ਬਸੀ ਪਠਾਣਾਂ, 23 ਜੁਲਾਈ (ਰਜਿੰਦਰ ਸ਼ਰਮਾ)-ਬਸੀ ਪਠਾਣਾਂ ਪੁਲਿਸ ਨੇ ਨਾਬਾਲਗ ਨਾਲ ਜੁੜੇ ਇਕ ਮਾਮਲੇ ’ਚ ਕਾਰਵਾਈ ਕਰਦਿਆਂ ਇਕ ਵਿਅਕਤੀ ਖ਼ਿਲਾਫ਼ ਪੋਕਸੋ ਐਕਟ ਤੇ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਵਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਕ ਮਹਿਲਾਂ ਨੇ ਸ਼ਿਕਾਇਤ ’ਚ ਦੱਸਿਆ ਕਿ ਉਸ ਦੇ 13 ਸਾਲਾਂ ਲੜਕੇ ਨਾਲ ਇਕ ਵਿਅਕਤੀ ਨੇ ਗ਼ਲਤ ਕੰਮ ਕੀਤਾ ਹੈ। ਪੁਲਿਸ ਵਲੋਂ ਮਹਿਲਾਂ ਦੀ ਸ਼ਿਕਾਇਤ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀ ਰਵਿੰਦਰ ਸਿੰਘ ਖ਼ਿਲਾਫ਼ ਪੋਕਸੋ ਐਕਟ ਅਧੀਨ ਮਾਮਲਾ ਦਰਜ ਕਰਕੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਬੱਚਿਆਂ ਨਾਲ ਸੰਬੰਧਿਤ ਅਜਿਹੇ ਮਾਮਲਿਆਂ ’ਚ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ ਅਤੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।