10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਨਿਹੱਥੇ ਵਿਦਿਆਰਥੀਆਂ ’ਤੇ ਲਾਠੀਚਾਰਜ ਕਰਨਾ ਅਤਿ ਨਿੰਦਣਯੋਗ-ਅਧਿਆਪਕ ਦਲ

Ad Position 21
No active advertisement
ਅਜੀਤ ਡੈਸਕ 24-07-2026
ਫ਼ਤਹਿਗੜ੍ਹ ਸਾਹਿਬ, 23 ਜੁਲਾਈ (ਮਨਪ੍ਰੀਤ ਸਿੰਘ)-ਅਧਿਆਪਕ ਦਲ ਪੰਜਾਬ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਇਕਾਈ ਨੇ ਨੀਟ ਪ੍ਰੀਖਿਆ ਨਾਲ ਜੁੜੇ ਵਿਦਿਆਰਥੀਆਂ ਦੇ ਸੰਘਰਸ਼ ਨਾਲ ਇਕਜੁਟਤਾ ਪ੍ਰਗਟ ਕਰਦਿਆਂ ਜੰਤਰ- ਮੰਤਰ ਤੇ ਸੰਸਦ ਵੱਲ ਮਾਰਚ ਕਰ ਰਹੇ ਵਿਦਿਆਰਥੀਆਂ ’ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ, ਅਥਰੂ ਗੈੱਸ ਦੇ ਗੋਲਿਆਂ ਦੀ ਵਰਤੋਂ ਅਤੇ ਹੋਰ ਸੈਨਿਕ ਬਲ ਪ੍ਰਯੋਗ ਦੀ ਸਖ਼ਤ ਨਿਖੇਧੀ ਕੀਤੀ ਹੈ। ਅਧਿਆਪਕ ਦਲ ਨੇ ਕਿਹਾ ਕਿ ਜਮਹੂਰੀ ਢੰਗ ਨਾਲ ਆਪਣੀ ਗੱਲ ਰੱਖ ਰਹੇ ਵਿਦਿਆਰਥੀਆਂ ਨਾਲ ਇਸ ਤਰ੍ਹਾਂ ਦਾ ਵਰਤਾਓ ਕਰਨਾ ਲੋਕਤੰਤਰੀ ਕਦਰਾਂ-ਕੀਮਤਾਂ ਦੇ ਉਲਟ ਹੈ। ਇਸ ਦੇ ਨਾਲ ਹੀ ਜਥੇਬੰਦੀ ਨੇ ਕਿਹਾ ਕਿ ਪ੍ਰੀਖਿਆ ਪ੍ਰਣਾਲੀ ਦੀ ਭਰੋਸੇ ਯੋਗਤਾ ਨੂੰ ਹਰ ਹਾਲ ਵਿਚ ਯਕੀਨੀ ਬਣਾਇਆ ਜਾਣਿਆ ਚਾਹੀਦਾ ਹੈ ਅਤੇ ਦੇਸ਼ ਦੇ ਲੱਖਾਂ ਨੌਜਵਾਨਾਂ ਦੇ ਭਵਿੱਖ ਨਾਲ ਜੁੜੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਨੂੰ ਵੀ ਕਿਸੇ ਵੀ ਤਰ੍ਹਾਂ ਦੀ ਬੇਨਿਯਮਤਾ ਲਾਪ੍ਰਵਾਹੀ ਜਾਂ ਵਿਸ਼ਵਾਸ ਦਾ ਸ਼ਿਕਾਰ ਨਹੀਂ ਬਣਨ ਦਿੱਤਾ ਜਾ ਸਕਦਾ। ਅਧਿਆਪਕ ਦਲ ਪੰਜਾਬ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਜਥੇਬੰਦੀ ਦੇ ਪ੍ਰਧਾਨ ਜਸਪਾਲ ਸਿੰਘ ਢੀਂਡਸਾ, ਧਰਮ ਸਿੰਘ ਰਾਈਏਵਾਲ, ਜਨਰਲ ਸਕੱਤਰ ਮਨਜੀਤ ਸਿੰਘ ਟਿਵਾਣਾ, ਮੁਲਾਜ਼ਮ ਫ਼ਰੰਟ ਦੇ ਪ੍ਰਧਾਨ ਬਲਵੰਤ ਸਿੰਘ ਟਿਵਾਣਾ, ਸੀਨੀਅਰ ਆਗੂ ਹਰਵਿੰਦਰ ਸਿੰਘ ਨੱਪੀ, ਦਲਜੀਤ ਸਿੰਘ ਪੀਰ ਜੈਨ, ਮਲਕੀਤ ਸਿੰਘ ਸੰਧੂ, ਕੁਲਦੀਪ ਸਿੰਘ ਮੁਹਾਲੀ, ਕਰਨਵੀਰ ਸਿੰਘ ਰੰਧਾਵਾ, ਰਾਜ ਕੁਮਾਰ ਖਨਿਆਣ, ਦਰਸ਼ਨ ਸਿੰਘ, ਰਾਜੀਵ ਕੁਮਾਰ, ਕਿੰਗ ਕਵਰ ਸਿੰਘ, ਆਗੂਆਂ ਨੇ ਪੁਲਿਸ ਕਾਰਵਾਈ ਦੀ ਨਿਖੇਧੀ ਕਰਦਿਆਂ ਕਿਹਾ ਕਿ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ’ਤੇ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਵਿਦਿਆਰਥੀਆਂ ਨੂੰ ਇਨਸਾਫ਼ ਦਿੱਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ’ਚ ਗਣਨਾ ਫਾਰਮਾਂ ਦੀ ਵੈਰੀਫਿਕੇਸ਼ਨ ਦਾ ਕੰਮ ਕਰੀਬ 94.15 ਫ਼ੀਸਦੀ ਤੋਂ ਵੱਧ ਮੁਕੰਮਲ ਅਗਲੀ ਖ਼ਬਰ ਪੁਲਿਸ ਨੇ ਵਿਅਕਤੀ ਖ਼ਿਲਾਫ਼ ਪੋਕਸੋ ਐਕਟ ਤਹਿਤ ਮਾਮਲਾ ਕੀਤਾ ਦਰਜ
Ad Position 24