10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਨਗਰ ਕੌਂਸਲ ਦੇ ਸਫ਼ਾਈ ਕਰਮੀਆਂ ਦੇ ਧਰਨੇ ਵਿਚ ਹਲਕਾ ਇੰਚਾਰਜ ਭੁੱਟਾ ਨੇ ਕੀਤੀ ਸ਼ਿਰਕਤ

Ad Position 21
No active advertisement
ਅਜੀਤ ਡੈਸਕ 24-07-2026
ਫ਼ਤਹਿਗੜ੍ਹ ਸਾਹਿਬ, 23 ਜੁਲਾਈ (ਬਲਜਿੰਦਰ ਸਿੰਘ)-ਪਿਛਲੇ ਦਿਨੀਂ ਆਪਣੀਆਂ ਹੱਕੀ ਮੰਗਾਂ ਲਈ ਰੋਸ ਪ੍ਰਦਰਸ਼ਨ ਕਰ ਰਹੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ’ਤੇ ਪੁਲਿਸ ਵਲੋਂ ਕੀਤੇ ਤਸ਼ੱਦਦ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਚਿਹਰਾ ਨੰਗਾ ਕੀਤਾ ਹੈ। ਨਿਰਦੋਸ਼ ਮੁਲਾਜ਼ਮਾਂ ’ਤੇ ਕੀਤਾ ਤਸ਼ੱਦਦ ਇਸ ਗੱਲ ਦਾ ਗਵਾਹ ਹੈ ਕਿ ‘ਆਮ ਆਦਮੀ ਪਾਰਟੀ’ ਦੇ ਦਿਲ ਵਿਚ ਕਿਸੇ ਵੀ ਵਰਗ ਪ੍ਰਤੀ ਕੋਈ ਹਮਦਰਦੀ ਨਹੀਂ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਨਗਰ ਕੌਂਸਲ ਸਰਹਿੰਦ ਦੇ ਸਫ਼ਾਈ ਕਰਮੀਆਂ ਦੇ ਧਰਨੇ ਵਿਚ ਸ਼ਮੂਲੀਅਤ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਇਹੀ ਭਗਵੰਤ ਮਾਨ ਧਰਨੇ ਦੇ ਰਹੇ ਮੁਲਾਜ਼ਮਾਂ ਦੇ ਕੋਲ ਜਾ ਕੇ ਉਨ੍ਹਾਂ ਧਰਨਿਆਂ ਦੀ ਹਮਾਇਤ ਕਰਦੇ ਰਹੇ ਹਨ ਅਤੇ ਅੱਜ ਜਦੋਂ ਮੁਲਾਜ਼ਮਾਂ ਦੀਆਂ ਮੰਗਾਂ ਹੱਲ ਕਰਨ ਦੀ ਵਾਰੀ ਆਈ ਤਾਂ ਉਹ ਨਿਰਦੋਸ਼ ਮੁਲਾਜ਼ਮਾਂ ’ਤੇ ਅੰਨ੍ਹਾ ਤਸ਼ੱਦਦ ਕਰ ਰਹੇ ਹਨ। ਸ. ਭੁੱਟਾ ਨੇ ਕਿਹਾ ਕਿ ਪਹਿਲਾਂ ਪਟਿਆਲਾ ਵਿਖੇ ਪੀ. ਐਸ. ਪੀ. ਸੀ. ਐਲ ਦੇ ਮੁਲਾਜ਼ਮਾਂ ਤੇ ਫੇਰ ਖੰਨਾ ਵਿਖੇ ਧਰਨਾ ਦੇ ਰਹੇ ਮਨਰੇਗਾ ਮੁਲਾਜ਼ਮਾਂ ਤੇ ਹੁਣ ਬਰਨਾਲਾ ਵਿਖੇ ਸਫ਼ਾਈ ਕਰਮੀਆਂ ’ਤੇ ਪੁਲਿਸ ਵਲੋਂ ਕੀਤਾ ਗਿਆ ਤਸ਼ੱਦਦ ਇਸ ਗੱਲ ਦਾ ਗਵਾਹ ਹੈ ਕਿ ‘ਆਪ’ ਪਾਰਟੀ ਦੀ ਸਰਕਾਰ ਮੁਲਾਜ਼ਮਾਂ ਦੀ ਆਵਾਜ਼ ਦਬਾਉਣ ਵਿਚ ਲੱਗੀ ਹੋਈ ਹੈ। ਭੁੱਟਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਫ਼ਾਈ ਕਰਮਚਾਰੀ ਦੀਆਂ ਮੰਗਾਂ ਦਾ ਸਮਰਥਨ ਕਰਦਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ’ਤੇ ਕੀਤੇ ਗਏ ਤਸ਼ੱਦਦ ਵਿਚ ਸ਼ਾਮਿਲ ਪੁਲਿਸ ਅਫ਼ਸਰਾਂ ਤੇ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਮੌਕੇ ਸੁਖਵਿੰਦਰ ਸਿੰਘ, ਤਰੁਣ ਕੁਮਾਰੀ, ਗੁਰ ਜਸਜੀਤ ਸਿੰਘ, ਪਰਵਿੰਦਰ ਸਿੰਘ, ਕੁਲਬੀਰ ਸਿੰਘ, ਬਲਵਿੰਦਰ ਸਿੰਘ ਬਾੜਾ, ਰਜਿੰਦਰ ਕੁਮਾਰ ਚੇਅਰਮੈਨ, ਜਸਵੀਰ ਸਿੰਘ ਸੋਢੀ, ਬਲਜਿੰਦਰ ਸਿੰਘ, ਹਰਜਿੰਦਰ ਸਿੰਘ, ਬਬਲੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਜੂ ਖੰਨਾ ਨੇ ਸਫ਼ਾਈ ਸੇਵਕਾਂ ਦੇ ਧਰਨੇ ’ਚ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਐੱਚ. ਡੀ. ਐੱਫ਼. ਸੀ. ਪਰਿਵਰਤਨ ਹੁਨਰ ਵਿਕਾਸ ਤਹਿਤ ਵਿਸ਼ਵ ’ਵਰਸਿਟੀ ਤੇ ਓਰੀਅਨ ਐਜੂਕੇਸ਼ਨਲ ਸੁਸਾਇਟੀ ਵਿਚਕਾਰ ਸਮਝੌਤਾ
Ad Position 24