ਕੱਢਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਬਰਸਾਤਾਂ ਦਾ ਮੌਸਮ ਚੱਲ ਰਿਹਾ ਹੈ ਅਤੇ ਜੇਕਰ ਆਲੇ-ਦੁਆਲੇ ਦੀ ਸਫ਼ਾਈ ਦਾ ਉਚਿੱਤ ਪ੍ਰਬੰਧ ਨਾ ਕੀਤਾ ਗਿਆ ਤਾਂ ਗੰਦਗੀ ਅਤੇ ਖੜ੍ਹੇ ਪਾਣੀ ਕਾਰਨ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਸੂਬੇ ਵਿਚ ਸਫ਼ਾਈ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਸਫ਼ਾਈ ਕਰਮਚਾਰੀਆਂ ਦਾ ਆਪਣੀਆਂ ਡਿਊਟੀਆਂ ’ਤੇ ਹੋਣਾ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਹੋਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਰਾਜੇਸ਼ ਕੁਮਾਰ ਪ੍ਰਧਾਨ ਸਫ਼ਾਈ ਯੂਨੀਅਨ, ਹਰਪ੍ਰੀਤ ਪ੍ਰਧਾਨ ਡਰਾਈਵਰ ਯੂਨੀਅਨ, ਰਾਜਿੰਦਰ ਸਿੰਘ ਚੇਅਰਮੈਨ, ਹਰਵਿੰਦਰ ਸਿੰਘ ਕੈਸ਼ੀਅਰ, ਸਕੱਤਰ ਕਿਰਨਾ ਦੇਵੀ, ਬਬਲੀ ਸਲਾਹਕਾਰ ਅਤੇ ਹੋਰ ਸਫ਼ਾਈ ਸੇਵਕ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿਰਾਜ ਮਾਜਰਾ, ਡਡਹੇੜੀ ਤੇ ਕੋਟਲਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਅਗਲੀ ਖ਼ਬਰ ਸਫ਼ਾਈ ਕਰਮਚਾਰੀਆਂ ’ਤੇ ਲਾਠੀਚਾਰਜ ਕਰ ਕੇ ਸਰਕਾਰ ਦਾ ਤਾਨਾਸ਼ਾਹੀ ਰਵੱਈਆ ਸਾਹਮਣੇ ਆਇਆ-ਡਾ. ਢੋਲੇਵਾਲ
Ad Position 24